Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਯਹੂਦੀ ਰੈਸਟੋਰੈਂਟ 'ਤੇ ਹਮਲੇ ਦੀ ਯੋਜਨਾ ਬਣਾਉਣ ਵਾਲੇ ਦੋ ਪਾਕਿਸਤਾਨੀ ਨਾਗਰਿਕ ਧਰੇ

March 30, 2023 05:30 PM

ਏਥਨਜ਼, 30 ਮਾਰਚ (ਪੋਸਟ ਬਿਊਰੋ): ਯੂਰਪੀ ਦੇਸ਼ ਗ੍ਰੀਸ ਵਿਚ ਇਕ ਯਹੂਦੀ ਰੈਸਟੋਰੈਂਟ 'ਤੇ ਕੱਟੜਪੰਥੀ ਹਮਲੇ ਦੀ ਯੋਜਨਾ ਬਣਾਉਣ ਦੇ ਦੋਸ਼ ਵਿਚ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਏਥਨਜ਼ ਪੁਲਿਸ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਉਦੇਸ਼ ਨਾਗਰਿਕਾਂ ਨੂੰ ਵੱਡੇ ਪੱਧਰ 'ਤੇ ਨੁਕਸਾਨ ਪਹੁੰਚਾਉਣਾ ਸੀ। ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਇਕ ਅੱਤਵਾਦੀ ਸੰਗਠਨ ਨਾਲ ਜੁੜੇ ਹੋਏ ਹਨ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸ਼ੱਕੀਆਂ ਨੂੰ ਏਥਨਜ਼ ਪੁਲਿਸ ਹੈੱਡਕੁਆਰਟਰ ਵਿਖੇ ਰੱਖਿਆ ਗਿਆ ਹੈ। ਗ੍ਰੀਕ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਸ਼ੱਕੀ ਪਾਕਿਸਤਾਨੀ ਮੂਲ ਦੇ ਹਨ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਇਨ੍ਹਾਂ ਦੋਵਾਂ ਤੋਂ ਇਲਾਵਾ ਇਕ ਹੋਰ ਵਿਅਕਤੀ ਵੀ ਹੈ, ਜਿਸ ਤੋਂ ਪੁੱਛਗਿੱਛ ਕੀਤੀ ਜਾਣੀ ਹੈ ਪਰ ਉਹ ਫਿਲਹਾਲ ਗ੍ਰੀਸ 'ਚ ਨਹੀਂ ਹੈ।
ਦੋਵੇਂ ਸ਼ੱਕੀ ਗੁਆਂਢੀ ਦੇਸ਼ ਤੁਰਕੀ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਗ੍ਰੀਸ ਵਿਚ ਦਾਖਲ ਹੋਏ ਅਤੇ ਘੱਟੋ-ਘੱਟ ਚਾਰ ਮਹੀਨਿਆਂ ਤੋਂ ਦੇਸ਼ ਵਿਚ ਰਹਿ ਰਹੇ ਹਨ। ਪੁਲਿਸ ਨੇ ਏਥਨਜ਼ ਦੇ ਨਾਲ-ਨਾਲ ਦੱਖਣੀ ਗ੍ਰੀਸ ਅਤੇ ਜ਼ਕੀਨਥੋਸ ਟਾਪੂ ਦੇ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਕਿਉਂਕਿ ਉਨ੍ਹਾਂ ਨੇ ਇਕ ਯਹੂਦੀ ਰੈਸਟੋਰੈਂਟ 'ਤੇ ਹਮਲੇ ਦੀ ਯੋਜਨਾ ਬਣਾਈ ਸੀ। ਦੋਵੇਂ ਸ਼ੱਕੀ ਵਿਦੇਸ਼ੀ ਨੈੱਟਵਰਕ ਦਾ ਹਿੱਸਾ ਹਨ। ਪਾਕਿਸਤਾਨੀ ਮੂਲ ਦੇ ਦੋਵਾਂ ਸ਼ੱਕੀਆਂ ਤੋਂ ਸ਼ੁੱਕਰਵਾਰ ਨੂੰ ਸਰਕਾਰੀ ਵਕੀਲ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ