Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਕੈਨੇਡਾ

12 ਮਈ ਤੱਕ ਕਾਨੂੰਨ ਦਾ ਰੂਪ ਲੈ ਲਵੇਗਾ ਗਰੌਸਰੀ ਰਿਬੇਟ ਬਿੱਲ ਸੀ-46

May 03, 2023 11:24 PM

ਓਟਵਾ, 3 ਮਈ (ਪੋਸਟ ਬਿਊਰੋ) : ਗਰੌਸਰੀ ਰਿਬੇਟ ਸਬੰਧੀ ਤਥਾ ਕਥਿਤ ਛੋਟ ਵਾਲੀਆਂ ਅਦਾਇਗੀਆਂ ਦੀ ਉਡੀਕ ਕਰ ਰਹੇ ਕੈਨੇਡੀਅਨਜ਼ ਲਈ ਚੰਗੀ ਖਬਰ ਇਹ ਹੈ ਕਿ ਸੈਨੇਟ ਵਿੱਚ ਇਸ ਬਿੱਲ ਨੂੰ 12 ਮਈ ਤੱਕ ਪਾਸ ਕਰਨ ਤੇ ਲਾਗੂ ਕਰਨ ਦਾ ਪਲੈਨ ਪੇਸ਼ ਕੀਤਾ ਗਿਆ ਹੈ।
ਪਰ ਬਿੱਲ ਪਾਸ ਹੋਣ ਤੋਂ ਬਾਅਦ ਵੀ ਕੈਨੇਡੀਅਨਜ਼ ਦੇ ਬੈਂਕ ਖਾਤਿਆਂ ਵਿੱਚ ਅਦਾਇਗੀਆਂ ਆਉਣੀਆਂ ਸ਼ੁਰੂ ਹੋਣ ਤੋਂ ਪਹਿਲਾਂ ਕਈ ਹਫਤਿਆਂ ਦਾ ਸਮਾਂ ਲੱਗ ਸਕਦਾ ਹੈ। ਬਿੱਲ ਸੀ-46, ਜਿਸਨੂੰ ਕੌਸਟ ਆਫ ਲਿਵਿੰਗ ਰਲੀਫ ਐਕਟ ਨੰ· 3 ਦਾ ਨਾਂ ਵੀ ਦਿੱਤਾ ਗਿਆ ਹੈ, ਦੀ ਦੂਜੀ ਰੀਡਿੰਗ ਬੁੱਧਵਾਰ ਨੂੰ ਸੈਨੇਟ ਵਿੱਚ ਪੂਰੀ ਕਰ ਲਈ ਗਈ।ਹੁਣ ਇਸ ਬਿੱਲ ਦਾ ਅਧਿਐਨ ਫਾਇਨਾਂਸ ਕਮੇਟੀ ਵੱਲੋਂ ਕੀਤਾ ਜਾਵੇਗਾ।
ਇਸ ਬਿੱਲ ਨੂੰ ਮਾਰਚ ਦੇ ਅੰਤ ਵਿੱਚ ਪੇਸ਼ ਕੀਤਾ ਗਿਆ ਸੀ ਤੇ ਐਮਪੀਜ਼ ਵੱਲੋਂ ਸਰਬਸੰਮਤੀ ਨਾਲ ਇਸ ਨੂੰ ਹਾਊਸ ਆਫ ਕਾਮਨਜ਼ ਦੇ ਹਰੇਕ ਪੜਾਅ ਵਿੱਚੋਂ ਗੁਜਾਰਿਆ ਗਿਆ।ਘੱਟ ਤੇ ਦਰਮਿਆਨੀ ਆਮਦਨ ਵਾਲੇ ਯੋਗ ਕੈਨੇਡੀਅਨਜ਼ ਲਈ ਪ੍ਰਸਤਾਵਿਤ ਇਸ ਬਿੱਲ, ਗਰੌਸਰੀ ਰਿਬੇਟ, ਉੱਤੇ ਫੈਡਰਲ ਸਰਕਾਰ ਵੱਲੋਂ ਇੱਕ ਵਾਰੀ 2·5 ਬਿਲੀਅਨ ਡਾਲਰ ਖਰਚੇ ਜਾਣਗੇ। ਇਸ ਤੋਂ ਇਲਾਵਾ ਇਸ ਬਿੱਲ ਸੀ-46 ਤਹਿਤ ਫੈਡਰਲ ਸਰਕਾਰ ਪ੍ਰੋਵਿੰਸਾਂ ਤੇ ਟੈਰੇਟਰੀਜ਼ ਨੂੰ ਅਰਜੈਂਟ ਤੇ ਜ਼ਰੂਰੀ ਹੈਲਥ ਕੇਅਰ ਲਈ 2 ਬਿਲੀਅਨ ਡਾਲਰ ਮੁਹੱਈਆ ਕਰਾਵੇਗੀ।
ਸੈਨੇਟ ਵਿੱਚ ਸਰਕਾਰ ਦੇ ਨੁਮਾਇੰਦੇ ਸੈਨੇਟਰ ਮਾਰਕ ਗੋਲਡ ਦੇ ਆਫਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਬਿੱਲ ਨੂੰ ਜਲਦ ਹੀ ਸ਼ਾਹੀ ਮਨਜੂ਼ਰੀ ਮਿਲ ਜਾਵੇਗੀ ਤੇ 12 ਮਈ ਤੱਕ ਇਹ ਬਿੱਲ ਕਾਨੂੰਨ ਦਾ ਰੂਪ ਅਖ਼ਤਿਆਰ ਕਰ ਲਵੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦ ਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਦਾ ਵੱਡਾ ਬਿਆਨ: ਕਿਹਾ- ਖਾਲਿਸਤਾਨੀਆਂ ਨੇ ਦੇਸ਼ ਨੂੰ ਕੀਤਾ ਪ੍ਰਦੂਸਿ਼ਤ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਵਿੱਚ ਕੀਤੀ ਕਟੌਤੀ ਕਨਾਟਾ `ਚ ਟ੍ਰੈਫਿਕ ਰੋਕਣ ਤੋਂ ਬਾਅਦ G1 ਚਾਲਕ `ਤੇ ਲੱਗੇ ਚਾਰਜਿਜ ਟਰੂਡੋ, ਫਰੀਲੈਂਡ ਅਤੇ ਜਗਮੀਤ ਸਿੰਘ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀ ਦੋਸ਼ੀ ਪਾਏ ਗਏ਼ ਇੰਗਲਿਸ਼ ਬੇ ਵਿੱਚ ਇਕ ਹੋਰ ਔਰਤ ਮ੍ਰਿਤਕ ਮਿਲੀ 2024 ਵਿੱਚ ਹੁਣ ਤੱਕ ਓਟਵਾ ਵਿੱਚ 900 ਵਾਹਨ ਹੋਏ ਚੋਰੀ ਹੋਏ 23 ਸਾਲਾ ਡਰਾਈਵਰ `ਤੇ ਪੈਰੀ ਸਾਊਂਡ ਕੋਲ ਭਿਆਨਕ ਹਾਦਸੇ ਵਿੱਚ ਚਾਰਜਿਜ਼ ਲਗਾਏ, ਹਾਦਸੇ ਵਿਚ ਤਿੰਨ ਲੋਕਾਂ ਦੀ ਹੋ ਗਈ ਸੀ ਮੌਤ ਦੋ-ਤਿਹਾਈ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਜ ਦਰਾਂ ਵਿੱਚ ਕਮੀ ਦੀ ਜ਼ਰੂਰਤ : ਸਰਵੇ