Welcome to Canadian Punjabi Post
Follow us on

29

March 2024
 
ਪੰਜਾਬ

ਟਰਾਂਸਪੋਰਟ ਮੰਤਰੀ ਵੱਲੋਂ ਆਰ.ਸੀ. ਤੇ ਲਾਇਸੈਂਸ ਜਾਰੀ ਕਰਨ ਵਾਲੀ "ਸਮਾਰਟ ਚਿੱਪ ਲਿਮਟਿਡ ਕੰਪਨੀ" ਨੂੰ ਕੰਟਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ

March 31, 2023 11:12 AM

-ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਲ-2, ਐਲ-3 ਕੰਪਨੀਆਂ ਅਤੇ ਪੀ.ਐਸ.ਯੂਜ਼. ਨੂੰ ਪੇਸ਼ਕਸ਼ ਪੱਤਰ ਦਿੱਤੇ


ਚੰਡੀਗੜ੍ਹ, 31 ਮਾਰਚ (ਪੋਸਟ ਬਿਊਰੋ): ਸੂਬੇ ਵਿੱਚ ਨਵੇਂ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫ਼ਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਦੇ ਕੰਮ ਦੇ ਪ੍ਰਭਾਵਤ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮਾਰਟ ਕਾਰਡ ਜਾਰੀ ਕਰਨ ਵਾਲੀ "ਸਮਾਰਟ ਚਿੱਪ ਲਿਮਟਿਡ" ਕੰਪਨੀ ਨੂੰ ਕੰਟਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੰਮ ਠੱਪ ਹੋਣ ਕਾਰਨ ਕੰਪਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ ਜਿਸ ਦਾ ਕੰਪਨੀ ਵੱਲੋਂ ਕੋਈ ਢੁਕਵਾਂ ਜਵਾਬ ਨਹੀਂ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਭੁੱਲਰ ਨੇ ਦੱਸਿਆ ਕਿ ਆਰ.ਸੀ. ਅਤੇ ਲਾਇਸੈਂਸ ਦੇ ਕੰਮ ਵਿੱਚ ਦੇਰੀ ਹੋਣ ਦੀਆਂ ਖ਼ਬਰਾਂ ਦੇ ਸਨਮੁਖ ਪਿਛਲੇ ਕਈ ਦਿਨਾਂ ਤੋਂ ਕੰਪਨੀ ਨੂੰ ਕੰਟਰੈਕਟ ਦੀਆਂ ਸ਼ਰਤਾਂ ਮੁਤਾਬਕ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਸਨ। ਇਸੇ ਲੜੀ ਤਹਿਤ ਟਰਾਂਸਪੋਰਟ ਵਿਭਾਗ ਵੱਲੋਂ ਕੰਪਨੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਸਨ ਪਰ ਕੰਪਨੀ ਨਿਰਤੰਰ ਕੰਟਰੈਕਟ ਦੀਆਂ ਸ਼ਰਤਾਂ ਤੋਂ ਮੁਨਕਰ ਹੁੰਦੀ ਰਹੀ।
ਉਨ੍ਹਾਂ ਦੱਸਿਆ ਕਿ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਲ-2 ਤੇ ਐਲ-3 ਕੰਪਨੀਆਂ ਅਤੇ ਸਰਕਾਰੀ ਇਕਾਈਆਂ (ਪੀ.ਐਸ.ਯੂਜ਼.) ਨੂੰ ਇਹ ਕੰਮ ਅਲਾਟ ਕਰਨ ਲਈ ਪੇਸ਼ਕਸ਼ ਪੱਤਰ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਅਤੇ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਦੇ ਕੰਮ ਨੂੰ ਛੇਤੀ ਤੋਂ ਛੇਤੀ ਨਬੇੜਿਆ ਜਾ ਸਕੇ।
ਭੁੱਲਰ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸਮਝੌਤੇ 'ਤੇ ਖਰਾ ਨਾ ਉਤਰਨ ਵਾਲੀ ਕੰਪਨੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਝੌਤੇ ਦੀਆਂ ਸ਼ਰਤਾਂ ਮੁਤਾਬਕ ਕੰਮ ਨਾ ਕਰਕੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਲਈ ਕੰਪਨੀ ਨੂੰ ਬਲੈਕ ਲਿਸਟ ਕੀਤੇ ਜਾਣ ਦੀ ਕਾਰਵਾਈ ਵੀ ਅਰੰਭ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਟ੍ਰੈਫਿਕ ਪੁਲਿਸ ਦੇ ਏ.ਡੀ.ਜੀ.ਪੀ. ਏ.ਐਸ. ਰਾਏ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਡਿਜੀਲਾਕਰ ਜਾ ਐਮ.ਪਰਿਵਾਹਨ ਐਪ ਤੋਂ ਡਾਊਨਲੋਡ ਕੀਤੀਆਂ ਗਈਆਂ ਆਰ.ਸੀਜ਼. ਅਤੇ ਡਰਾਈਵਿੰਗ ਲਾਇਸੈਂਸ ਨੂੰ ਮੰਨਿਆ ਜਾਵੇ ਅਤੇ ਇਹ ਆਨਲਾਈਨ ਦਸਤਾਵੇਜ਼ ਵਿਖਾਉਣ ਵਾਲੇ ਰਾਹਗੀਰਾਂ ਦੇ ਚਲਾਨ ਨਾ ਕੀਤੇ ਜਾਣ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ