Welcome to Canadian Punjabi Post
Follow us on

01

July 2025
 
ਭਾਰਤ

ਬੰਗਾਲ ਵਿਚ ਰਾਮ ਨੌਮੀ ਮੌਕੇ ਹੋਈ ਹਿੰਸਾ, ਗੱਡੀਆਂ ਸਾੜੀਆਂ ਗਈਆਂ

March 30, 2023 04:53 PM

ਹਾਵੜਾ, 30 ਮਾਰਚ (ਪੋਸਟ ਬਿਊਰੋ): ਭਗਵਾਨ ਰਾਮ ਜਿਨ੍ਹਾਂ ਦੀ ਸ਼ਖਸੀਅਤ ਰਾਸ਼ਟਰ ਨਿਰਮਾਣ, ਸਮਾਜ ਨਿਰਮਾਣ, ਸ਼ਖਸੀਅਤ ਨਿਰਮਾਣ ਦਾ ਆਧਾਰ ਹੈ, ਉਸੇ ਰਾਮ ਦੇ ਜਨਮ ਦਿਨ ਨੂੰ ਲੈ ਕੇ ਰਾਮ ਨੌਮੀ 'ਤੇ ਦੇਸ਼ ਦੇ ਕਈ ਸ਼ਹਿਰਾਂ 'ਚ ਇਕ ਵਾਰ ਫਿਰ ਤਣਾਅ ਬਣਿਆ ਹੋਇਆ ਹੈ। ਗੁਜਰਾਤ ਦੇ ਵਡੋਦਰਾ ਤੋਂ ਵੀਰਵਾਰ ਦੁਪਹਿਰ ਨੂੰ ਦੋ ਵਾਰ ਪਥਰਾਅ ਹੋਣ ਦੀ ਖਬਰ ਹੈ। ਇਸ ਤੋਂ ਬਾਅਦ ਬੰਗਾਲ ਦੇ ਹਾਵੜਾ ਅਤੇ ਫਿਰ ਇਸਲਾਮਪੁਰ 'ਚ ਸ਼ਾਮ ਨੂੰ ਹਿੰਸਾ ਅਤੇ ਅੱਗਜ਼ਨੀ ਹੋਈ। ਇੰਨਾ ਹੀ ਨਹੀਂ ਲਖਨਊ ਦੀ ਇੱਕ ਯੂਨੀਵਰਸਿਟੀ ਵਿੱਚ ਵਿਿਦਆਰਥੀ ਗੁੱਟਾਂ ਵਿੱਚ ਝੜਪ ਵੀ ਹੋਈ। ਇਸ ਦੇ ਨਾਲ ਹੀ ਰਾਮ ਨੌਮੀ ਤੋਂ ਠੀਕ ਪਹਿਲਾਂ ਮਹਾਰਾਸ਼ਟਰ ਦੇ ਦੋ ਜ਼ਿਿਲ੍ਹਆਂ ਸੰਭਾਜੀ ਨਗਰ ਅਤੇ ਜਲਗਾਉਂਂ ਵਿੱਚ ਤਣਾਅ ਅਤੇ ਹਿੰਸਾ ਹੋਈ ਸੀ।
ਬੰਗਾਲ ਦੀ ਗੱਲ ਕਰੀਏ ਤਾਂ ਇੱਥੇ ਪਹਿਲੀ ਹਿੰਸਾ ਹਾਵੜਾ ਦੇ ਸ਼ਿਬਪੁਰ ਵਿੱਚ ਹੋਈ। ਦੋ ਭਾਈਚਾਰਿਆਂ ਵਿਚਾਲੇ ਝੜਪ ਤੋਂ ਬਾਅਦ ਇੱਥੇ ਹਿੰਸਾ ਹੋਈ। ਇਸ ਦੌਰਾਨ ਪੱਥਰਬਾਜ਼ੀ ਵੀ ਹੋਈ। ਇਸ ਤੋਂ ਬਾਅਦ ਉਥੇ ਕਈ ਵਾਹਨਾਂ ਅਤੇ ਦੁਕਾਨਾਂ ਨੂੰ ਅੱਗ ਲਗਾ ਦਿੱਤੀ ਗਈ। ਬਾਅਦ 'ਚ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅੱਥਰੂ ਗੈਸ ਦੀ ਮਦਦ ਨਾਲ ਲੋਕਾਂ ਨੂੰ ਉਥੋਂ ਹਟਾਇਆ। ਉਥੇ ਹੀ ਕੁਝ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਇਸ ਦੌਰਾਨ ਸ਼ਿਬਪੁਰ ਦਾ ਇੱਕ ਵੀਡੀਉ ਵੀ ਸਾਹਮਣੇ ਆਈ ਹੈ। ਇਸ 'ਚ ਕੁਝ ਲੋਕ ਛੱਤ ਤੋਂ ਪੱਥਰ ਸੁੱਟਦੇ ਨਜ਼ਰ ਆ ਰਹੇ ਹਨ। ਦੂਜੇ ਪਾਸੇ ਜਲੂਸ 'ਚ ਸ਼ਾਮਲ ਲੋਕ ਸੜਕ 'ਤੇ ਹਨ। ਪੱਥਰਬਾਜ਼ੀ ਤੋਂ ਬਾਅਦ ਕਾਫੀ ਹੰਗਾਮਾ ਹੋਇਆ।
ਇਸ ਤੋਂ ਇਲਾਵਾ ਦਾਲਖੋਲਾ (ਉੱਤਰ ਦਿਨਾਜਪੁਰ ਜਿਲ੍ਹਾ) ਵਿੱਚ ਹਿੰਸਾ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਹ ਇਲਾਕਾ ਇਸਲਾਮਪੁਰ ਸ਼ਹਿਰ ਦੇ ਅਧੀਨ ਆਉਂਦਾ ਹੈ, ਜੋ ਮੁਸਲਿਮ ਬਹੁਲ ਹੈ। ਇੱਥੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂ ਕਿ ਪੁਲਿਸ ਸੁਪਰਡੈਂਟ ਸਮੇਤ ਕਈ ਜ਼ਖਮੀ ਹੋਏ ਹਨ। ਦੱਸਿਆ ਗਿਆ ਕਿ ਇੱਥੇ ਰਾਮ ਨੌਮੀ ਦੇ ਜਲੂਸ ਦੌਰਾਨ ਦੋ ਭਾਈਚਾਰਿਆਂ ਵਿਚਾਲੇ ਝੜਪ ਹੋ ਗਈ ਸੀ। ਬਾਅਦ ਵਿੱਚ ਪੁਲੀਸ ਨੇ ਸਥਿਤੀ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਇੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਇਸ ਦੇ ਨਾਲ ਹੀ 5 ਤੋਂ 6 ਪੁਲਸ ਕਰਮਚਾਰੀ ਜ਼ਖਮੀ ਹੋ ਗਏ। ਬਾਅਦ ਵਿੱਚ ਪੁਲਿਸ ਨੇ ਦੱਸਿਆ ਕਿ ਹਿੰਸਾ ਦੌਰਾਨ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ