Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਬਾਰ੍ਹਾਂ ਸਾਲਾ ਬੱਚੇ ਦੀ ਹੱਤਿਆ ਦਾ ਮਾਮਲਾ: ਸੁਪਰੀਮ ਕੋਰਟ ਨੇ ਸੀਬੀਆਈ ਅਤੇ ਦਿੱਲੀ ਸਰਕਾਰ ਨੂੰ ਜਾਰੀ ਕੀਤਾ ਨੋਟਿਸ

March 30, 2023 04:40 PM

ਨਵੀਂ ਦਿੱਲੀ, 30 ਮਾਰਚ (ਪੋਸਟ ਬਿਊਰੋ): ਸੁਪਰੀਮ ਕੋਰਟ ਨੇ 2014 ਵਿੱਚ ਇੱਕ ਲੜਕੇ ਨੂੰ ਅਗਵਾ ਕਰਨ ਅਤੇ ਕਤਲ ਦੀ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਉੱਤੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ ਹੈ। ਜਸਟਿਸ ਵੀਆਰ ਸੁਬਰਾਮਨੀਅਮ ਅਤੇ ਜਸਟਿਸ ਪੰਕਜ ਮਿਥਲ ਦੀ ਬੈਂਚ ਨੇ ਨਾਬਾਲਿਗ ਦੇ ਪਿਤਾ ਸਤੀਸ਼ ਕੁਮਾਰ ਦੀ ਪਟੀਸ਼ਨ 'ਤੇ ਕੇਂਦਰੀ ਜਾਂਚ ਬਿਊਰੋ, ਦਿੱਲੀ ਸਰਕਾਰ ਅਤੇ ਕ੍ਰਾਈਮ ਬ੍ਰਾਂਚ ਦੇ ਡੀਸੀਪੀ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ।
ਦਿੱਲੀ ਹਾਈ ਕੋਰਟ ਦੇ 7 ਦਸੰਬਰ, 2022 ਦੇ ਹੁਕਮ ਵਿਚ ਕੇਸ ਸੀਬੀਆਈ ਨੂੰ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਸਤੀਸ਼ ਕੁਮਾਰ ਨੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ। ਸਤੀਸ਼ ਕੁਮਾਰ ਦੀ ਤਰਫੋਂ ਐਡਵੋਕੇਟ ਅਸ਼ਵਨੀ ਕੁਮਾਰ ਦੂਬੇ ਸੁਪਰੀਮ ਕੋਰਟ ਵਿੱਚ ਪੇਸ਼ ਹੋਏ। ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਜਾਂਚ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਹੀਂ ਹੋਈ ਅਤੇ ਹਾਈ ਕੋਰਟ ਨੇ ਜਾਂਚ ਸੀਬੀਆਈ ਨੂੰ ਨਾ ਸੌਂਪਣ ਵਿੱਚ ਗਲਤੀ ਕੀਤੀ।
ਸਿ਼ਕਾਇਤਕਰਤਾ ਅਨੁਸਾਰ 11 ਸਤੰਬਰ 2014 ਨੂੰ ਸਵੇਰੇ 10:30 ਵਜੇ ਸਤੀਸ਼ ਦੀ ਪਤਨੀ ਨੇ ਉਸ ਨੂੰ ਦੱਸਿਆ ਕਿ ਉਨ੍ਹਾਂ ਦਾ ਬੱਚਾ ਹੇਮੰਤ (12 ਸਾਲ) ਲਾਪਤਾ ਹੈ, ਜਿਸ ਤੋਂ ਬਾਅਦ 12 ਸਤੰਬਰ ਨੂੰ ਇੱਥੇ ਬਵਾਨਾ ਥਾਣੇ ਵਿੱਚ ਭਾਰਤੀ ਦੰਡਾਵਲੀ (ਆਈਪੀਸੀ) ਤਹਿਤ ਐਫਆਈਆਰ ਦਰਜ ਕਰਵਾਈ ਗਈ ਸੀ। ਧਾਰਾ 363 (ਅਗਵਾ) ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਬਾਅਦ ਵਿੱਚ ਬੱਚੇ ਦੀ ਲਾਸ਼ ਹਰਿਆਣਾ ਦੇ ਪਿੰਡ ਹਲਾਲਪੁਰ ਤੋਂ ਬਰਾਮਦ ਹੋਈ। ਫਿਰ ਐਫਆਈਆਰ ਵਿੱਚ ਆਈਪੀਸੀ ਦੀਆਂ ਧਾਰਾਵਾਂ 302 (ਕਤਲ) ਅਤੇ 201 (ਸਬੂਤ ਗਾਇਬ ਹੋਣ) ਦੇ ਤਹਿਤ ਕੇਸ ਜੋੜੇ ਗਏ ਸਨ। ਜਾਂਚ ਸਹੀ ਢੰਗ ਨਾਲ ਨਾ ਹੋਣ ਉਤੇ ਸਤੀਸ਼ ਕੁਮਾਰ ਨੇ ਦਿੱਲੀ ਹਾਈਕੋਰਟ ਦਾ ਦਰਵਾਜਾ ਖੜਕਾ ਕੇ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ