Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਟਰੰਪ ਨੂੰ ਦਿੱਤਾ ਗਿਆ ਦੋਸ਼ੀ ਕਰਾਰ, ਕਰਨਾ ਪਵੇਗਾ ਮੁਜਰਮਾਨਾ ਚਾਰਜਿਜ਼ ਦਾ ਸਾਹਮਣਾ

March 30, 2023 11:46 PM

ਨਿਊ ਯੌਰਕ, 30 ਮਾਰਚ (ਪੋਸਟ ਬਿਊਰੋ) : ਮੈਨਹਟਨ ਗ੍ਰੈਂਡ ਜਿਊਰੀ ਵੱਲੋਂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੌਨਲਡ ਟਰੰਪ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਹ ਜਾਣਕਾਰੀ ਵੀਰਵਾਰ ਨੂੰ ਪ੍ਰੌਸੀਕਿਊਟਰਜ਼ ਤੇ ਡਿਫੈਂਸ ਵਕੀਲਾਂ ਵੱਲੋਂ ਦਿੱਤੀ ਗਈ। ਇਸ ਦੇ ਨਾਲ ਹੀ ਟਰੰਪ ਅਮਰੀਕਾ ਦੇ ਪਹਿਲੇ ਅਜਿਹੇ ਸਾਬਕਾ ਰਾਸ਼ਟਰਪਤੀ ਬਣ ਗਏ ਹਨ ਜਿਨ੍ਹਾਂ ਨੂੰ ਮੁਜਰਮਾਨਾਂ ਚਾਰਜਿਜ਼ ਦਾ ਸਾਹਮਣਾ ਕਰਨਾ ਹੋਵੇਗਾ ਤੇ ਇਸ ਨਾਲ ਅਗਲੇ ਸਾਲ ਵ੍ਹਾਈਟ ਹਾਊਸ ਪਰਤਣ ਦੀਆਂ ਉਨ੍ਹਾਂ ਦੀਆਂ ਆਸਾਂ ਨੂੰ ਵੱਡਾ ਝਟਕਾ ਲੱਗਿਆ ਹੈ।
ਟਰੰਪ ਉੱਤੇ ਲਾਏ ਗਏ ਚਾਰਜਿਜ਼ ਦਾ ਭਾਵੇਂ ਵੀਰਵਾਰ ਨੂੰ ਖੁਲਾਸਾ ਨਹੀਂ ਕੀਤਾ ਗਿਆ ਪਰ ਇਹ ਮਾਮਲਾ 2016 ਵਿੱਚ ਰਾਸ਼ਟਰਪਤੀ ਦੇ ਅਹੁਦੇ ਲਈ ਕੈਂਪੇਨ ਦੌਰਾਨ ਐਕਸਟ੍ਰਾਮੈਰੀਟਲ ਸਬੰਧਾਂ ਦੇ ਦਾਅਵੇ ਨੂੰ ਚੁੱਪ ਕਰਵਾਉਣ ਲਈ ਕੀਤੀਆਂ ਗਈਆਂ ਅਦਾਇਗੀਆਂ ਉੱਤੇ ਹੀ ਕੇਂਦਰਿਤ ਸੀ। ਪ੍ਰੌਸੀਕਿਊਟਰਜ਼ ਦਾ ਕਹਿਣਾ ਹੈ ਕਿ ਉਹ ਟਰੰਪ ਵੱਲੋਂ ਆਤਮ ਸਮਰਪਣ ਕਰਨ ਦੇ ਮਾਮਲੇ ਉੱਤੇ ਕੰਮ ਕਰ ਰਹੇ ਹਨ ਤੇ ਇਹ ਅਗਲੇ ਹਫਤੇ ਹੋ ਸਕਦਾ ਹੈ।ਟਰੰਪ ਦੇ ਕਾਰੋਬਾਰ, ਸਿਆਸੀ ਤੇ ਪਰਸਨਲ ਡੀਲਿੰਗਜ਼ ਦੀ ਕਈ ਸਾਲਾਂ ਤੱਕ ਕੀਤੀ ਗਈ ਜਾਂਚ ਤੋਂ ਬਾਅਦ ਹੀ ਟਰ਼ੰਪ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਉੱਤੇ ਟਰੰਪ ਤੇ ਉਸ ਨੂੰ ਚਾਹੁਣ ਵਾਲਿਆਂ ਦਾ ਕਹਿਣਾ ਹੈ ਕਿ ਇਹ ਸੱਭ ਡੈਮੋਕ੍ਰੈਟਿਕ ਪ੍ਰੌਸੀਕਿਊਟਰ ਵੱਲੋਂ ਸਿਆਸੀ ਮੰਤਵ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਰਿਪਬਲਿਕਨਾਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਕੀਤਾ ਜਾ ਰਿਹਾ ਹੈ।
ਟਰੰਪ ਵੱਲੋਂ ਅਜੇ ਵੀ ਕਿਸੇ ਤਰ੍ਹਾਂ ਦੀ ਗੜਬੜ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ 2024 ਵਿੱਚ ਡੈਮੋਕ੍ਰੈਟਸ ਨੂੰ ਵੱਡਾ ਨੁਕਸਾਨ ਹੋਵੇਗਾ। ਇਨ੍ਹਾਂ ਚਾਰਜਿਜ਼ ਦੀ ਪੁਸ਼ਟੀ ਕਰਦਿਆਂ ਡਿਫੈਂਸ ਦੇ ਵਕੀਲਾਂ ਸੂਜ਼ਨ ਨੈਕੇਲੇਸ ਤੇ ਜੋਸਫ ਟੈਕੋਪੀਨਾ ਦਾ ਕਹਿਣਾ ਹੈ ਕਿ ਟਰੰਪ ਨੇ ਕੋਈ ਜੁਰਮ ਨਹੀਂ ਕੀਤਾ ਤੇ ਅਦਾਲਤ ਵਿੱਚ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਜਾਵੇਗੀ।ਇਹ ਮਾਮਲਾ 2016 ਦਾ ਹੈ ਜਦੋਂ ਪ੍ਰੌਸੀਕਿਊਟਰਜ਼ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਪਈ ਸੀ ਕਿ ਪੌਰਨ ਐਕਟਰ ਸਟੌਰਮੀ ਡੈਨੀਅਲਜ਼ ਤੇ ਸਾਬਕਾ ਪਲੇਅਬੌਏ ਮਾਡਲ ਕੈਰਨ ਮੈਕਡਗਲ ਨਾਲ ਕਥਿਤ ਤੌਰ ਉੱਤੇ ਐਕਸਟ੍ਰਾਮੈਰੀਟਲ ਸਬੰਧ ਰੱਖਣ ਦੇ ਮਾਮਲੇ ਨੂੰ ਜਨਤਾ ਵਿੱਚ ਲਿਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਪੈਸੇ ਦਿੱਤੇ ਗਏ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ