Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਕੈਨੇਡਾ

ਬਜਟ ਵਿੱਚ ਫਾਰਮਾਕੇਅਰ ਦਾ ਕੋਈ ਜਿ਼ਕਰ ਨਾ ਹੋਣ ਕਾਰਨ ਕੀ ਹੋਵੇਗਾ ਲਿਬਰਲ-ਐਨਡੀਪੀ ਡੀਲ ਨੂੰ ਖ਼ਤਰਾ?

March 30, 2023 12:06 AM

ਓਟਵਾ, 29 ਮਾਰਚ (ਪੋਸਟ ਬਿਊਰੋ) : ਫੈਡਰਲ ਬਜਟ ਵਿੱਚ ਹੋਈ ਆਪਣੀ ਜਿੱਤ ਬਾਰੇ ਐਨਡੀਪੀ ਆਗੂ ਜਗਮੀਤ ਸਿੰਘ ਨੇ ਬੁੱਧਵਾਰ ਨੂੰ ਹੋਈ ਆਪਣੀ ਕਾਕਸ ਮੀਟਿੰਗ ਵਿੱਚ ਖੂਭ ਹੁੱਭ ਕੇ ਦੱਸਿਆ ਤੇ ਸਾਰਿਆਂ ਨੂੰ ਵਧਾਈ ਦਿੱਤੀ।
ਪਰ ਐਨਡੀਪੀ ਆਗੂ ਦੇ ਭਾਸ਼ਣ ਵਿੱਚੋਂ ਤੇ ਬਜਟ 2023-24 ਦੇ ਖਰਚਿਆਂ ਸਬੰਧੀ ਪਲੈਨ ਵਿੱਚੋਂ ਜਿਹੜਾ ਮੁੱਦਾ ਗਾਇਬ ਸੀ ਉਹ ਸੀ ਪਾਰਟੀ ਦੀ ਸੱਭ ਤੋਂ ਵੱਡੀ ਤਰਜੀਹ ਰਿਹਾ ਫਾਰਮਾਕੇਅਰ। ਐਨਡੀਪੀ ਦੇ ਸਮਰਥਨ ਬਦਲੇ ਕੌਨਫੀਡੈਂਸ ਐਂਡ ਸਪਲਾਈ ਅਗਰੀਮੈਂਟ ਵਿੱਚ ਇਹ ਸ਼ਰਤ ਮੁੱਖ ਤੌਰ ਉੱਤੇ ਸ਼ਾਮਲ ਸੀ ਕਿ ਇਸ ਸਾਲ ਦੇ ਅੰਤ ਤੱਕ ਸਰਕਾਰ ਫਾਰਮਾਕੇਅਰ ਫਰੇਮਵਰਕ ਬਾਰੇ ਬਿੱਲ ਪੇਸ਼ ਕਰੇਗੀ।ਇਸ ਬਾਰੇ ਭਾਵੇਂ ਦੋਵਾਂ ਪਾਰਟੀਆਂ ਵੱਲੋਂ ਕੋਈ ਗੱਲ ਨਹੀਂ ਕੀਤੀ ਜਾ ਰਹੀ ਪਰ ਦੋਵਾਂ ਧਿਰਾਂ ਦਾ ਕਹਿਣਾ ਹੈ ਕਿ ਅਜੇ ਵੀ ਸਾਰਾ ਕੁੱਝ ਟਰੈਕ ਉੱਤੇ ਹੈ। ਪਰ ਜੇ ਬਿੱਲ ਦਸੰਬਰ ਤੱਕ ਵੀ ਪੇਸ਼ ਕੀਤਾ ਜਾਂਦਾ ਹੈ ਤਾਂ ਉਸ ਨੂੰ ਅਮਲ ਵਿੱਚ ਕਦੋਂ ਲਿਆਂਦਾ ਜਾਵੇਗਾ ਤੇ ਕਦੋਂ ਕੈਨੇਡੀਅਨਜ਼ ਨੂੰ ਇਸ ਦਾ ਫਾਇਦਾ ਹੋਣਾ ਸ਼ੁਰੂ ਹੋਵੇਗਾ?
ਇਹ ਪੁੱਛੇ ਜਾਣ ਉੱਤੇ ਕਿ ਬਜਟ ਵਿੱਚ ਐਨਡੀਪੀ ਦੀਆਂ ਕਈ ਤਰਜੀਹਾਂ ਨੂੰ ਸ਼ਾਮਲ ਕੀਤਾ ਗਿਆ ਪਰ ਸੱਭ ਤੋਂ ਜ਼ਰੂਰੀ ਤੇ ਅਹਿਮ ਫਾਰਮਾਕੇਅਰ ਦਾ ਕੋਈ ਜਿ਼ਕਰ ਹੀ ਨਹੀਂ ਹੋਇਆ, ਜਗਮੀਤ ਸਿੰਘ ਨੇ ਆਖਿਆ ਕਿ ਅਸੀਂ ਸਰਕਾਰ ਨੂੰ ਉੱਥੋਂ ਤੱਕ ਲੈ ਕੇ ਆਉਣ ਵਿੱਚ ਕਾਮਯਾਬ ਹੋਏ ਹਾਂ ਜਿੱਥੇ ਗੱਲਬਾਤ ਕੀਤੀ ਜਾ ਸਕਦੀ ਹੈ। ਪਰ ਮੰਗਲਵਾਰ ਨੂੰ ਪੇਸ਼ ਕੀਤੇ ਬਜਟ ਵਿੱਚ ਸਰਕਾਰ ਵੱਲੋਂ ਨਵੇਂ ਡੈਂਟਲ ਕੇਅਰ ਪ੍ਰੋਗਰਾਮ ਵਿੱਚ ਕਈ ਬਿਲੀਅਨ ਡਾਲਰ ਖਰਚ ਕਰਨ ਦੇ ਕੀਤੇ ਵਾਅਦੇ ਨੂੰ ਐਨਡੀਪੀ ਆਗੂ ਨੇ ਆਪਣੀ ਜਿੱਤ ਦੱਸਿਆ।
ਇੱਕ ਪਾਸੇ ਸਿਆਸੀ ਮਾਹਿਰ ਤੇ ਕੰਜ਼ਰਵੇਟਿਵ ਇਸ ਬਜਟ ਨੂੰ ਐਨਡੀਪੀ ਵੱਲੋਂ ਪ੍ਰੇਰਿਤ ਬਜਟ ਦੱਸ ਰਹੇ ਹਨ ਅਜਿਹੇ ਵਿੱਚ ਐਨਡੀਪੀ ਦਾ ਕਹਿਣਾ ਹੈ ਕਿ ਜੇ ਅਜਿਹਾ ਹੁੰਦਾ ਤਾਂ ਫਾਰਮਾਕੇਅਰ ਲਈ ਵੀ ਇਸ ਬਜਟ ਵਿੱਚ ਕੋਈ ਰਕਮ ਰਾਖਵੀਂ ਰੱਖੀ ਗਈ ਹੁੰਦੀ।ਇਸ ਦੌਰਾਨ ਬੁੱਧਵਾਰ ਨੂੰ ਇਸ ਮੁੱਦੇ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਕੈਨੇਡੀਅਨਜ਼ ਲਈ ਉਨ੍ਹਾਂ ਦੀ ਸਰਕਾਰ ਦਵਾਈਆਂ ਦੀਆਂ ਕੀਮਤਾਂ ਵਿੱਚ ਕਮੀ ਲਿਆ ਕੇ ਹੀ ਸਾਹ ਲਵੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ