Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ

March 31, 2023 11:15 AM

ਚੰਡੀਗੜ੍ਹ, 31 ਮਾਰਚ (ਪੋਸਟ ਬਿਊਰੋ): ਪੰਜਾਬ ਦੇ ਫ਼ੂਡ ਪ੍ਰੋਸੈਸਿੰਗ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਨਵੇਂ ਮਿਲੇ ਫ਼ੂਡ ਪ੍ਰੋਸੈਸਿੰਗ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।
ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਵਨੀਤ ਕੌਰ, ਡਾਇਰੈਕਟਰ ਮਨਜੀਤ ਸਿੰਘ ਬਰਾੜ ਅਤੇ ਜਨਰਲ ਮੈਨੇਜਰ ਰਜਨੀਸ਼ ਤੁਲੀ ਨਾਲ ਪਲੇਠੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਫ਼ੂਡ ਪ੍ਰੋਸੈਸਿੰਗ ਸੈਕਟਰ ਨੂੰ ਵੱਡਾ ਹੁਲਾਰਾ ਦੇ ਰਹੀ ਹੈ। ਇਸ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਵੱਡੀ ਪੱਧਰ ਉਤੇ ਲਾਭ ਪਹੁੰਚੇਗਾ।

ਇਸ ਸਬੰਧੀ ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੇ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 66,000 ਲਘੂ ਅਤੇ ਛੋਟੀਆਂ ਫ਼ੂਡ ਪ੍ਰੋਸੈਸਿੰਗ ਇਕਾਈਆਂ ਹਨ, ਜਿਨ੍ਹਾਂ ਵਿੱਚੋਂ ਦੋ ਤਿਹਾਈ ਇਕਾਈਆਂ ਪਿੰਡਾਂ ਵਿੱਚ ਸਥਿਤ ਹਨ, ਜਿੱਥੇ ਗੁੜ, ਆਟਾ ਚੱਕੀ, ਚਾਵਲਾਂ ਦੇ ਸ਼ੈਲਰ, ਸਰੋਂ ਦਾ ਤੇਲ, ਬਿਸਕੁਟ, ਸ਼ਹਿਦ, ਅਚਾਰ, ਮੁਰੱਬਾ ਅਤੇ ਪਸ਼ੂ ਖ਼ੁਰਾਕ ਆਦਿ ਦਾ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਈਕਰੋ ਕੈਟਾਗਰੀ ਦੀਆਂ ਇਕਾਈਆਂ ਦੇ ਵਿਸਥਾਰ ਲਈ ਉਦਮੀਆਂ ਨੂੰ ਵੱਖ-ਵੱਖ ਚੁਣੌਤੀਆਂ ਜਿਵੇਂ ਆਧੁਨਿਕ ਤਕਨੀਕ ਦੀ ਘਾਟ, ਲੋਨ ਲੈਣ ਵਿੱਚ ਮੁਸ਼ਕਿਲਾਂ, ਉਤਪਾਦਾਂ ਸਬੰਧੀ ਜਾਗਰੂਕਤਾ, ਬ੍ਰੈਡਿੰਗ ਅਤੇ ਮੰਡੀਕਰਨ ਦੀ ਕਮੀ ਆਦਿ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਜਿਹੀਆਂ ਇਕਾਈਆਂ ਦੇ ਉਦਮੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ, ਜਿਨ੍ਹਾਂ ਵਿੱਚ ਸਸਤੀਆਂ ਦਰਾਂ 'ਤੇ ਬੈਂਕ ਲੋਨ ਦੀ ਸਹੂਲਤ ਦੇਣਾ, ਉਤਪਾਦਾਂ ਦੇ ਮੰਡੀਕਰਨ ਲਈ ਸਪਲਾਈ ਚੇਨ ਵਾਲੀਆਂ ਕੰਪਨੀਆਂ ਨਾਲ ਸੰਪਰਕ ਕਰਾਉਣਾ, ਮੁਫ਼ਤ ਤਕਨੀਕੀ ਅਤੇ ਵਪਾਰਕ ਸਿਖਲਾਈ ਪ੍ਰਦਾਨ ਕਰਨਾ, ਐਫ.ਐਸ.ਐਸ.ਏ.ਆਈ, ਜੀ.ਐਸ.ਟੀ. ਅਤੇ "ਉਦਯਮ" ਆਦਿ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਮਦਦ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਸਾਂਝਾ ਪ੍ਰੋਸੈਸਿੰਗ/ਸਟੋਰੇਜ/ਪੈਕਿੰਗ ਦਾ ਬੁਨਿਆਦੀ ਢਾਂਚਾ ਸਥਾਪਿਤ ਕਰਨ ਵਿੱਚ ਵੀ ਵਿੱਤੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ।

ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਜਿਵੇਂ "ਇੱਕ ਜਿ਼ਲ੍ਹਾ-ਇੱਕ ਉਤਪਾਦ", "ਛੋਟੇ ਉਦਮੀਆਂ ਲਈ ਵਿੱਤੀ ਸਹਾਇਤਾ ਤੇ ਸਿਖਲਾਈ" ਆਦਿ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਕੈਬਨਿਟ ਮੰਤਰੀ ਵੱਲੋਂ ਇਸ ਗੱਲ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਰਾਜ ਵਿੱਚ ਹਰ ਸਕੀਮ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚੇ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ।
ਭੁੱਲਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ੂਡ ਪ੍ਰੋਸੈਸਿੰਗ ਨਾਲ ਸਬੰਧਤ ਨਵੀਆਂ ਸਕੀਮਾਂ ਤਿਆਰ ਕੀਤੀਆਂ ਜਾਣ ਤਾਂ ਜੋ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ