Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਦੋ ਗੱਡੀਆਂ ਦੀ ਟੱਕਰ ਵਿੱਚ 4 ਜ਼ਖ਼ਮੀ, ਇੱਕ ਦੀ ਹਾਲਤ ਨਾਜ਼ੁਕ

March 28, 2023 11:25 PM

ਬਰੈਂਪਟਨ, 28 ਮਾਰਚ (ਪੋਸਟ ਬਿਊਰੋ) :ਮੰਗਲਵਾਰ ਦੁਪਹਿਰ ਨੂੰ ਬਰੈਂਪਟਨ ਤੇ ਕੇਲਡਨ ਦੀ ਹੱਦ ਉੱਤੇ ਦੋ ਗੱਡੀਆਂ ਦਰਮਿਆਨ ਹੋਏ ਹਾਦਸੇ ਕਾਰਨ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ।
ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (ਓਪੀਪੀ) ਨੇ ਦੁਪਹਿਰੇ 2:14 ਉੱਤੇ ਟਵੀਟ ਕਰਕੇ ਆਖਿਆ ਕਿ ਸਟੋਨਗੇਟ ਡਰਾਈਵ ਨੇੜੇ ਮੇਅਫੀਲਡ ਰੋਡ ਉੱਤੇ ਗੰਭੀਰ ਹਾਦਸਾ ਵਾਪਰਿਆ ਹੈ, ਜਿਸ ਵਿੱਚ ਚਾਰ ਲੋਕ ਜ਼ਖ਼ਮੀ ਹੋ ਗਏ ਹਨ। ਮੇਅਫੀਲਡ ਰੋਡ ਦਾ ਇੱਕ ਹਿੱਸਾ ਸਿਟੀ ਆਫ ਬਰੈਂਪਟਨ ਤੇ ਟਾਊਨ ਆਫ ਕੇਲਡਨ ਦਰਮਿਆਨ ਦੋ ਹਿੱਸਿਆਂ ਨੂੰ ਵੱਖ ਕਰਨ ਦੀ ਲਾਈਨ ਵਜੋਂ ਕੰਮ ਕਰਦਾ ਹੈ।ਈਐਮਐਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਹਾਦਸਾ ਦੋ ਗੱਡੀਆਂ ਵਿਚਾਲੇ ਟੱਕਰ ਕਾਰਨ ਹੋਇਆ ਤੇ ਚਾਰ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ।
ਇੱਕ ਵਿਅਕਤੀ ਨੂੰ ਗੰਭੀਰ ਤੇ ਨਾਜ਼ੁਕ ਹਾਲਤ ਵਿੱਚ ਟਰੌਮਾ ਸੈਂਟਰ ਲਿਜਾਇਆ ਗਿਆ ਜਦਕਿ ਬਾਕੀ ਤਿੰਨਾਂ ਨੂੰ ਲੋਕਲ ਹਸਪਤਾਲ ਲਿਜਾਇਆ ਗਿਆ। ਪੀਲ ਪੁਲਿਸ ਨੇ ਆਖਿਆ ਕਿ ਉਹ ਵੀ ਮੌਕੇ ਉੱਤੇ ਮੌਜੂਦ ਹੈ ਤੇ ਸੜਕ ਬੰਦ ਕਰਵਾਉਣ ਤੇ ਮਾਮਲੇ ਦੀ ਜਾਂਚ ਲਈ ਓਪੀਪੀ ਦੀ ਮਦਦ ਕਰ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ