Welcome to Canadian Punjabi Post
Follow us on

30

July 2025
ਬ੍ਰੈਕਿੰਗ ਖ਼ਬਰਾਂ :
ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਬੀਬੀਐੱਮਬੀ ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ : ਹਰਪਾਲ ਚੀਮਾ ਵਿਦੇਸ਼ੀ ਨਾਗਰਿਕ ਵੀ ਸਾਊਦੀ ਅਰਬ ਵਿੱਚ ਖਰੀਦ ਸਕਣਗੇ ਜਾਇਦਾਦ, ਮੱਕਾ-ਮਦੀਨਾ ਵਿੱਚ ਮਨਾਹੀਟਰੰਪ ਨੇ ਕਿਹਾ-ਅਮਰੀਕਾ ਭਾਰਤ 'ਤੇ 25% ਤੱਕ ਟੈਰਿਫ ਲਗਾ ਸਕਦਾ ਹੈਰੂਸ ਵਿੱਚ ਆਇਆ 8.8 ਤੀਬਰਤਾ ਨਾਲ ਦੁਨੀਆਂ ਦਾ ਛੇਵਾਂ ਸਭ ਤੋਂ ਵੱਡਾ ਭੂਚਾਲਬ੍ਰਿਟੇਨ ਫਿਲਿਸਤੀਨ ਨੂੰ ਇੱਕ ਦੇਸ਼ ਵਜੋਂ ਮਾਨਤਾ ਦੇ ਸਕਦਾ ਹੈ, 250 ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਟਰੂਡੋ ਅਤੇ ਗਾਇਕਾ ਕੈਟੀ ਪੈਰੀ ਦੀ ਆਨਲਾਈਨ ਚੱਲੀ ‘ROAR’ ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂਚੀਨ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ 34 ਲੋਕਾਂ ਦੀ ਮੌਤ
 
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਵਿਭਾਗ ਵਿੱਚ ਨਵ-ਨਿਯੁਕਤ 245 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

March 29, 2023 03:58 PM

-ਸੂਬਾ ਸਰਕਾਰ ਨੇ ਹੁਣ ਤੱਕ 27,042 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ : ਮੁੱਖ ਮੰਤਰੀ
-ਪੰਜਾਬ ਨੂੰ ਤਬਾਹ ਕਰਨ ਦੀ ਇੱਛਾ ਰੱਖਣ ਵਾਲਿਆਂ ਤੋਂ ਦੂਰ ਰਹਿਣ ਨੌਜਵਾਨ


ਚੰਡੀਗੜ੍ਹ, 29 ਮਾਰਚ (ਪੋਸਟ ਬਿਊਰੋ): ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ 219 ਕਲਰਕਾਂ ਅਤੇ 26 ਨੌਜਵਾਨਾਂ ਨੂੰ ਤਰਸ ਦੇ ਆਧਾਰ ਭਰਤੀ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਕੁੱਲ ਗਿਣਤੀ 27,042 ਹੋ ਗਈ।
ਇੱਥੇ ਮਿਊਂਸਿਪਲ ਭਵਨ ਵਿੱਚ ਸਮਾਰੋਹ ਦੌਰਾਨ ਨਿਯੁਕਤੀ ਪੱਤਰ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ “ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ। ਇਸ ਲਈ ਅਸੀਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਕੋਸ਼ਿਸ਼ ਕਰ ਰਹੇ ਹਾਂ ਤਾਂ ਕਿ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ।”
ਮੁੱਖ ਮੰਤਰੀ ਨੇ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਇਸ ਲਈ ਸੂਬਾ ਸਰਕਾਰ ਦਾ ਧਿਆਨ ਇਸ ਨੂੰ ਖ਼ਤਮ ਕਰਨ ਉਤੇ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਦੇ ਇਕ ਸਾਲ ਦੇ ਅੰਦਰ-ਅੰਦਰ ਹੁਣ ਤੱਕ 27,042 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਕਿਉਂਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਉਤੇ ਸਭ ਤੋਂ ਵੱਧ ਜ਼ੋਰ ਦੇ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਸਮਾਰੋਹਾਂ ਦਾ ਗਵਾਹ ਬਣ ਚੁੱਕਿਆ ਹੈ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਲਈ ਨਿਯੁਕਤੀ ਪੱਤਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਇਹ ਵਚਨਬੱਧਤਾ ਝਲਕਦੀ ਹੈ ਕਿ ਉਹ ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜਣ ਲਈ ਯਤਨਸ਼ੀਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਆਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜ ਅੰਗ ਬਣ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਦਬੇ-ਕੁਚਲੇ ਵਰਗਾਂ ਤੇ ਲੋੜਵੰਦਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਨਵ-ਨਿਯੁਕਤ ਉਮੀਦਵਾਰ ਨੂੰ ਪ੍ਰੇਰਿਆ ਕਿ ਉਹ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਤਾਂ ਕਿ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਫਾਇਦਾ ਮਿਲੇ।
ਮੁੱਖ ਮੰਤਰੀ ਨੇ ਸਿੱਖਿਆ ਸਰਵਿਸ ਪ੍ਰੋਵਾਈਡਰਾਂ ਦੀਆਂ ਚਿੰਤਾਵਾਂ ਨੂੰ ਸ਼ਾਂਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਠੇਕੇ ਉਤੇ ਭਰਤੀ ਦੀ ਪ੍ਰਣਾਲੀ ਨੂੰ ਖ਼ਤਮ ਕਰ ਕੇ ਜਲਦੀ ਉਨ੍ਹਾਂ ਦੀ ਤਨਖ਼ਾਹ ਵਧਾਉਣ ਲਈ ਨੋਟੀਫਿਕੇਸ਼ਨ ਜਾਰੀ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ, ਜਿਸ ਕਾਰਨ ਉਹ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ।
ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਕੌਮੀ ਨਾਇਕ ਵੱਲੋਂ ਜੀਵਨ ਵਿੱਚ ਦੁਸ਼ਵਾਰੀਆਂ ਝੱਲ ਕੇ ਮਾਰੇ ਮਾਅਰਕੇ ਤੋਂ ਨੌਜਵਾਨਾਂ ਨੂੰ ਪ੍ਰੇਰਨਾ ਲੈ ਕੇ ਹਰੇਕ ਖ਼ੇਤਰ ਵਿੱਚ ਮੱਲਾਂ ਮਾਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਈ ਦਿੱਕਤਾਂ ਦੇ ਬਾਵਜੂਦ ਸੰਵਿਧਾਨ ਨਿਰਮਾਤਾ ਨੇ ਸਿੱਖਿਆ ਹਾਸਲ ਕੀਤੀ ਅਤੇ ਜੀਵਨ ਵਿੱਚ ਬੁਲੰਦੀਆਂ ਨੂੰ ਛੋਹਿਆ। ਭਗਵੰਤ ਮਾਨ ਨੇ ਕਿਹਾ ਕਿ ਹਰੇਕ ਨੌਜਵਾਨ ਆਪਣੇੇ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਇਸ ਮਹਾਨ ਆਗੂ ਦੇ ਜੀਵਨ ਤੇ ਫਲਸਫ਼ੇ ਤੋਂ ਪ੍ਰੇਰਨਾ ਜ਼ਰੂਰ ਲਵੇ।
ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹਵਾਈ ਪੱਟੀ ਹਵਾਈ ਜਹਾਜ਼ ਦੀ ਆਰਾਮਾਇਕ ਉਡਾਣ ਲਈ ਸਹਾਇਕ ਹੁੰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਦਦਗਾਰ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਭਾਵੁਕ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਖ਼ੁਦ ਆਪਣੀ ਪਛਾਣ ਅਤੇ ਸਥਾਨ ਬਣਾਉਣ ਲਈ ਜਦੋ-ਜਹਿਦ ਕਰਨ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੈਰਾਸ਼ੂਟਰ ਦੀ ਥਾਂ ਜ਼ਮੀਨ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜਿਆ ਵਿਅਕਤੀ ਜ਼ਮੀਨ ਤੋਂ ਉੱਠ ਕੇ ਅਰਸ਼ ਫਤਹਿ ਕਰ ਸਕਦਾ ਹੈ ਅਤੇ ਇਨ੍ਹਾਂ ਮਿਹਨਤੀ ਲੋਕਾਂ ਦੀ ਹੱਦ ਆਸਮਾਨ ਹੀ ਹੁੰਦਾ ਹੈ। ਇਸ ਦੇ ਉਲਟ ਪੈਰਾਸ਼ੂਟਰ ਆਸਮਾਨ ਤੋਂ ਆਉਂਦੇ ਹਨ ਅਤੇ ਉਨ੍ਹਾਂ ਕਦੇ ਨਾ ਕਦੇ ਜ਼ਮੀਨ ਉਤੇ ਡਿੱਗਣਾ ਹੁੰਦਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਵੱਧ ਤੋਂ ਵੱਧ ਫੀਲਡ ਦੌਰੇ ਖਾਸ ਕਰਕੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਨਾਲ ਗੱਲਬਾਤ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਵਾਉਣ ਵਿੱਚ ਸਹਾਇਤਾ ਦੇਣ ਦੇ ਨਾਲ-ਨਾਲ ਉਨ੍ਹਾਂ ਲਈ ਬਿਹਤਰ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ ਲਈ ਸੂਬੇ ਨੂੰ ਧਾਰਮਿਕ ਲੀਹਾਂ 'ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਆਪੂ ਬਣੇ ਧਰਮ ਦੇ ਆਗੂਆਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਪ੍ਰਚਾਰਕਾਂ ਦੇ ਵਿਚਾਰਾਂ ਤੋਂ ਪਰੇਸ਼ਾਨ ਨਹੀਂ ਹੋਣਾ ਚਾਹੀਦਾ, ਜਿਨ੍ਹਾਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਜਜ਼ਬਾਤੀ ਤੌਰ ‘ਤੇ ਕੋਈ ਨਾਤਾ ਨਹੀਂ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ 'ਤੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕਾਂ ਦੀ ਵੱਖਰੀ ਪਛਾਣ ਹੈ, ਜਿਸ ਕਰਕੇ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ, ਲੈਪਟਾਪ, ਨੌਕਰੀਆਂ, ਤਰੱਕੀ ਅਤੇ ਮੈਡਲ ਦੇਖਣਾ ਚਾਹੁੰਦੇ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਬੀਬੀਐੱਮਬੀ ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ : ਹਰਪਾਲ ਚੀਮਾ ਡਾ. ਰਵਜੋਤ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ 'ਤੇ ਜੂਨੀਅਰ ਇੰਜੀਨੀਅਰ ਅਤੇ ਸੈਨਟਰੀ ਇੰਸਪੈਕਟਰ ਮੁਅੱਤਲ ਕਰਨ ਦੇ ਆਦੇਸ਼ ਮਹੀਨੇ ਵਿੱਚ ਦੋ ਵਾਰ ਹਰੇਕ ਅਧਿਕਾਰੀ ਕਰੇ ਆਪਣੇ ਵਿਭਾਗ ਦਾ ਅਚਨਚੇਤ ਨਿਰੀਖਣ ਲੇਟ ਆਉਣ ਵਾਲੇ ਕਰਮਚਾਰੀਆਂ ਤੇ ਹੋਵੇ ਕਾਰਵਾਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਬਿਰਧ ਆਸ਼ਰਮ ਮੋਗਾ ਵਿਖੇ ਬਜੁ਼ਰਗਾਂ ਲਈ ਮੁਫਤ ਮੈਡੀਕਲ ਕੈਂਪ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਭਵਾਨੀਗੜ੍ਹ-ਸੁਨਾਮ ਸੜਕ ਦਾ ਬਦਲਿਆ ਜਾਵੇਗਾ ਨਾਮ ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ ਸੀ.ਜੀ.ਸੀ. ਝੰਜੇੜੀ ਨੇ ਨੈਕਸਟ ਜੈਨ ਨੈਕਸਸ 25-26 ਨਾਲ ਨਵੇਂ ਬੈਚ ਦਾ ਕੀਤਾ ਸੁਆਗਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਨਸਿ਼ਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਸਾਥ ਦੇ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ ਨੌਂਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ- ਹਰਜੋਤ ਸਿੰਘ ਬੈਂਸ