Welcome to Canadian Punjabi Post
Follow us on

01

July 2025
 
ਕੈਨੇਡਾ

ਇਲੈਕਟੋਰਲ ਸੁਧਾਰ ਕਰਨਾ ਅਜੇ ਸਾਡੀ ਤਰਜੀਹ ਨਹੀਂ : ਟਰੂਡੋ

May 08, 2023 01:33 AM

ਓਟਵਾ, 7 ਮਈ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਲੈਕਟੋਰਲ ਸੁਧਾਰਾਂ ਵੱਲ ਬਹੁਤਾ ਧਿਆਨ ਕੇਂਦਰਿਤ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਹਾਲਾਂਕਿ ਪਾਰਟੀ ਮੈਂਬਰਸਿ਼ਪ ਵੱਲੋਂ ਇਸ ਮੁੱਦੇ ਦੀ ਜਾਂਚ ਨੈਸ਼ਨਲ ਕਾਊਂਸਲ ਤੋਂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਵੀਕੈਂਡ ਗ੍ਰਾਸਰੂਟ ਲਿਬਰਲਾਂ ਵੱਲੋਂ ਇਸ ਮਤੇ ਦੇ ਪੱਖ ਵਿੱਚ ਵੋਟ ਕੀਤੀ ਗਈ ਜਿਸ ਵਿੱਚ ਇਲੈਕਟੋਰਲ ਸੁਧਾਰਾਂ ਦੇ ਮੁੱਦੇ ਉੱਤੇ ਨੈਸ਼ਨਲ ਸਿਟੀਜ਼ਨਜ਼ ਅਸੈਂਬਲੀ ਤਿਆਰ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਸੀ। ਪ੍ਰਸਤਾਵ ਵਿੱਚ ਪਾਇਆ ਗਿਆ ਕਿ ਇਹ ਵਿਚਾਰ 2014 ਤੋਂ ਪਾਰਟੀ ਬੁੱਕਸ ਵਿੱਚ ਹੈ ਤੇ ਟਰੂਡੋ ਨੇ 2015 ਦੀਆਂ ਚੋਣਾਂ ਵੀ ਫਰਸਟ-ਪਾਸਟ-ਦ-ਪੋਸਟ ਇਲੈਕਟੋਰਲ ਸਿਸਟਮ ਨੂੰ ਖ਼ਤਮ ਕਰਨ ਦੇ ਵਾਅਦੇ ਨਾਲ ਹੀ ਜਿੱਤੀਆਂ ਸਨ।
ਲੰਡਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਇਸ ਸਮੇਂ ਉਨ੍ਹਾਂ ਦਾ ਧਿਆਨ ਬਹੁਤਾ ਕਰਕੇ ਅਰਥਚਾਰੇ ਉੱਤੇ ਕੇਂਦਰਿਤ ਹੈ। ਉਨਾਂ ਆਖਿਆ ਕਿ ਉਹ ਇਲੈਕਟੋਰਲ ਸੁਧਾਰਾਂ ਵੱਲ ਜ਼ਰੂਰ ਅੱਗੇ ਵਧਣਾ ਚਾਹੁਣਗੇ ਬਸ਼ਰਤੇ ਕਿਸੇ ਹੋਰ ਮਾਡਲ ਬਾਰੇ ਆਮ ਰਾਇ ਬਣੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ