Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਘਰ ਵਿੱਚ ਲੱਗੀ ਅੱਗ ਕਾਰਨ 60 ਸਾਲਾ ਵਿਅਕਤੀ ਦੀ ਹੋਈ ਮੌਤ

March 30, 2023 12:05 AM

ਟੋਰਾਂਟੋ, 29 ਮਾਰਚ (ਪੋਸਟ ਬਿਊਰੋ) : ਟੋਰਾਂਟੋ ਦੇ ਜੰਕਸ਼ਨ ਟ੍ਰਾਇਐਂਗਲ ਇਲਾਕੇ ਵਿੱਚ ਇੱਕ ਘਰ ਵਿੱਚ ਲੱਗੀ ਅੱਗ ਤੋਂ ਬਾਅਦ ਇੱਕ 60 ਸਾਲਾ ਵਿਅਕਤੀ ਦੀ ਮੌਤ ਹੋ ਗਈ।
ਟੋਰਾਂਟੋ ਪੁਲਿਸ ਨੂੰ ਬੁੱਧਵਾਰ ਰਾਤੀਂ 12:30 ਵਜੇ ਡੁਪੌਂਟ ਸਟਰੀਟ ਤੇ ਐਡਵਿਨ ਐਵਨਿਊ ਇਲਾਕੇ ਵਿੱਚ ਦੋ ਮੰਜਿ਼ਲਾ ਇਮਾਰਤ ਵਿੱਚ ਅੱਗ ਲੱਗਣ ਦੀਆਂ ਖਬਰਾਂ ਮਿਲੀਆਂ। ਸੱਭ ਤੋਂ ਪਹਿਲਾਂ ਮੌਕੇ ਉੱਤੇ ਪਹੁੰਚਣ ਵਾਲਿਆਂ ਨੂੰ ਇੱਕ ਪੁਰਸ਼ ਇਸ ਘਰ ਵਿੱਚ ਜ਼ਖ਼ਮੀ ਹਾਲਤ ਵਿੱਚ ਮਿਲਿਆ। ਉਸ ਵਿਅਕਤੀ ਨੂੰ ਬਿਨਾਂ ਕਿਸੇ ਸਾਹ ਸਤ ਦੇ ਨਾਜ਼ੁਕ ਹਾਲਤ ਵਿੱਚ ਟਰੌਮਾ ਸੈਂਟਰ ਲਿਜਾਇਆ ਗਿਆ।ਬਾਅਦ ਵਿੱਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਟੋਰਾਂਟੋ ਫਾਇਰ ਚੀਫ ਮੈਥਿਊ ਪੈੱਗ ਨੇ ਬੁੱਧਵਾਰ ਰਾਤ ਨੂੰ ਆਖਿਆ ਕਿ ਦੋ ਹੋਰ ਰੈਜ਼ੀਡੈਂਟਸ ਨੂੰ ਅੱਗ ਕਾਰਨ ਘਰ ਤੋਂ ਬਾਹਰ ਕੱਢਿਆ ਗਿਆ। ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਕੀ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸੱਟ-ਫੇਟ ਤਾਂ ਨਹੀਂ ਲੱਗੀ।
ਪੈੱਗ ਨੇ ਆਖਿਆ ਕਿ ਅਜੇ ਤੱਕ ਇਹ ਪਤਾ ਨਹੀ਼ ਲੱਗ ਸਕਿਆ ਹੈ ਕਿ ਅੱਗ ਲੱਗਣ ਦਾ ਕਾਰਨ ਕੀ ਹੈ।ਉਨ੍ਹਾਂ ਦੱਸਿਆ ਕਿ ਜਿਸ ਇਮਾਰਤ ਵਿੱਚ ਅੱਗ ਲੱਗੀ ਉਸ ਦੀ ਦੂਜੀ ਮੰਜਿ਼ਲ ਨੂੰ ਕਾਫੀ ਨੁਕਸਾਨ ਪਹੁੰਚਿਆ। ਬਿਲਡਿੰਗ ਵਿੱਚ ਸਮੋਕ ਅਲਾਰਮ ਵੀ ਕਿਤੇ ਨਜ਼ਰ ਨਹੀਂ ਆਏ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ