Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਰਾਮ ਨੌਮੀ ਦੇ ਜਲੂਸ ਦੌਰਾਨ ਕਰੰਟ ਲੱਗਣ ਨਾਲ 3 ਦੀ ਮੌਤ

March 30, 2023 04:40 PM

ਕੋਟਾ, 30 ਮਾਰਚ (ਪੋਸਟ ਬਿਊਰੋ): ਰਾਮ ਨੌਮੀ ਦੇ ਮੌਕੇ 'ਤੇ ਰਾਜਸਥਾਨ ਦੇ ਕੋਟਾ 'ਚ ਦਰਦਨਾਕ ਹਾਦਸਾ ਵਾਪਰਿਆ। ਜਿੱਥੇ ਵੀਰਵਾਰ ਨੂੰ ਨਿਕਲ ਰਹੇ ਜਲੂਸ ਦੌਰਾਨ ਬਿਜਲੀ ਦਾ ਕਰੰਟ ਲੱਗਣ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਨਾਲ ਝੁਲਸ ਗਏ। ਇਹ ਹਾਦਸਾ ਸੁਲਤਾਨਪੁਰ ਕਸਬੇ ਦੇ ਪਿੰਡ ਕੋਟਦੀਪ ਵਿੱਚ ਵਾਪਰਿਆ। ਅਖਾੜੇ ਦੇ ਨੌਜਵਾਨ ਕਰਤੱਬ ਦਿਖਾ ਰਹੇ ਸਨ। ਇਸੇ ਦੌਰਾਨ ਉਪਰੋਂ ਲੰਘਦੀ ਹਾਈ ਟੈਂਸ਼ਨ ਲਾਈਨ 'ਤੇ ਇਕ ਨੌਜਵਾਨ ਦਾ ਚੱਕਰ ਫਸ ਗਿਆ, ਜਿਸ ਕਾਰਨ ਹਰ ਪਾਸੇ ਕਰੰਟ ਫੈਲ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
ਦੱਸਿਆ ਜਾ ਰਿਹਾ ਹੈ ਕਿ ਜਲੂਸ ਦੌਰਾਨ ਅਖਾੜੇ ਦੇ ਪ੍ਰਦਰਸ਼ਨ ਦੌਰਾਨ 11 ਕੇਵੀ ਹਾਈ ਟੈਂਸ਼ਨ ਲਾਈਨ ਦੀ ਤਾਰਾਂ ਨੂੰ ਛੂਹਣ ਨਾਲ ਇੱਕ ਨੌਜਵਾਨ ਨੂੰ ਕਰੰਟ ਲੱਗ ਗਿਆ। ਜਿਸ ਕਾਰਨ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਰੂਪ ਨਾਲ ਝੁਲਸ ਗਏ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਕੋਟਾ ਰੈਫਰ ਕਰ ਦਿੱਤਾ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਲਾਠੀਆਂ ਅਤੇ ਪਾਣੀ ਨਾਲ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰ ਕਰੰਟ ਇੰਨਾ ਤੇਜ਼ ਸੀ ਕਿ ਕਈ ਲੋਕ ਮੌਕੇ 'ਤੇ ਹੀ ਬੇਹੋਸ਼ ਹੋ ਗਏ ਅਤੇ ਜਲੂਸ 'ਚ ਹਫੜਾ-ਦਫੜੀ ਮਚ ਗਈ।
ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸੀਪੀਆਰ ਦੇਣ ਦੀ ਕੋਸ਼ਿਸ਼ ਕੀਤੀ ਗਈ ਤਾਂ ਤੁਰੰਤ ਉਨ੍ਹਾਂ ਨੂੰ ਨੇੜਲੇ ਸੁਲਤਾਨਪੁਰ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਤਿੰਨ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮਰਨ ਵਾਲੇ ਨੌਜਵਾਨਾਂ ਦੇ ਨਾਮ ਲਲਿਤ, ਭੀਸ਼ੇਕ ਅਤੇ ਮਹਿੰਦਰਾ ਹਨ, ਜਦਕਿ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹਿਮਾਂਸ਼ੂ, ਰਾਧੇਸ਼ਿਆਮ ਅਤੇ ਅਮਿਤ ਨੂੰ ਕੋਟਾ ਦੇ ਐਮਬੀਐਸ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼