Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ : ਅਮਨ ਅਰੋੜਾ

March 31, 2023 11:14 AM

ਅਮਨ ਅਰੋੜਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਵੱਲੋਂ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਸਮਾਂਬੱਧ ਕਰਨ ਸਬੰਧੀ ਵਿਚਾਰ-ਵਟਾਂਦਰਾ
ਸੀ.ਜੀ.ਡੀ. ਪਾਈਪਲਾਈਨਾਂ ਦੇ ਸਾਲਾਨਾ ਕਿਰਾਏ ਦੀ ਸਮੀਖਿਆ ਦਾ ਵੀ ਲਿਆ ਫੈਸਲਾ
ਚੰਡੀਗੜ੍ਹ, 31 ਮਾਰਚ (ਪੋਸਟ ਬਿਊਰੋ): ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਅਤੇ ਸਿਟੀ ਗੈਸ ਡਿਸਟ੍ਰੀਬਿਊਸ਼ਨ (ਸੀ.ਜੀ.ਡੀ.) ਪ੍ਰਾਜੈਕਟਾਂ ਸਬੰਧੀ ਮਨਜ਼ੂਰੀ ਦੀ ਪ੍ਰਕਿਰਿਆ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਲੜੀਵਾਰ ਮੀਟਿੰਗਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਮੁਸ਼ਕਿਲ-ਰਹਿਤ ਅਤੇ ਸਮਾਂਬੱਧ ਬਣਾਉਣ ਲਈ ਇੱਕ ਵਿਧੀ ਵਿਕਸਿਤ ਕਰਨ ਵਾਸਤੇ ਜੰਗਲਾਤ ਅਤੇ ਜੰਗਲੀ ਜੀਵ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ।
ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਇੰਦਰਬੀਰ ਸਿੰਘ ਨਿੱਜਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀ.ਜੀ.ਡੀ. ਪਾਈਪਲਾਈਨਾਂ ਵਿਛਾਉਣ ਲਈ ਕਿਰਾਏ ਦੀ ਸਾਲਾਨਾ ਰਾਸ਼ੀ ਦੀ ਸਮੀਖਿਆ ਕਰਨ ਦਾ ਸਿਧਾਂਤਕ ਫੈਸਲਾ ਵੀ ਲਿਆ। ਮੀਟਿੰਗ ਦੌਰਾਨ ਉਨ੍ਹਾਂ ਨੇ ਸੀ.ਬੀ.ਜੀ. ਅਤੇ ਸੀ.ਜੀ.ਡੀ. ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਅੰਤਰ-ਵਿਭਾਗੀ ਮੁੱਦਿਆਂ 'ਤੇ ਵੀ ਚਰਚਾ ਕੀਤੀ।
ਵਿੱਤ ਕਮਿਸ਼ਨਰ ਜੰਗਲਾਤ ਅਤੇ ਜੰਗਲੀ ਜੀਵ ਵਿਕਾਸ ਗਰਗ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੀ.ਬੀ.ਜੀ. ਅਤੇ ਸੀ.ਜੀ.ਡੀ ਪ੍ਰਾਜੈਕਟਾਂ ਲਈ ਜੰਗਲਾਤ ਸਬੰਧੀ ਮਨਜ਼ੂਰੀ ਦੇਣ ਲਈ ਸਮਾਂ-ਸੀਮਾ ਘਟਾਉਣ ਦਾ ਫੈਸਲਾ ਵੀ ਕੀਤਾ ਗਿਆ।
ਅਮਨ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਿਵੇਸ਼ਕਾਂ ਦੀ ਸਹੂਲਤ ਲਈ ਵੱਖ-ਵੱਖ ਵਿਭਾਗਾਂ ਵੱਲੋਂ ਵਸੂਲੀ ਜਾ ਰਹੀ ਫੀਸ ਇੱਕੋ ਥਾਂ ‘ਤੇ ਹੀ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਡਾਇਰੈਕਟਰ ਪੇਡਾ ਨੂੰ ਵੱਖ-ਵੱਖ ਵਿਭਾਗਾਂ ਕੋਲ ਲੰਬਿਤ ਪਏ ਸੀ.ਬੀ.ਜੀ. ਅਤੇ ਸੀ.ਜੀ.ਡੀ. ਪ੍ਰਾਜੈਕਟਾਂ ਦੀ ਸੂਚੀ ਤਿਆਰ ਕਰਕੇ ਅਗਲੇ ਹਫ਼ਤੇ ਤੱਕ ਸਬੰਧਤ ਵਿਭਾਗਾਂ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਸੂਬੇ ਦੀ ਸੀ.ਬੀ.ਜੀ. ਨੀਤੀ ਬਣਾਉਣ ਲਈ ਜਲਦ ਹੀ ਸਾਰੇ ਭਾਈਵਾਲਾਂ ਦਾ ਇੱਕ ਵਰਕਿੰਗ ਗਰੁੱਪ ਬਣਾਇਆ ਜਾਵੇਗਾ ਅਤੇ ਇਹ ਗਰੁੱਪ ਅਪ੍ਰੈਲ ਦੇ ਅੰਤ ਤੱਕ ਆਪਣੀ ਰਿਪੋਰਟ ਪੇਸ਼ ਕਰੇਗਾ।
ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਪੇਡਾ ਐਮ.ਪੀ. ਸਿੰਘ, ਏ.ਪੀ.ਸੀ.ਸੀ.ਐਫ.ਸੌਰਭ ਗੁਪਤਾ, ਪੀ.ਸੀ.ਸੀ.ਐਫ ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਸ੍ਰੀ ਧਰਮਿੰਦਰ ਸ਼ਰਮਾ, ਜਨਰਲ ਮੈਨੇਜਰ ਟੋਰੈਂਟ ਗੈਸ ਪ੍ਰਾਈਵੇਟ ਲਿਮਟਿਡ ਜਿਗਨੇਸ਼ ਵੀ. ਅਗਰਵਤ, ਸੀਨੀਅਰ ਮੈਨੇਜਰ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਸ਼ਤਿਜ਼ ਸਨਾਧਿਆ, ਥਿੰਕ ਗੈਸ ਪ੍ਰਾਈਵੇਟ ਲਿਮਟਿਡ ਦੇ ਮੀਤ ਪ੍ਰਧਾਨ ਆਰ. ਮਹੇਸ਼ਵਰਨ, ਜੀ.ਏ.- ਹੈੱਡ ਗੁਜਰਾਤ ਗੈਸ ਲਿਮਟਿਡ ਮਹਿੰਦਰ ਧਾਅ ਦੂਬੇ, ਪ੍ਰਾਜੈਕਟ ਮੈਨੇਜਰ ਥਿੰਦ ਗ੍ਰੀਨ ਐਨਰਜੀ ਪ੍ਰਾਈਵੇਟ ਲਿਮਟਿਡ ਗੌਰਵ ਕਾਠਪਾਲ ਅਤੇ ਪ੍ਰਾਜੈਕਟ ਹੈੱਡ ਐਵਰਐਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਪੰਕਜ ਕੁਮਾਰ ਵੀ ਮੌਜੂਦ ਸਨ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ