Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਹਾੜ੍ਹੀ ਖਰੀਦ ਸੀਜ਼ਨ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਸੀ.ਸੀ.ਐੱਲ. ਮਨਜ਼ੂਰ ਹੁੰਦੇ ਹੀ ਮੁੱਖ ਮੰਤਰੀ ਨੇ ਕੀਤੀ ਅਫ਼ਸਰਾਂ ਨਾਲ ਮੀਟਿੰਗ

March 29, 2023 03:55 PM

-ਮੰਡੀਆਂ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨੂੰ ਦਿੱਤੀਆਂ ਹਦਾਇਤਾਂ
-ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ : ਮੁੱਖ ਮੰਤਰੀ
-ਆਰ.ਬੀ.ਆਈ. ਵੱਲੋਂ 29000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਨੂੰ ਮਿਲੀ ਮਨਜ਼ੂਰੀ


ਚੰਡੀਗੜ੍ਹ, 29 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਮਗਰੋਂ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਆਗਾਮੀ ਹਾੜ੍ਹੀ ਖ਼ਰੀਦ ਸੀਜ਼ਨ ਲਈ ਕਣਕ ਦੀ ਖ਼ਰੀਦ ਵਾਸਤੇ ਪੰਜਾਬ ਲਈ 29 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਆਗਾਮੀ ਸੀਜ਼ਨ ਲਈ ਆਰ.ਬੀ.ਆਈ. ਵੱਲੋਂ ਸੀ.ਸੀ.ਐਲ. ਦੇ 25,445 ਕਰੋੜ ਰੁਪਏ ਪਹਿਲਾਂ ਹੀ ਜਾਰੀ ਕਰਨ ਉਤੇ ਤਸੱਲੀ ਜ਼ਾਹਰ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਆਰ.ਬੀ.ਆਈ. ਨੇ ਇਸ ਸੀਜ਼ਨ ਲਈ ਸੂਬਾ ਸਰਕਾਰ ਵੱਲੋਂ ਕੀਤੀ ਮੰਗ ਵਿੱਚੋਂ ਸੀ.ਸੀ.ਐਲ. ਦਾ ਵੱਡਾ ਹਿੱਸਾ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਸੁਚਾਰੂ ਤਰੀਕੇ ਨਾਲ ਹੋਣੀ ਯਕੀਨੀ ਬਣੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸੁਚਾਰੂ ਤਰੀਕੇ ਨਾਲ ਖ਼ਰੀਦਣਾ ਯਕੀਨੀ ਬਣਾਇਆ ਜਾਵੇ ਅਤੇ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕਿਹਾ ਕਿ ਪਹਿਲੀ ਅਪਰੈਲ ਤੋਂ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ ਦਿਨ ਤੋਂ ਹੀ ਜਿਣਸ ਦੀ ਅਦਾਇਗੀ ਜ਼ਰੂਰ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਉਪਜ ਦਾ ਹਰੇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਨਾਜ ਦੀ ਸੁਚਾਰੂ ਤਰੀਕੇ ਨਾਲ ਖ਼ਰੀਦ ਲਈ ਪਾਬੰਦ ਹੈ। ਜ਼ਿਕਰਯੋਗ ਹੈ ਕਿ ਕਣਕ ਦੀ ਖ਼ਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਰਹੀ ਹੈ, ਜਿਹੜੀ 31 ਮਈ ਤੱਕ ਚੱਲੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ