Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਪੰਜਾਬ

ਗਰੀਬਾਂ ਅਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

March 31, 2023 11:13 AM

ਚੰਡੀਗੜ੍ਹ, 31 ਮਾਰਚ (ਪੋਸਟ ਬਿਊਰੋ): ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਮਹਿਮਦਵਾਲ ਨਿਵਾਸੀ ਮਹਿੰਦਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪਿਛਲੇ 3 ਸਾਲ 4 ਮਹੀਨਿਆਂ ਤੋਂ ਫਰਾਰ ਚਲਿਆ ਆ ਰਿਹਾ ਸੀ। ਵਰਨਣਯੋਗ ਹੈ ਕਿ ਛੇ ਸਾਲ ਪਹਿਲਾਂ ਦਰਜ ਇਸ ਮੁਕੱਦਮੇ ਵਿੱਚ ਸ਼ਾਮਲ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 118 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਾਕ ਢਿੱਲਵਾਂ ਅਧੀਨ ਆਉਦੇ ਪਿੰਡ ਮਹਿਮਦਵਾਲ ਦੇ ਗਰੀਬ ਅਤੇ ਬੇਘਰਿਆਂ ਲਈ ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ ਨੂੰ ਪ੍ਰਾਪਤ ਕੁੱਲ 13,50,000 ਰੁਪਏ ਦੀ ਗ੍ਰਾਂਟ ਨੂੰ ਤੱਤਕਾਲੀ ਏ.ਡੀ.ਸੀ ਵਿਕਾਸ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਪ੍ਰੀਸ਼ਦ ਕਪੂਰਥਲਾ ਸ਼ਤੀਸ਼ ਚੰਦਰ ਵਸ਼ਿਸ਼ਟ ਨੇ ਆਸਾ ਸਿੰਘ ਸਰਪੰਚ ਪਿੰਡ ਮਹਿਮਦਵਾਲ ਅਤੇ ਕੁਲਵੰਤ ਸਿੰਘ ਪੰਚਾਇਤ ਸਕੱਤਰ ਨਾਲ ਮਿਲੀਭੁਗਤ ਕਰਕੇ ਅਯੋਗ ਲਾਭਪਾਤਰੀਆਂ ਦੇ ਨਾਮ ਉਪਰ ਵੱਖ-ਵੱਖ ਚੈਕ ਕੱਟ ਕੇ ਉਸ ਗ੍ਰਾਂਟ ਨੂੰ ਖੁਰਦ-ਬੁਰਦ ਕਰ ਦਿੱਤਾ ਸੀ। ਉਨਾਂ ਦੱਸਿਆ ਕਿ ਉਪਰੰਤ ਤੱਤਕਾਲੀ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਸ਼ਿਫਾਰਸ਼ ਉਤੇ ਵੱਖ-ਵੱਖ ਅਧਿਕਾਰੀਆਂ ਦੀ ਪੰਜ ਮੈਂਬਰੀ ਕਮੇਟੀ ਨੇ ਫਿਜੀਕਲ ਵੈਰੀਫਿਕੇਸ਼ਨ ਕੀਤੀ ਤਾਂ ਜਿਲ੍ਹਾ ਕਪੂਰਥਲਾ ਵਿੱਚ ਪੈਂਦੇ 31 ਪਿੰਡਾਂ ਦੇ 411 ਆਯੋਗ ਲਾਭਪਾਤਰੀਆਂ ਨੂੰ ਸਾਲ 2011-12 ਦੌਰਾਨ 1,80,00,000 ਰੁਪਏ ਦੀ ਨਾਜਾਇਜ਼ ਅਦਾਇਗੀ ਕਰਨੀ ਪਾਈ ਗਈ।

ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ ਵੱਲੋਂ 132 ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 01 ਮਿਤੀ 03-02-17 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਉਕਤ ਦੋਸ਼ੀ ਮਹਿੰਦਰ ਵਾਸੀ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪੜਤਾਲ ਉਪਰੰਤ ਮਿਤੀ 16-12-2019 ਨੂੰ ਨਾਮਜ਼ਦ ਕੀਤਾ ਗਿਆ ਸੀ ਜਿਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮਹਿੰਦਰ ਵੱਲੋਂ ਅਯੋਗ ਲਾਭਪਾਤਰੀ ਹੁੰਦੇ ਹੋਏ ਇਸ ਇੰਦਰਾ ਅਵਾਸ ਯੋਜਨਾ ਤਹਿਤ ਕੱਚੇ ਮਕਾਨਾਂ ਨੂੰ ਪੱਕਾ ਬਨਾਉਣ ਲਈ ਮਿਤੀ 03-03-2012 ਅਤੇ 07-03-2012 ਨੂੰ ਵੱਖ-ਵੱਖ ਚੈਕਾਂ ਰਾਹੀਂ ਕੁੱਲ 45,000 ਰੁਪਏ ਦੀ ਮਿਲੀ ਗਰਾਂਟ ਪਿੰਡ ਮਹਿਮਦਵਾਲ ਦੇ ਸਰਪੰਚ ਆਸਾ ਸਿੰਘ ਅਤੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਦੀ ਮਿਲੀਭੁਗਤ ਨਾਲ ਹੜੱਪ ਕਰ ਲਈ ਸੀ।

ਵਰਨਣਯੋਗ ਹੈ ਕਿ ਉਪਰੋਕਤ ਮੁਕੱਦਮੇ ਵਿੱਚ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 118 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਠਿਕਾਣਿਆਂ ਉਪਰ ਵਿਜੀਲੈਂਸ ਬਿਉਰੋ ਵੱਲੋਂ ਦਬਿਸ਼ ਦਿੱਤੀ ਜਾ ਰਹੀ ਹੈ ਜਿੰਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ