Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਹਰ ਕਿਸਾਨ ਨੂੰ ਮਿਲੇਗਾ ਬਣਦਾ ਮੁਆਵਜਾ: ਡਾ. ਬਲਜੀਤ ਕੌਰ

March 29, 2023 03:54 PM

-ਪੰਜਾਬ ਸਰਕਾਰ ਬੇਰੁਜ਼ਗਾਰ ਵਿਅਕਤੀਆਂ ਦੀ ਕਰੇਗੀ ਹਰ ਸੰਭਵ ਸਹਾਇਤਾ


ਮਲੋਟ, 29 ਮਾਰਚ (ਪੋਸਟ ਬਿਊਰੋ): ਪੰਜਾਬ ਸਰਕਾਰ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਯਤਨਸ਼ੀਲ ਹੈ ਅਤੇ ਬੇਰੁਜ਼ਗਾਰਾਂ ਨੂੰ ਆਪਣੇ ਪੈਰਾ ’ਤੇ ਖੜ੍ਹਾ ਕਰਨ ਲਈ ਹਰ ਸੰਭਵ ਸਹਾਇਤਾ ਕਰ ਰਹੀ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ ਔਰਤਾਂ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਵਾਲਮੀਕਿ ਭਵਨ, ਗੁਰੂ ਰਵੀਦਾਸ ਨਗਰ, ਮਲੋਟ ਵਿਖੇ ਰਿਕੋਗਨੀਸ਼ਨ ਆਫ਼ ਪ੍ਰਾਈਅਰ ਲਰਨਿੰਗ (ਆਰ.ਪੀ.ਐਲ) ਪੰਜਾਬੀ ਜੁੱਤੀ ਬਣਾਉਣ ਦੇ ਕੋਰਸ ਦਾ ਉਦਘਾਟਨ ਮੌਕੇ ਕੀਤਾ।
ਇਸ ਮੌਕੇ ਐਸ.ਡੀ.ਐਮ. ਮਲੋਟ ਕੰਵਰਜੀਤ ਸਿੰਘ ਨੇ ਆਏ ਹੋਏ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ, ਇਸ ਤਹਿਤ ਬੇਰੁਜ਼ਗਾਰਾਂ ਨੂੰ ਇਸ ਸਿਖਲਾਈ ਕੋਰਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਇਸ ਉਦਘਾਟਨੀ ਸਮਾਰੋਹ ਮੌਕੇ ਡੋਰਿਕ ਮਲਟੀਮੀਡੀਆ ਪ੍ਰਾਈਵੇਟ ਲਿਮਟਿਡ ਤੋਂ ਸਰਬਜੀਤ ਸਿੰਘ ਗੁਲਾਟੀ, ਬਲਾਕ ਪ੍ਰਧਾਨ ਕਰਮਜੀਤ ਸ਼ਰਮਾ, ਸਤਗੁਰਦੇਵ ਸਿੰਘ ਪੱਪੀ, ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕੋਰਸ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਡੋਰਿਕ ਮਲਟੀਮੀਡੀਆ ਪ੍ਰਾਈਵੇਟ ਲਿਮਟਿਡ ਲੁਧਿਆਣਾ ਨੇ ਲਾਗੂ ਕੀਤਾ ਹੈ ਅਤੇ ਇਸ ਕੋਰਸ ਤਹਿਤ ਜੁੱਤੀਆਂ ਦੇ ਕਿੱਤੇ ਨੂੰ ਪ੍ਰਫੁੱਲਤ ਕਰਨ ਲਈ ਬੇਰੁਜ਼ਗਾਰਾਂ ਨੂੰ ਮੁਫਤ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਇਹ ਵਿਅਕਤੀ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਆਪਣੇ ਖੁਦ ਦਾ ਕਾਰੋਬਾਰ ਕਰ ਸਕਣ।
ਕੈਬਨਿਟ ਮੰਤਰੀ ਨੇ ਕਿਹਾ ਇਸ ਕੋਰਸ ਤਹਿਤ ਜੋ ਵਿਅਕਤੀ ਜੁੱਤੀਆਂ ਬਨਾਉਣ ਦੀ ਸਿਖਲਾਈ ਪ੍ਰਾਪਤ ਕਰ ਲਵੇਗਾ, ਉਸਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਸਰਟੀਫਿਕੇਟ ਦਿੱਤਾ ਜਾਵੇਗਾ ਅਤੇ ਇਸ ਸਰਟੀਫਿਕੇਟ ਦੇ ਆਧਾਰ ਤੇ ਬੇਰੁਜ਼ਗਾਰ ਵਿਆਕਤੀ ਕਿਸੇ ਵੀ ਬੈਂਕ ਜਾਂ ਸੰਸਥਾ ਤੋਂ ਕਰਜਾ ਪ੍ਰਾਪਤ ਕਰਕੇ ਆਪਣੇ ਖੁਦ ਦਾ ਕਾਰੋਬਾਰ ਕਰ ਸਕਣਗੇ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਕੀਮਾਂ ਦੇ ਲਾਭ ਤੋਂ ਵਾਂਝੇ ਨਹੀਂ ਰਹਿਣਗੇ।
ਇਸ ਉਪਰੰਤ ਡਾ. ਬਲਜੀਤ ਕੌਰ ਨੇ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰ ਪ੍ਰਭਾਵਿਤ ਪਿੰਡ ਦਾਨੇਵਾਲਾ, ਰੱਥੜੀਆਂ, ਕਿੰਗਰਾ ਅਤੇ ਮੱਲਵਾਲਾ, ਈਨਾ ਖੇੜਾ ਅਤੇ ਪਿੰਡ ਥੇਹੜੀ ਪਿੰਡਾਂ ਦਾ ਦੌਰਾ ਕੀਤਾ ਅਤੇ ਖਰਾਬੇ ਦਾ ਜਾਇਜਾ ਲਿਆ।
ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਰਸਾਤ ਅਤੇ ਗੜ੍ਹੇਮਾਰ ਨਾਲ ਹੋਏ ਖਰਾਬੇ ਦੀ ਭਰਪਾਈ ਲਈ ਲੋੜਵੰਦਾਂ ਦੀ ਸਹਾਇਤਾ ਕਰ ਰਹੀ ਹੈ ਅਤੇ ਜਲਦੀ ਤੋਂ ਜਲਦੀ ਸਰਕਾਰ ਦੁਆਰਾ ਉਨ੍ਹਾਂ ਨੂੰ ਮੁਆਵਜਾ ਦਿੱਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਬਿਨ੍ਹਾਂ ਕਿਸੇ ਦੇਰੀ ਤੋਂ ਬਰਸਾਤ ਅਤੇ ਗੜ੍ਹੇਮਾਰ ਨਾਲ ਖਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾ ਸਕੇ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ