Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਜਲੰਧਰ ਜਿ਼ਲ੍ਹੇ ਨਾਲ ਸੰਬੰਧਿਤ ਜੋੜੇ ਦਾ ਮਨੀਲਾ ਵਿਚ ਗੋਲੀਆਂ ਮਾਰ ਕੇ ਕਤਲ

March 28, 2023 01:15 PM

ਮਨੀਲਾ, 28 ਮਾਰਚ (ਪੋਸਟ ਬਿਊਰੋ): ਜਲੰਧਰ ਜਿ਼ਲ੍ਹੇ ਦੇ ਪਿੰਡ ਮਹਿਸਮਪੁਰ ਤੋਂ ਬਹੁਤ ਹੀ ਦੁਖਦਾਈ ਖ਼ਬਰ ਮਿਲੀ ਹੈ, ਜਿੱਥੋਂ ਦੇ ਇੱਕ ਨੌਜਵਾਨ ਅਤੇ ਉਸਦੀ ਪਤਨੀ ਦਾ ਵਿਦੇਸ਼ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਦੁਖਦਾਈ ਖ਼ਬਰ ਮਿਲਦੇ ਹੀ ਪੁਰੇ ਇਲਾਕੇ ਵਿੱਚ ਸੋਗ ਦੀ ਲਹਿਰ ਪਸਰ ਗਈ । ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਬਿੰਦਾ ਉਮਰ 41 ਸਾਲ ਪੁੱਤਰ ਸੰਤੋਖ ਸਿੰਘ ਅਤੇ ਉਸਦੀ ਪਤਨੀ ਕਿਰਨਦੀਪ ਕੌਰ ਉਮਰ 33 ਸਾਲ ਪੁੱਤਰੀ ਗੁਰਦਾਵਰ ਸਿੰਘ ਲੰਬੜਦਾਰ ਵਾਸੀ ਪਿੰਡ ਚਚਰਾੜੀ ਜਿਲ੍ਹਾ ਜਲੰਧਰ ਦਾ ਮਨੀਲਾ ਵਿਚ 25 ਮਾਰਚ ਰਾਤ ਨੂੰ ਉਨ੍ਹਾਂ ਦੇ ਘਰ ਅੰਦਰ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੇ ਭਰਾ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਵੀ ਮਨੀਲਾ ਵਿਚ ਹੀ ਰਹਿੰਦਾ ਹੈ ਅਤੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਪਰਤਿਆ ਹੈ। ਉਸਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਵਿੱਚ ਆਈ ਵੀਡੀਓ ਤੋਂ ਪਤਾ ਚਲਿਆ ਹੈ ਕਿ ਕਾਤਲ ਉਨ੍ਹਾਂ ਦੇ ਮਨੀਲਾ ਵਿਖੇ ਸਥਿਤ ਘਰ ਵਿੱਚ ਸ਼ਨੀਵਾਰ ਰਾਤ ਕਰੀਬ 10 ਵਜੇ ਦਾਖਲ ਹੋ ਕੇ ਉਸਦੇ ਭਰਾ ਨਾਲ ਕੁਝ ਸਮਾਂ ਗੱਲਾਂ ਕਰਦਾ ਹੈ ਫਿਰ ਉਸਦੇ ਗੋਲੀ ਮਾਰ ਦਿੰਦਾ ਹੈ, ਇਸਤੋਂ ਬਾਅਦ ਉਸਦੀ ਪਤਨੀ ਕਿਰਨਦੀਪ ਕੌਰ ਜੋ ਕਿ ਗੋਲੀ ਦੀ ਅਵਾਜ਼ ਸੁਣਕੇ ਬਾਹਰ ਆਉਂਦੀ ਹੈ ਤਾਂ ਉਸਦੇ ਵੀ ਗੋਲੀਆਂ ਮਾਰ ਦਿੰਦਾ ਹੈ।
ਇਹ ਪਰਿਵਾਰ ਪਿਛਲੇ ਕਰੀਬ 19 ਸਾਲਾਂ ਤੋਂ ਮਨੀਲਾ ਵਿਖੇ ਫਾਇਨਾਂਸ ਦਾ ਕਾਰੋਬਾਰ ਕਰ ਰਹੇ ਸਨ। ਜਿੱਥੇ ਮ੍ਰਿਤਕ ਸੁਖਵਿੰਦਰ ਸਿੰਘ ਬਿੰਦਾ ਦਾ ਭਰਾ ਲਖਵੀਰ ਸਿੰਘ, ਭਰਾ ਰਣਜੀਤ ਸਿੰਘ, ਚਾਚਾ ਮਨਜੀਤ ਸਿੰਘ ਅਤੇ ਚਾਚਾ ਬਹਾਦਰ ਸਿੰਘ ਸਾਰੇ ਰਹਿ ਰਹੇ ਹਨ। ਮ੍ਰਿਤਕ ਦੇ ਪਿਤਾ ਸੰਤੋਖ ਸਿੰਘ ਅਤੇ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਅਜੇ ਪੰਜ ਮਹੀਨੇ ਪਹਿਲਾਂ ਹੀ ਮਨੀਲਾ ਵਿਖੇ ਗਈ ਸੀ।
ਉਧਰ ਕਿਰਨਦੀਪ ਕੌਰ ਦੇ ਪੇਕੇ ਪਿੰਡ ਚਚਰਾੜੀ ਵਿਖੇ ਵੀ ਸ਼ੋਕ ਪਸਰਿਆ ਹੋਇਆ ਹੈ। ਕਿਰਨਦੀਪ ਕੌਰ ਦੇ ਪਿਤਾ ਗੁਰਦਾਵਰ ਸਿੰਘ ਲੰਬੜਦਾਰ ਨੇ ਦੱਸਿਆ ਕਿ ਉਸਦੀ ਬੱਚੀ ਦੇ ਵਿਆਹ ਨੂੰ ਤਿੰਨ ਸਾਲ ਹੋਏ ਸਨ। ਉਨ੍ਹਾਂ ਨੂੰ ਕੱਲ ਬਾਅਦ ਦੁਪਹਿਰ ਇਸ ਘਟਨਾ ਬਾਰੇ ਪਤਾ ਚੱਲਿਆ ਹੈ। ਉਨ੍ਹਾਂ ਨੇ ਪੰਜਾਬ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਬੱਚਿਆਂ ਦੇ ਕਾਤਲਾਂ ਨੂੰ ਸਜ਼ਾ ਦਿਵਾਈ ਜਾਵੇ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ