Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਪੱਤਰਕਾਰ ਦੀ ਗ੍ਰਿਫਤਾਰੀ ਤੋਂ ਬਾਅਦ ਅਮਰੀਕਾ ਦੀ ਐਡਾਇਜਰੀ, 'ਅਮਰੀਕੀ ਨਾਗਰਿਕ ਤੁਰੰਤ ਛੱਡਣ ਰੂਸ’

March 30, 2023 05:31 PM

ਵਾਸਿ਼ੰਗਟਨ, 30 ਮਾਰਚ (ਪੋਸਟ ਬਿਊਰੋ): ਅਮਰੀਕੀ ਵਿਦੇਸ਼ ਵਿਭਾਗ ਨੇ ਰੂਸ ਵਿੱਚ ਰਹਿ ਰਹੇ ਆਪਣੇ ਸਾਰੇ ਅਮਰੀਕੀ ਨਾਗਰਿਕਾਂ ਨੂੰ ਤੁਰੰਤ ਰੂਸ ਛੱਡਣ ਲਈ ਕਿਹਾ ਹੈ। ਜਦੋਂ ਤੋਂ ਰੂਸ ਵਿੱਚ ਇੱਕ ਅਮਰੀਕੀ ਨਾਗਰਿਕ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਅਮਰੀਕੀ ਵਿਦੇਸ਼ ਵਿਭਾਗ ਚਿੰਤਤ ਹੈ ਅਤੇ ਉਸਦੀ ਤਰਫੋਂ ਇਹ ਸਲਾਹ ਜਾਰੀ ਕੀਤੀ ਗਈ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਹਾਲ ਹੀ ਵਿੱਚ ਇੱਕ ਅਮਰੀਕੀ ਪੱਤਰਕਾਰ ਨੂੰ ਰੂਸ ਵਿੱਚ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਹ ਪੱਤਰਕਾਰ ਵਾਲ ਸਟਰੀਟ ਜਰਨਲ ਲਈ ਕੰਮ ਕਰ ਰਿਹਾ ਹੈ। ਰਿਪੋਰਟ ਮੁਤਾਬਕ ਫਰਵਰੀ 2022 'ਚ ਯੂਕਰੇਨ 'ਚ ਰੂਸੀ ਹਮਲੇ ਦੀ ਸ਼ੁਰੂਆਤ ਤੋਂ ਬਾਅਦ ਰੂਸ 'ਚ ਕਿਸੇ ਵੀ ਅੰਤਰਰਾਸ਼ਟਰੀ ਪੱਤਰਕਾਰ ਖਿਲਾਫ ਇਸ ਤਰ੍ਹਾਂ ਦੀ ਪਹਿਲੀ ਕਾਰਵਾਈ ਕੀਤੀ ਗਈ ਹੈ। ਵਾਸਤਵ ਵਿੱਚ, ਸ਼ੀਤ ਯੁੱਧ ਤੋਂ ਬਾਅਦ, ਕਿਸੇ ਵੀ ਅਮਰੀਕੀ ਨਿਊਜ਼ ਆਊਟਲੈੱਟ 'ਤੇ ਅਜਿਹੀ ਜਾਸੂਸੀ ਦਾ ਦੋਸ਼ ਨਹੀਂ ਲਗਾਇਆ ਗਿਆ ਹੈ।
ਇਸ ਕਾਰਨ ਹੁਣ ਜਦੋਂ ਰੂਸ 'ਚ ਅਜਿਹੀ ਕਾਰਵਾਈ ਹੋਈ ਹੈ ਤਾਂ ਅਮਰੀਕਾ ਇਸ ਤੋਂ ਚਿੰਤਤ ਹੈ ਅਤੇ ਉਸ ਨੇ ਰੂਸ ਨੂੰ ਸਖ਼ਤ ਸ਼ਬਦਾਂ 'ਚ ਚਿਤਾਵਨੀ ਦਿੱਤੀ ਹੈ। ਦੂਜੇ ਪਾਸੇ ਜਿਹੜੇ ਲੋਕ ਰੂਸ ਜਾਣ ਦੀ ਤਿਆਰੀ ਕਰ ਰਹੇ ਹਨ, ਉਨ੍ਹਾਂ ਨੂੰ ਵੀ ਯਾਤਰਾ ਰੱਦ ਕਰਨ ਲਈ ਕਿਹਾ ਗਿਆ ਹੈ।
ਇੱਥੇ ਇਹ ਸਮਝਣਾ ਜ਼ਰੂਰੀ ਹੈ ਕਿ ਪੱਤਰਕਾਰ ਗਰਸ਼ਕੋਵਿਚ ਬਾਸਕਟਬਾਲ ਸਟਾਰ ਬ੍ਰਿਟਨੀ ਗ੍ਰਿਨਰ ਤੋਂ ਬਾਅਦ ਰੂਸ ਦੁਆਰਾ ਗ੍ਰਿਫਤਾਰ ਕੀਤਾ ਗਿਆ ਸਭ ਤੋਂ ਉੱਚ ਪੱਧਰੀ ਅਮਰੀਕੀ ਨਾਗਰਿਕ ਹੈ। ਗ੍ਰੀਨਰ ਨੂੰ ਰਾਜਧਾਨੀ ਮਾਸਕੋ ਵਿੱਚ ਕੈਨਾਬਿਸ ਤੇਲ ਸਮੇਤ ਫੜਿਆ ਗਿਆ ਸੀ। ਰੂਸ ਨੇ ਗ੍ਰੀਨਰ ਨੂੰ ਕੈਦੀ ਅਦਲਾ-ਬਦਲੀ ਸਮਝੌਤੇ ਤਹਿਤ ਰਿਹਾਅ ਕੀਤਾ ਸੀ। ਰੂਸੀ ਸੁਰੱਖਿਆ ਏਜੰਸੀ ਐਫਐਸਬੀ ਨੇ ਕਿਹਾ ਹੈ ਕਿ ਅਮਰੀਕੀ ਨਾਗਰਿਕ ਗੇਰਸਕੋਵਿਚ ਇਵਾਨ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਕਾਰਨ ਗ੍ਰਿਫਤਾਰ ਕੀਤਾ ਗਿਆ ਹੈ। ਗੇਰਸ਼ਕੋਵਿਚ 'ਤੇ ਜਾਸੂਸੀ ਦਾ ਸ਼ੱਕ ਹੈ। ਇਹ ਵੱਖਰੀ ਗੱਲ ਹੈ ਕਿ ਵਾਲ ਸਟਰੀਟ ਜਰਨਲ ਨੇ ਇਨ੍ਹਾਂ ਸਾਰੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ