Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 4 ਅਪਰੈਲ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

March 29, 2023 03:47 PM

ਚੰਡੀਗੜ, 29 ਮਾਰਚ (ਪੋਸਟ ਬਿਊਰੋ): ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 28 ਮਾਰਚ ਤੋਂ 4 ਅਪਰੈਲ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ।
ਬੁਲਾਰੇ ਨੇ ਨਹਿਰੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ 'ਏ' ਵਿੱਚ ਹੈ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ. ਜੋ ਗਰੁੱਪ 'ਬੀ' ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।
ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ 'ਏ' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ 'ਬੀ' ਵਿੱਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ, ਸਭਰਾਉ ਬ੍ਰਾਂਚ ਅਤੇ ਇਹਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ