Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਪੰਜਾਬ ਸਰਕਾਰ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਫ਼ਸਲ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ

March 30, 2023 02:43 PM

-ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਕੀਤੇ ਗਏ ਹਨ ਪੁਖਤਾ ਪ੍ਰਬੰਧ
-ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ


ਚੰਡੀਗੜ੍ਹ, 30 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1 ਅਪ੍ਰੈਲ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਨਿਰਵਿਘਨ ਖਰੀਦ ਪ੍ਰਕਿਰਿਆ ਲਈ 29,000 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਮਨਜ਼ੂਰੀ ਦਿੱਤੀ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ।
ਇਸ ਦੇ ਨਾਲ ਹੀ ਕਣਕ ਦੀ ਰੀਸਾਈਕਲਿੰਗ ਨੂੰ ਰੋਕਣ ਲਈ ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਟਰਾਂਸਪੋਰਟ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਲਾਉਣੇ ਲਾਜ਼ਮੀ ਕੀਤੇ ਗਏ ਹਨ।
ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੰਤਰੀ ਨੇ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਫਸਟ-ਏਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਸਾਵਧਾਨੀ ਅਤੇ ਪਹਿਲ ਦੇ ਆਧਾਰ 'ਤੇ ਨਜਿੱਠਿਆ ਜਾ ਸਕੇ। ਮੰਡੀ ਬੋਰਡ ਵੱਲੋਂ ਖਰੀਦ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਮੀਂਹ ਰੁਕਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਖਰੀਦ ਕਾਰਜ ਮੁੜ ਸ਼ੁਰੂ ਹੋ ਜਾਣ। ਮਾਰਕੀਟ ਕਮੇਟੀਆਂ ਨੂੰ ਕਿਹਾ ਗਿਆ ਹੈ ਕਿ ਉਹ ਮਿਉਂਸਪਲ ਕਮੇਟੀਆਂ ਨਾਲ ਤਾਲਮੇਲ ਕਰਨ ਅਤੇ ਖਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਸੱਕਸ਼ਨ ਮਸ਼ੀਨਾਂ ਅਤੇ ਲੋੜੀਂਦੀ ਲੇਬਰ ਉਪਲਬਧ ਹੋਣ ਨੂੰ ਯਕੀਨੀ ਬਣਾਉਣ।
ਮੰਤਰੀ ਵੱਲੋਂ ਸਮੂਹ ਜ਼ਿਲਿਆਂ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਮੁਸਤੈਦੀ ਵਰਤਣ ਦੀ ਹਿਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ।
ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਅਤੇ ਪੱਕੀ ਫ਼ਸਲ ਹੀ ਖਰੀਦ ਕੇਂਦਰਾਂ ਵਿੱਚ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕੋਈ ਦੇਰੀ ਨਾ ਹੋਵੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ