Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਅਗਲੇ ਸਾਲ ਤੋਂ ਕੈਨੇਡਾ ਰੈਵਨਿਊ ਏਜੰਸੀ ਵੱਲੋਂ ਸ਼ੁਰੂ ਕੀਤਾ ਜਾਵੇਗਾ ਆਟੋਮੈਟਿਕ ਟੈਕਸ ਫਾਈਲਿੰਗ ਸਿਸਟਮ

March 30, 2023 09:09 AM

ਓਟਵਾ, 30 ਮਾਰਚ (ਪੋਸਟ ਬਿਊਰੋ) : ਕੈਨੇਡਾ ਰੈਵਨਿਊ ਏਜੰਸੀ ਵੱਲੋਂ ਅਗਲੇ ਸਾਲ ਤੋਂ ਟੈਕਸ ਫਾਈਲ ਕਰਨ ਲਈ ਨਵਾਂ ਆਟੋਮੈਟਿਕ ਸਿਸਟਮ ਸ਼ੁਰੂ ਕੀਤਾ ਜਾਵੇਗਾ। ਇਸ ਸਿਸਟਮ ਦੇ ਆਉਣ ਨਾਲ ਉਨ੍ਹਾਂ ਕੈਨੇਡੀਅਨਜ਼ ਦੀ ਕਾਫੀ ਮਦਦ ਹੋਵੇਗੀ ਜਿਹੜੇ ਆਪਣੇ ਟੈਕਸ ਫਾਈਲ ਨਹੀਂ ਕਰ ਸਕੇ ਤੇ ਬੈਨੇਫਿਟ ਹਾਸਲ ਨਹੀਂ ਕਰ ਸਕੇ।
ਇਸ ਹਫਤੇ ਪੇਸ਼ ਕੀਤੇ ਗਏ ਫੈਡਰਲ ਬਜਟ ਵਿੱਚ ਇਹ ਆਖਿਆ ਗਿਆ ਹੈ ਕਿ ਕੈਨੇਡਾ ਰੈਵਨਿਊ ਏਜੰਸੀ ਸੇਵਾਵਾਂ ਵਿੱਚ ਵਾਧੇ ਲਈ 2024 ਵਿੱਚ ਪਲੈਨ ਪੇਸ਼ ਕਰੇਗੀ। ਇਸ ਤੋਂ ਪਹਿਲਾਂ ਏਜੰਸੀ ਵੱਲੋਂ ਸਟੇਕਹੋਲਡਰਜ਼ ਤੇ ਕਮਿਊਨਿਟੀ ਆਰਗੇਨਾਈਜ਼ੇਸ਼ਨਜ਼ ਨਾਲ ਸਲਾਹ ਮਸ਼ਵਰਾ ਕੀਤਾ ਜਾਵੇਗਾ। ਆਟੋਮੈਟਿਕ ਟੈਕਸ ਫਾਈਲਿੰਗ ਬਾਰੇ ਸੱਭ ਤੋਂ ਪਹਿਲਾਂ ਵਾਅਦਾ 2020 ਵਿੱਚ ਦਿੱਤੇ ਗਏ ਰਾਜ ਭਾਸ਼ਣ ਵਿੱਚ ਕੀਤਾ ਗਿਆ ਸੀ। ਲਿਬਰਲਾਂ ਦਾ ਇਹ ਦਾਅਵਾ ਹੈ ਕਿ ਇਸ ਨਾਲ ਮਹਿੰਗਾਈ ਦੇ ਇਸ ਦੌਰ ਵਿੱਚ ਕੈਨੇਡੀਅਨਜ਼ ਦੀ ਕਾਫੀ ਮਦਦ ਹੋਵੇਗੀ।
ਕਈ ਮਾਹਿਰਾਂ ਵੱਲੋਂ ਆਟੋਮੈਟਿਕ ਟੈਕਸ ਫਾਈਲਿੰਗ ਦੀ ਮੰਗ ਕੀਤੀ ਗਈ ਸੀ ਤਾਂ ਕਿ ਕਮਜ਼ੋਰ ਕੈਨੇਡੀਅਨ ਕਿਸੇ ਵੀ ਤਰ੍ਹਾਂ ਦੇ ਬੈਨੇਫਿਟਸ ਤੋਂ ਸੱਖਣੇ ਨਾ ਰਹਿ ਜਾਣ। ਕੈਨੇਡੀਅਨਜ਼ ਨੂੰ ਆਮ ਤੌਰ ਉੱਤੇ ਉਦੋਂ ਤੱਕ ਹਰ ਸਾਲ ਟੈਕਸ ਰਿਟਰਨ ਭਰਨ ਦੀ ਲੋੜ ਨਹੀਂ ਪੈਂਦੀ ਜਦੋਂ ਤੱਕ ਉਹ ਕਿਸੇ ਦੇ ਦੇਣਦਾਰ ਨਹੀਂ ਹਨ, ਪਰ ਫੈਡਰਲ ਸਰਕਾਰ ਕੈਨੇਡੀਅਨਜ਼ ਨੂੰ ਆਮਦਨ ਦੇ ਆਧਾਰ ਉੱਤੇ ਬੈਨੇਫਿਟ ਦੇਣ ਲਈ ਕੈਨੇਡਾ ਰੈਵਨਿਊ ਏਜੰਸੀ ਉੱਤੇ ਵੱਧ ਤੋਂ ਵੱਧ ਨਿਰਭਰ ਕਰ ਰਹੀ ਹੈ।
ਇਨ੍ਹਾਂ ਬੈਨੇਫਿਟਸ ਵਿੱਚ ਕੈਨੇਡਾ ਚਾਈਲਡ ਬੈਨੇਫਿਟ, ਕੈਨੇਡਾ ਹਾਊਸਿੰਗ ਬੈਨੇਫਿਟ ਤੇ ਜੀਐਸਟੀ ਟੈਕਸ ਕ੍ਰੈਡਿਟ ਨੂੰ ਆਰਜ਼ੀ ਤੌਰ ਉੱਤੇ ਡਬਲ ਕੀਤਾ ਜਾਣਾ ਵੀ ਸ਼ਾਮਲ ਹੈ। 2020 ਵਿੱਚ ਕਾਰਲਟਨ ਯੂਨੀਵਰਸਿਟੀ ਦੇ ਪੁਲਿਟੀਕਲ ਮੈਨੇਜਮੈਂਟ ਦੇ ਐਸੋਸਿਏਟ ਪ੍ਰੋਫੈਸਰ ਜੈਨੀਫਰ ਰੌਬਸਨ ਵੱਲੋਂ ਸਾਂਝੇ ਤੌਰ ਉੱਤੇ ਤਿਆਰ ਕੀਤੀ ਗਈ ਰਿਪੋਰਟ ਵਿੱਚ ਸਾਹਮਣੇ ਆਇਆ ਸੀ ਕਿ 10 ਤੋਂ 12 ਫੀ ਸਦੀ ਕੈਨੇਡੀਅਨਜ਼ ਆਪਣੇ ਟੈਕਸ ਫਾਈਲ ਹੀ ਨਹੀਂ ਕਰਦੇ। ਇਸ ਤਰ੍ਹਾਂ ਟੈਕਸ ਫਾਈਲ ਨਾ ਕਰਨ ਵਾਲੇ ਹਰ ਆਮਦਨ ਵਾਲੇ ਗਰੁੱਪ ਵਿੱਚ ਮਿਲਦੇ ਹਨ ਪਰ ਘੱਟ ਆਮਦਨ ਵਾਲੇ ਕੈਨੇਡੀਅਨ ਵਧੇਰੇ ਹਨ ਜਿਹੜੇ ਟੈਕਸ ਫਾਈਲ ਨਹੀਂ ਕਰਦੇ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼