Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਫਿਨਲੈਂਡ ਵੀ ਬਣਿਆ ਨਾਟੋ ਦਾ ਮੈਂਬਰ, ਸੰਸਦ ਵਿਚ ਦਿੱਤੀ ਮਨਜੂਰੀ

March 31, 2023 05:17 PM

ਵਾਸਿ਼ੰਗਟਨ, 31 ਮਾਰਚ (ਪੋਸਟ ਬਿਊਰੋ): ਇੱਕ ਹੋਰ ਦੇਸ਼ ਨਾਟੋ ਵਿੱਚ ਦਾਖਲ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਤੁਰਕੀ ਦੀ ਸੰਸਦ ਨੇ ਵੀਰਵਾਰ ਨੂੰ ਫਿਨਲੈਂਡ ਨੂੰ ਨਾਟੋ ਦਾ ਮੈਂਬਰ ਬਣਨ ਦੀ ਮਨਜ਼ੂਰੀ ਦੇ ਦਿੱਤੀ ਹੈ। ਤੁਰਕੀ ਦੀ ਸੰਸਦ ਨੇ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਫਿਨਲੈਂਡ ਨੂੰ ਨਾਟੋ ਦਾ ਮੈਂਬਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਹੋਰ ਨਾਟੋ ਦੇਸ਼ਾਂ ਨੇ ਪਹਿਲਾਂ ਹੀ ਫਿਨਲੈਂਡ ਨੂੰ ਨਾਟੋ ਮੈਂਬਰ ਬਣਨ ਦੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਸਵੀਡਨ ਦੇ ਨਾਂ ਨੂੰ ਤੁਰਕੀ ਦੀ ਸੰਸਦ ਵੱਲੋਂ ਮਨਜ਼ੂਰੀ ਮਿਲਣੀ ਬਾਕੀ ਹੈ।
ਦੱਸ ਦੇਈਏ ਕਿ ਸਵੀਡਨ ਅਤੇ ਫਿਨਲੈਂਡ ਨੇ ਸਾਲ 2022 ਵਿੱਚ ਨਾਟੋ ਦਾ ਮੈਂਬਰ ਬਣਨ ਲਈ ਅਪਲਾਈ ਕੀਤਾ ਸੀ। ਇਸ ਤੋਂ ਬਾਅਦ ਜ਼ਿਆਦਾਤਰ ਦੇਸ਼ਾਂ ਨੇ ਸਵੀਡਨ ਅਤੇ ਫਿਨਲੈਂਡ ਨੂੰ ਨਾਟੋ ਦਾ ਮੈਂਬਰ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਸੀ ਪਰ ਹੰਗਰੀ ਅਤੇ ਤੁਰਕੀ ਇਸ ਲਈ ਤਿਆਰ ਨਹੀਂ ਸਨ। ਤੁਰਕੀ ਦਾ ਦੋਸ਼ ਹੈ ਕਿ ਕੁਰਦਿਸ਼ ਅੱਤਵਾਦੀ ਸੰਗਠਨ ਫਿਨਲੈਂਡ ਅਤੇ ਸਵੀਡਨ 'ਚ ਆਪਣਾ ਆਧਾਰ ਬਣਾ ਰਹੇ ਹਨ ਅਤੇ ਉਥੋਂ ਉਹ ਤੁਰਕੀ ਖਿਲਾਫ ਸਾਜ਼ਿਸ਼ ਰਚ ਰਹੇ ਹਨ। ਹਾਲਾਂਕਿ ਦੋਵਾਂ ਦੇਸ਼ਾਂ ਨੇ ਤੁਰਕੀ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
ਦੂਜੇ ਪਾਸੇ ਹੰਗਰੀ ਦਾ ਦੋਸ਼ ਹੈ ਕਿ ਸਵੀਡਨ ਅਤੇ ਫਿਨਲੈਂਡ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਠੀਕ ਨਹੀਂ ਹੈ ਅਤੇ ਦੋਵੇਂ ਦੇਸ਼ ਇਸ ਬਾਰੇ ਝੂਠ ਬੋਲਦੇ ਹਨ। ਹਾਲਾਂਕਿ, ਤੁਰਕੀ ਅਤੇ ਹੰਗਰੀ ਨੇ ਬਾਅਦ ਵਿੱਚ ਫਿਨਲੈਂਡ ਪ੍ਰਤੀ ਆਪਣਾ ਰੁਖ ਨਰਮ ਕੀਤਾ ਅਤੇ ਫਿਨਲੈਂਡ ਨੂੰ ਨਾਟੋ ਵਿੱਚ ਸ਼ਾਮਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ। ਹਾਲਾਂਕਿ ਦੋਵੇਂ ਦੇਸ਼ ਅਜੇ ਵੀ ਸਵੀਡਨ ਦੀ ਮੈਂਬਰਸ਼ਿਪ ਦਾ ਵਿਰੋਧ ਕਰ ਰਹੇ ਹਨ। ਹੰਗਰੀ ਦਾ ਕਹਿਣਾ ਹੈ ਕਿ ਸਵੀਡਨ ਨੂੰ ਮੈਂਬਰਸ਼ਿਪ ਹਾਸਲ ਕਰਨ ਲਈ ਵੱਡੇ ਕਦਮ ਚੁੱਕਣੇ ਪੈਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ