Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਪਾਕਿ ਵਿਚ ਮੁਫਤ ਆਟਾ ਵੰਡੇ ਜਾਣ ਸਮੇਂ ਧੱਕਾਮੁੱਕੀ ਵਿਚ 11 ਲੋਕਾਂ ਦੀ ਗਈ ਜਾਨ

March 29, 2023 06:03 PM

ਲਾਹੌਰ, 29 ਮਾਰਚ (ਪੋਸਟ ਬਿਊਰੋ): ਪਾਕਿਸਤਾਨ ਵਿੱਚ ਇਨ੍ਹੀਂ ਦਿਨੀਂ ਸਿਆਸੀ ਅਤੇ ਆਰਥਿਕ ਸੰਕਟ ਚੱਲ ਰਿਹਾ ਹੈ। ਲਗਾਤਾਰ ਵੱਧ ਰਹੀ ਮਹਿੰਗਾਈ ਕਾਰਨ ਇੱਥੇ ਭੁੱਖਮਰੀ ਦੀ ਹਾਲਤ ਪੈਦਾ ਹੋ ਗਈ ਹੈ। ਸਥਿਤੀ ਇਹ ਹੈ ਕਿ ਤਕਰੀਬਨ ਅੱਧੇ ਪਾਕਿਸਤਾਨੀ ਪਰਿਵਾਰਾਂ ਨੂੰ 2 ਵਕਤ ਦੀ ਰੋਟੀ ਵੀ ਨਸੀਬ ਨਹੀਂ ਹੋ ਰਹੀ। ਦੇਸ਼ 'ਚ ਨਾ ਸਿਰਫ ਆਟਾ ਸਗੋਂ ਹਰ ਰੋਜ਼ ਦੀਆਂ ਚੀਜ਼ਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਇਸ ਦੇ ਮੱਦੇਨਜ਼ਰ ਸਰਕਾਰ ਨੇ ਸਰਕਾਰੀ ਵੰਡ ਕੇਂਦਰਾਂ 'ਤੇ ਮੁਫਤ ਆਟਾ ਦੇਣ ਦੀ ਯੋਜਨਾ ਸ਼ੁਰੂ ਕੀਤੀ ਹੈ। ਇਸ ਦੌਰਾਨ ਪਾਕਿਸਤਾਨ ਦੇ ਅਧਿਕਾਰੀਆਂ ਨੇ ਵੱਡਾ ਖੁਲਾਸਾ ਕੀਤਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਸੂਬੇ 'ਚ ਹਾਲ ਹੀ ਦੇ ਦਿਨਾਂ 'ਚ ਸਰਕਾਰੀ ਵੰਡ ਕੇਂਦਰਾਂ ਤੋਂ ਮੁਫਤ ਆਟਾ ਲੈਣ ਦੀ ਕੋਸ਼ਿਸ਼ ਕਰਦੇ ਹੋਏ ਔਰਤਾਂ ਸਮੇਤ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਦੇ ਸਾਬਕਾ ਪੀਐਮ ਦੀ ਪਾਰਟੀ ਪੀਟੀਆਈ ਨੇ ਇਸ ਦੀ ਆਲੋਚਨਾ ਕੀਤੀ ਹੈ।
ਜਾਣਕਾਰੀ ਅਨੁਸਾਰ ਦੱਖਣੀ ਪੰਜਾਬ ਦੇ ਚਾਰ ਜ਼ਿਿਲ੍ਹਆਂ ਸਾਹੀਵਾਲ, ਬਹਾਵਲਪੁਰ, ਮੁਜ਼ੱਫਰਗੜ੍ਹ ਅਤੇ ੳਕਾੜਾ ਵਿੱਚ ਮੁਫ਼ਤ ਆਟਾ ਕੇਂਦਰਾਂ ਵਿੱਚ ਮੰਗਲਵਾਰ ਨੂੰ ਦੋ ਬਜ਼ੁਰਗ ਔਰਤਾਂ ਅਤੇ ਇੱਕ ਪੁਰਸ਼ ਦੀ ਮੌਤ ਹੋ ਗਈ। ਇੰਨਾ ਹੀ ਨਹੀਂ ਇੱਥੇ ਮੁਫਤ ਆਟਾ ਲੈਣ ਦੀ ਕੋਸ਼ਿਸ਼ ਦੌਰਾਨ ਭਾਰੀ ਭੀੜ 'ਚ 60 ਹੋਰ ਲੋਕ ਜ਼ਖਮੀ ਵੀ ਹੋ ਗਏ। ਇਨ੍ਹਾਂ ਤੋਂ ਇਲਾਵਾ ਜਿਨ੍ਹਾਂ ਹੋਰ ਜ਼ਿਿਲਆਂ 'ਚ ਮੌਤਾਂ ਹੋਈਆਂ ਹਨ, ਉਨ੍ਹਾਂ 'ਚ ਫੈਸਲਾਬਾਦ, ਜਹਾਨੀਆਂ ਅਤੇ ਮੁਲਤਾਨ ਸ਼ਾਮਲ ਹਨ। ਪੰਜਾਬ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਸੂਬੇ ਦੇ ਗਰੀਬਾਂ ਲਈ ਅਸਮਾਨ ਛੂਹ ਰਹੀ ਮਹਿੰਗਾਈ ਨੂੰ ਮਾਤ ਦੇਣ ਲਈ ਮੁਫ਼ਤ ਆਟਾ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ 'ਤੇ ਲੋਕਾਂ ਦੀ ਭਾਰੀ ਭੀੜ ਕਾਰਨ ਪਿਛਲੇ ਦਿਨਾਂ 'ਚ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ । ਇਸ ਯੋਜਨਾ ਦਾ ਉਦੇਸ਼ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਇਮਰਾਨ ਖਾਨ ਦੀ ਵਧਦੀ ਲੋਕਪ੍ਰਿਅਤਾ ਦਾ ਮੁਕਾਬਲਾ ਕਰਨਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ