Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਤਿੰਨ ਬੱਚਿਆਂ ਸਮੇਤ ਰੇਲਵੇ ਟ੍ਰੈਕ 'ਤੇ ਮਿਲੀ ਔਰਤ ਦੀ ਲਾਸ਼

March 29, 2023 05:19 PM

ਝਾਰਖੰਡ, 29 ਮਾਰਚ (ਪੋਸਟ ਬਿਊਰੋ): ਝਾਰਖੰਡ ਦੇ ਪਲਾਮੂ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਰੇਲਵੇ ਟ੍ਰੈਕ 'ਤੇ ਤਿੰਨ ਬੱਚਿਆਂ ਸਮੇਤ ਔਰਤ ਦੀ ਲਾਸ਼ ਮਿਲੀ ਹੈ। ਚਾਰਾਂ ਦੀਆਂ ਲਾਸ਼ਾਂ ਰੇਲਵੇ ਟ੍ਰੈਕ 'ਤੇ ਬੁਰੀ ਹਾਲਤ 'ਚ ਪਈਆਂ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਔਰਤ ਦੀ ਪਛਾਣ ਮਨੀਤਾ ਦੇਵੀ (30) ਪਤਨੀ ਰਵੀ ਸਿੰਘ ਵਾਸੀ ਹਰੀਹਰਗੰਜ ਦੇ ਖੜਗਪੁਰ ਵਜੋਂ ਹੋਈ ਹੈ। ਉਨ੍ਹਾਂ ਦੇ ਬੱਚੇ 1, 3 ਅਤੇ 6 ਸਾਲ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਔਰਤ ਡਾਲਟਨਗੰਜ ਰੇਲਵੇ ਸਟੇਸ਼ਨ ਦੇ ਨਾਲ ਲੱਗਦੇ ਬਿਸਫੂਟਾ ਦੇ ਨਿਿਮਆਨ 'ਚ ਰੇਲਵੇ ਟ੍ਰੈਕ 'ਤੇ ਪਹੁੰਚੀ ਅਤੇ ਉਸ ਨੇ ਬੱਚਿਆਂ ਸਮੇਤ ਟਰੇਨ ਅੱਗੇ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ।
ਮ੍ਰਿਤਕ ਔਰਤ ਦਾ ਮਾਮਾ ਸਤਬਰਵਾ ਥਾਣਾ ਖੇਤਰ ਦੇ ਏਕਤਾ ਵਿੱਚ ਹੈ। ਉਸ ਦੇ ਪਿਤਾ ਫੱਗੂ ਸਿੰਘ ਨੇ ਫੋਨ ਕਰਕੇ ਇਸ ਦੀ ਸੂਚਨਾ ਦਿੱਤੀ। ਮ੍ਰਿਤਕ ਔਰਤ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਬੁੱਧਵਾਰ ਨੂੰ ਆਪਣੇ ਸਹੁਰੇ ਘਰ ਗਈ ਸੀ। ਇਸ ਤੋਂ ਬਾਅਦ ਉਸ ਦੀ ਮੌਤ ਦੀ ਖ਼ਬਰ ਮਿਲੀ। ਉਸ ਨੇ ਅਜਿਹਾ ਕਿਉਂ ਕੀਤਾ, ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।
ਇਸ ਮਾਮਲੇ 'ਤੇ ਐਸਪੀ ਚੰਦਨ ਕੁਮਾਰ ਸਿਨਹਾ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਹਾਦਸਾ ਜਾਪਦਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਸਲ ਕਾਰਨਾਂ ਦਾ ਪਤਾ ਲੱਗੇਗਾ। ਇਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਔਰਤ 4 ਮਹੀਨਿਆਂ ਤੋਂ ਆਪਣੇ ਪੇਕੇ ਘਰ ਰਹਿ ਰਹੀ ਸੀ। ਉਹ 20 ਦਿਨ ਪਹਿਲਾਂ ਆਪਣੇ ਸਹੁਰੇ ਘਰ ਗਈ ਸੀ। ਕੁਝ ਪਰਿਵਾਰਕ ਝਗੜੇ ਸਬੰਧੀ ਜਾਣਕਾਰੀ ਮਿਲੀ ਹੈ, ਜਿਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ