Welcome to Canadian Punjabi Post
Follow us on

03

July 2025
 
ਪੰਜਾਬ

ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ ਆਈ ਸਾਹਮਣੇ, ਕਿਹਾ: ਸਰਕਾਰ ਦਾ ਇਰਾਦਾ ਗ੍ਰਿਫਤਾਰ ਕਰਨਾ ਹੁੰਦਾ ਤਾਂ ਘਰ ਤੋਂ ਆ ਕੇ ਗ੍ਰਿਫਤਾਰ ਕਰ ਲੈਂਦੀ

March 29, 2023 03:56 PM

ਚੰਡੀਗੜ੍ਹ, 29 ਮਾਰਚ (ਪੋਸਟ ਬਿਊਰੋ): 18 ਮਾਰਚ ਤੋਂ ਬਾਅਦ ਅੱਜ ‘ਵਾਰਿਸ ਪੰਜਾਬ ਦੇ’ ਦੇ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਉਨ੍ਹਾਂ ਨੇ ਜੋ 18 ਮਾਰਚ ਨੂੰ ਵਾਪਰਿਆ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਸਰਕਾਰ ਦਾ ਇਰਾਦਾ ਗ੍ਰਿਫਤਾਰ ਕਰਨਾ ਹੁੰਦਾ ਤਾਂ ਘਰ ਤੋਂ ਆ ਕੇ ਗ੍ਰਿਫਤਾਰ ਕਰ ਲੈਂਦੀ, ਅਸੀ ਗ੍ਰਿਫਤਾਰੀ ਦੇ ਦਿੰਦੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜੋ ਰਵੱਈਆ ਅਪਣਾਇਆ ਹੈ, ਜਿਸ ਵਿੱਚ ਉਨ੍ਹਾਂ ਨੇ ਲੱਖਾਂ ਦੀ ਫੋਰਸ ਲਗਾ ਕੇ ਘੇਰਾ ਪਾਇਆ ਗਿਆ ਅਤੇ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਵਿੱਚ ਸੱਚੇ ਪਾਤਸ਼ਾਹ ਨੇ ਸਾਨੂੰ ਕੱਢਿਆ . ਉਨ੍ਹਾਂ ਨੇ ਕਿਹਾ ਕਿ ਸਾਨੂੰ ਲੱਗਦਾ ਸੀ ਕਿ ਸਰਕਾਰ ਵਹੀਰ ਨਹੀਂ ਚਲਾਉਣ ਦੇਣਾ ਚਾਹੁੰਦੀ। ਸਾਨੂੰ ਲੱਗਾ ਮਾਲਵੇ ਵਿੱਚ ਵਹੀਰ ਸ਼ੁਰੂ ਕਰਨੀ ਚਾਹੀਦੀ ਹੈ। ਉਸ ਵੇਲੇ ਸਭ ਥਾਵਾਂ ‘ਤੇ ਇੰਟਰਨੈਟ ਬੰਦ ਹੋ ਗਿਆ ਤੇ ਕਿਸੇ ਘਟਨਾ ਬਾਰੇ ਕੁਝ ਪਤਾ ਨਹੀਂ ਲੱਗਾ।

ਉਨ੍ਹਾਂ ਕਿਹਾ ਕਿ ਜਦੋਂ ਖਬਰਾਂ ਦੇਖੀਆਂ ਤਾਂ ਕਿਵੇਂ ਪੰਜਾਬ ਸਰਕਾਰ ਨੇ ਕਈ ਸਿੱਖ ਨੌਜਵਾਨਾਂ ਨੂੰ ਦੋਸ਼ੀ ਬਣਾ ਕੇ ਜੇਲ੍ਹਾਂ ਵਿੱਚ ਬੰਦ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਕਿਸੇ ਨੂੰ ਨਹੀਂ ਬਖਸਿਆ। ਉਨ੍ਹਾਂ ਨੇ ਕਿਹਾ ਇਹ ਹੋਈ ਕੰਮ ਹੈ ਜੋ ਕਦੇ ਬੇਅੰਤ ਸਿੰਘ ਦੀ ਸਰਕਾਰ ਵੇਲੇ ਹੋਇਆ ਸੀ। ਉਨ੍ਹਾਂ ਕਿਹਾ ਕਿ ਗ੍ਰਿਫਤਾਰੀ ਤੋਂ ਨਾ ਕਦੇ ਡਰਿਆ ਅਤੇ ਨਾ ਅੱਜ ਡਰਦਾ ਹਾਂ .ਉਨ੍ਹਾਂ ਨੇ ਕਿਹਾ ਇਹ ਸਿਰਫ ਮੇਰੀ ਗ੍ਰਿਫਤਾਰੀ ਦਾ ਮਸਲਾ ਨਹੀਂ, ਇਹ ਮਸਲਾ ਸਿੱਖ ਕੌਮ ‘ਤੇ ਹਮਲੇ ਦਾ ਹੈ।
ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ ਬੁਲਾਇਆ ਜਾਵੇ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਮੈਂ ਚੜ੍ਹਦੀ ਕਲਾਂ ਵਿਚ ਹਾਂ ਅਤੇ ਗ੍ਰਿਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ ਹੈ। ਉਨ੍ਹਾਂ ਲੋਕਾਂ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਹਕੂਮਤ ਦੇ ਧੱਕੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਸੀ, ਉਸ ‘ਤੇ ਪੰਜਾਬ ਸਰਕਾਰ ਨੇ ਬਹੁਤ ਹੀ ਨੀਵੇਂ ਪੱਧਰ ਦੀ ਟਿੱਚਰ ਕੀਤੀ . ਅੰਮ੍ਰਿਤਪਾਲ ਸਿੰਘ ਨੇ ਕਿਹਾ ਮੈਨੂੰ ਲੱਗਦਾ ਹੈ ਕਿ ਜੱਥੇਦਾਰ ਸਾਹਿਬ ਨੂੰ ਇਸ ‘ਤੇ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ