Welcome to Canadian Punjabi Post
Follow us on

01

July 2025
 
ਕੈਨੇਡਾ

ਟਰੂਡੋ ਦੀ ਥਾਂ ਪੌਲੀਏਵਰ ਨੂੰ ਪ੍ਰਧਾਨ ਮੰਤਰੀ ਵਜੋਂ ਆਪਣੀ ਪਸੰਦ ਦੱਸ ਰਹੇ ਹਨ ਕੈਨੇਡੀਅਨਜ਼ : ਨੈਨੋਜ਼

March 30, 2023 11:43 PM

ਓਟਵਾ, 30 ਮਾਰਚ (ਪੋਸਟ ਬਿਊਰੋ) : ਆਪਣੇ ਪਸੰਦੀਦਾ ਪ੍ਰਧਾਨ ਮੰਤਰੀ ਵਜੋਂ ਕੈਨੇਡੀਅਨਜ਼ ਕਿਸ ਆਗੂ ਨੂੰ ਦੇਖਦੇ ਹਨ, ਇਸ ਮਾਮਲੇ ਵਿੱਚ ਲਿਬਰਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਪਛਾੜਦਿਆਂ ਹੋਇਆਂ ਕੰਜ਼ਰਵੇਟਿਵ ਆਗੂ ਪਿਏਰ ਪੌਲੀਏਵਰ ਅੱਗੇ ਲੰਘ ਗਏ ਹਨ।ਇਹ ਖੁਲਾਸਾ ਨੈਨੋਜ਼ ਵੱਲੋਂ ਕਰਵਾਏ ਗਏ ਤਾਜ਼ਾ ਸਰਵੇਖਣ ਤੋਂ ਹੋਇਆ ਹੈ।
ਇਸ ਸਰਵੇਖਣ ਦੇ ਹਿਸਾਬ ਨਾਲ ਲਿਬਰਲਾਂ ਲਈ ਸਮਾਂ ਇਸ ਵੇਲੇ ਕੋਈ ਬਹੁਤਾ ਵਧੀਆ ਨਹੀਂ ਚੱਲ ਰਿਹਾ ਹੈ ਜਦਕਿ ਹਵਾ ਦਾ ਰੁਖ ਇਸ ਸਮੇਂ ਕੰਜ਼ਰਵੇਟਿਵਾਂ ਵੱਲ ਨਜ਼ਰ ਆ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਵਜੋਂ ਟਰੂਡੋ ਦੇ ਸਮਰਥਨ ਵਿੱਚ ਅਚਾਨਕ ਕਮੀ ਵੇਖਣ ਨੂੰ ਮਿਲ ਰਹੀ ਹੈ ਜਦਕਿ ਪੌਲੀਏਵਰ ਨੂੰ ਪ੍ਰਧਾਨ ਮੰਤਰੀ ਵਜੋਂ ਪਸੰਦ ਕਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਪੌਲੀਏਵਰ ਦੇ ਸਮਰਥਕ ਐਨੇ ਵੱਧ ਗਏ ਹਨ ਕਿ ਉਨ੍ਹਾਂ ਟਰੂਡੋ ਨੂੰ ਇਸ ਮਾਮਲੇ ਵਿੱਚ ਪਛਾੜ ਦਿੱਤਾ ਹੈ।ਨੈਨੋਜ਼ ਰਿਸਰਚ ਦੇ ਚੇਅਰ ਤੇ ਪੋਲਸਟਰ ਨਿੱਕ ਨੈਨੋਜ਼ ਦਾ ਕਹਿਣਾ ਹੈ ਕਿ ਆਮਤੌਰ ਉੱਤੇ ਜਿਹੜਾ ਮੌਜੂਦਾ ਪ੍ਰਧਾਨ ਮੰਤਰੀ ਹੁੰਦਾ ਹੈ ਫਾਇਦਾ ਉਸ ਨੂੰ ਹੁੰਦਾ ਹੈ ਪਰ ਇੱਥੇ ਪੌਲੀਏਵਰ ਦੀ ਚੜ੍ਹਤ ਸਾਫ ਨਜ਼ਰ ਆ ਰਹੀ ਹੈ।
ਨੈਨੋਜ਼ ਨੇ ਆਖਿਆ ਕਿ ਪਿਛਲੇ ਕੁੱਝ ਸਮੇਂ ਤੋਂ ਨੈਨੋਜ਼ ਦੇ ਪਾਵਰ ਇੰਡੈਕਸ ਉੱਤੇ ਲਿਬਰਲਾਂ ਦੀ ਚੜ੍ਹਤ ਬਣੀ ਹੋਈ ਸੀ ਪਰ ਕੁੱਝ ਸਾਲਾਂ ਤੋਂ ਹੌਲੀ ਹੌਲੀ ਕੰਜ਼ਰਵੇਟਿਵਾਂ ਦਾ ਪੱਲੜਾ ਭਾਰਾ ਹੋਣਾ ਸ਼ੁਰੂ ਹੋਇਆ ਹੈ ਤੇ ਇਸ ਸਮੇਂ ਕੰਜ਼ਰਵੇਟਿਵ, ਲਿਬਰਲਾਂ ਤੋਂ ਵੀ ਥੋੜ੍ਹਾ ਜਿਹਾ ਅੱਗੇ ਲੰਘ ਗਏ ਹਨ। ਇਸ ਸਮੇਂ ਪਾਵਰ ਇੰਡੈਕਸ ਉੱਤੇ ਕੰਜ਼ਰਵੇਟਿਵ 50 ਅੰਕਾਂ ਨਾਲ ਸੱਭ ਤੋਂ ਅੱਗੇ, ਲਿਬਰਲ 47 ਅੰਕਾਂ ਨਾਲ ਦੂਜੇ ਸਥਾਨ ਉੱਤੇ ਤੇ ਐਨਡੀਪੀ 46 ਅੰਕਾਂ ਨਾਲ ਤੀਜੇ ਸਥਾਨ ਉੱਤੇ ਨਜ਼ਰ ਆ ਰਹੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ