Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਹੁਣ ਪਾਸਪੋਰਟ ਨੰਵਿਆਉਣ ਲਈ ਆਨਲਾਈਨ ਅਪਲਾਈ ਕਰ ਸਕਣਗੇ ਕੈਨੇਡੀਅਨਜ਼

May 10, 2023 11:26 PM

ਓਟਵਾ, 10 ਮਈ (ਪੋਸਟ ਬਿਊਰੋ) : ਹੁਣ ਆਪਣੇ ਪਾਸਪੋਰਟ ਨੰਵਿਆਉਣ ਲਈ ਕੈਨੇਡੀਅਨਜ਼ ਨੂੰ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਦੀ ਲੋੜ ਨਹੀਂ ਪਵੇਗੀ ਸਗੋਂ ਇਹ ਕੰਮ ਆਨਲਾਈਨ ਹੀ ਹੋ ਜਾਇਆ ਕਰੇਗਾ। ਇਸ ਦਾ ਐਲਾਨ ਬੁੱਧਵਾਰ ਨੂੰ ਇਮੀਗ੍ਰੇਸ਼ਨ ਮੰਤਰੀ ਨੇ ਕੀਤਾ।
ਇਸ ਸਾਲ ਦੇ ਅੰਤ ਤੋਂ ਜਿਨ੍ਹਾਂ ਕੈਨੇਡੀਅਨ ਨੂੰ ਆਪਣੇ ਪਾਸਪੋਰਟ ਨੰਵਿਆਉਣੇ ਹੋਣਗੇ ਉਹ ਆਨਲਾਈਨ ਅਪਲਾਈ ਕਰ ਸਕਣਗੇ। ਇਸ ਲਈ ਉਹ ਆਪਣੇ ਅਹਿਮ ਦਸਤਾਵੇਜ਼ ਤੇ ਪਾਸਪੋਰਟ ਸਾਈਜ਼ ਫੋਟੋ ਵੀ ਸਰਕਾਰੀ ਵੈੱਬਸਾਈਟ ਉੱਤੇ ਅਪਲੋਡ ਕਰ ਸਕਣਗੇ। ਇਹ ਜਾਣਕਾਰੀ ਇਮੀਗ੍ਰੇਸ਼ਨ ਮੰਤਰੀ ਸ਼ੌਨ ਫਰੇਜ਼ਰ ਨੇ ਦਿੱਤੀ। ਕੈਨੇਡਾ ਦੇ ਪਾਸਪੋਰਟ ਲਈ ਨਵੇਂ ਡਿਜ਼ਖਾਈਨ ਦੀ ਘੁੰਢ ਚੁਕਾਈ ਮੌਕੇ ਇੱਕ ਈਵੈਂਟ ਵਿੱਚ ਹਿੱਸਾ ਲੈਣ ਸਮੇਂ ਫਰੇਜ਼ਰ ਨੇ ਇਹ ਐਲਾਨ ਕੀਤਾ।
ਕੈਨੇਡਾ ਦੇ ਪਾਸਪੋਰਟ ਦੇ ਨਵੇਂ ਡਿਜ਼ਾਈਨ ਵਿੱਚ ਅਪਡੇਟਿਡ ਸਕਿਊਰਿਟੀ ਫੀਚਰ ਤੇ ਰੰਗਦਾਰ ਨਵੇਂ ਪੇਜ ਵੀ ਹਨ ਤੇ ਇਸ ਵਿੱਚੋਂ ਕੁੱਝ ਚੀਜ਼ਾਂ ਨੂੰ ਹਟਾ ਵੀ ਦਿੱਤਾ ਗਿਆ ਹੈ। ਓਟਵਾ ਇੰਟਰਨੈਸ਼ਨਲ ਏਅਰਪੋਰਟ ਉੱਤੇ ਪ੍ਰੈੱਸ ਕਾਨਫਰੰਸ ਦੌਰਾਨ ਫਰੇਜ਼ਰ ਨੇ ਆਖਿਆ ਕਿ ਕੈਨੇਡੀਅਨਜ਼ ਲਈ ਆਪਣੀਆਂ ਸੇਵਾਵਾਂ ਤੇ ਸਕਿਊਰਿਟੀ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਕੰਮ ਕਰਨਾ ਜਾਰੀ ਰੱਖੇਗੀ। ਪਾਸਪੋਰਟ ਨੂੰ ਅਪਡੇਟ ਕਰਨ ਨਾਲ ਟਰੈਵਲ ਵਿੱਚ ਸੁਧਾਰ ਤੇ ਸਕਿਊਰਿਟੀ ਵਿੱਚ ਹੋਰ ਵਾਧਾ ਹੋਵੇਗਾ। ਜਿਨ੍ਹਾਂ ਨੇ ਨਵੇਂ ਪਾਸਪੋਰਟ ਲਈ ਅਪਲਾਈ ਕਰਨਾ ਹੋਵੇਗਾ, ਜਿਨ੍ਹਾਂ ਵਿੱਚ ਬੱਚੇ ਵੀ ਸ਼ਾਮਲ ਹੋਣਗੇ, ਉਨ੍ਹਾਂ ਨੂੰ ਸਰਵਿਸ ਕੈਨੇਡਾ ਕੋਲ ਰਵਾਇਤੀ ਐਪਲੀਕੇਸ਼ਨ ਪ੍ਰਕਿਰਿਆ ਰਾਹੀਂ ਲੰਘਣਾ ਹੋਵੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ