Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਕੈਨੇਡਾ

ਦਵਾਈਆਂ ਦੀਆਂ ਕੀਮਤਾਂ ਵਿੱਚ ਕਟੌਤੀ ਦੇ ਰਾਹ ਵਿੱਚ ਫਾਰਮਾ ਕੰਪਨੀਆਂ ਨੇ ਹੀ ਡਾਹਿਆ ਸੀ ਅੜਿੱਕਾ

May 11, 2023 09:26 AM

ਓਟਵਾ, 11 ਮਈ (ਪੋਸਟ ਬਿਊਰੋ) : ਸਿਹਤ ਮੰਤਰੀ ਜੀਨ ਯਵੇਸ ਡਕਲਸ ਵੱਲੋਂ ਇਹ ਚੇਤਾਵਨੀ ਦਿੱਤੀ ਗਈ ਸੀ ਕਿ ਫਾਰਮਾਸਿਊਟੀਕਲ ਕੰਪਨੀਆਂ ਨੇ ਦਵਾਈਆਂ ਦੀਆਂ ਕੀਮਤਾਂ ਵਿੱਚ ਸੁਧਾਰ ਦੇ ਮੁੱਦੇ ਉੱਤੇ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਇੰਡੀਪੈਂਡੈਂਟ ਫੈਡਰਲ ਏਜੰਸੀ ਇਨ੍ਹਾਂ ਸੁਧਾਰਾਂ ਦੇ ਮੁਲਾਂਕਣ ਨੂੰ ਹਾਲ ਦੀ ਘੜੀ ਰੋਕ ਦੇਣਾ ਚਾਹੀਦਾ ਹੈ ਤੇ ਇਸ ਲਈ ਅਜੇ ਹੋਰ ਸਲਾਹ ਮਸ਼ਵਰਾ ਕਰਨ ਦੀ ਲੋੜ ਹੈ। ਇਸ ਦਾ ਖੁਲਾਸਾ 2021 ਦੇ ਮੀਮੋ ਤੋਂ ਹੋਇਆ।
ਐਨਡੀਪੀ ਵੱਲੋਂ ਐਕਸੈੱਸ ਟੂ ਇਨਫਰਮੇਸ਼ਨ ਲਾਅ ਰਾਹੀਂ ਹਾਸਲ ਕੀਤਾ ਗਿਆ ਇਹ ਮੀਮੋ ਅਸਲ ਵਿੱਚ ਸਿਹਤ ਮੰਤ਼ਰੀ ਦੇ ਪੇਟੈਂਟਿਡ ਮੈਡੀਸਿਨ ਪ੍ਰਾਈਸਿਜ਼ ਰਵੀਊ ਬੋਰਡ ਦੇ ਕਾਰਜਕਾਰੀ ਚੇਅਰ ਵੱਲੋਂ ਪੇਸ਼ ਕੀਤੀ ਗਈ ਸਟੇਟਸ ਰਿਪੋਰਟ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਦਵਾਈਆਂ ਦੀਆਂ ਕੀਮਤਾਂ ਘਟਾਉਣ ਦੇ ਰਾਹ ਵਿੱਚ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਰਵਿਊ ਬੋਰਡ ਇਸ ਲਈ ਕਾਇਮ ਕੀਤਾ ਗਿਆ ਸੀ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੈਨੇਡਾ ਵਿੱਚ ਪੇਟੈਂਟਿਡ ਦਵਾਈਆਂ ਦੀਆਂ ਕੀਮਤਾਂ ਘੱਟ ਰਹਿਣ ਤੇ ਆਮ ਆਦਮੀ ਦੀ ਪਹੁੰਚ ਵਿੱਚ ਹੋਣ। ਇਸ ਦਾ ਇੱਕ ਸੌਖਾ ਰਾਹ ਹੋਰਨਾਂ ਦੇਸ਼ਾਂ ਵਿੱਚ ਇੱਕੋ ਜਿਹੀਆਂ ਦਵਾਈਆਂ ਦੀਆਂ ਕੀਮਤਾਂ ਨੂੰ ਧਿਆਨ ਵਿੱਚ ਰੱਖਕੇ ਚੱਲਣਾ ਵੀ ਸ਼ਾਮਲ ਸੀ।2017 ਵਿੱਚ ਸਰਕਾਰ ਨੇ ਇਨ੍ਹਾਂ ਕੀਮਤਾਂ ਨੂੰ ਘਟਾਉਣ ਲਈ ਨਵੇਂ ਨਿਯਮਾਂ ਦਾ ਐਲਾਨ ਕੀਤਾ ਸੀ ਤੇ ਇਸ ਸਬੰਧੀ ਤਬਦੀਲੀਆਂ 2020 ਵਿੱਚ ਪੇਸ਼ ਕੀਤੀਆਂ ਜਾਣੀਆਂ ਸਨ ਪਰ ਕੋਵਿਡ-19 ਮਹਾਂਮਾਰੀ ਦੇ ਘੜੀ ਮੁੜੀ ਸਿਰ ਚੁੱਕਣ ਕਾਰਨ ਇਨ੍ਹਾਂ ਵਿੱਚ ਦੇਰ ਹੁੰਦੀ ਰਹੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦ ਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਦਾ ਵੱਡਾ ਬਿਆਨ: ਕਿਹਾ- ਖਾਲਿਸਤਾਨੀਆਂ ਨੇ ਦੇਸ਼ ਨੂੰ ਕੀਤਾ ਪ੍ਰਦੂਸਿ਼ਤ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਵਿੱਚ ਕੀਤੀ ਕਟੌਤੀ ਕਨਾਟਾ `ਚ ਟ੍ਰੈਫਿਕ ਰੋਕਣ ਤੋਂ ਬਾਅਦ G1 ਚਾਲਕ `ਤੇ ਲੱਗੇ ਚਾਰਜਿਜ ਟਰੂਡੋ, ਫਰੀਲੈਂਡ ਅਤੇ ਜਗਮੀਤ ਸਿੰਘ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀ ਦੋਸ਼ੀ ਪਾਏ ਗਏ਼ ਇੰਗਲਿਸ਼ ਬੇ ਵਿੱਚ ਇਕ ਹੋਰ ਔਰਤ ਮ੍ਰਿਤਕ ਮਿਲੀ 2024 ਵਿੱਚ ਹੁਣ ਤੱਕ ਓਟਵਾ ਵਿੱਚ 900 ਵਾਹਨ ਹੋਏ ਚੋਰੀ ਹੋਏ 23 ਸਾਲਾ ਡਰਾਈਵਰ `ਤੇ ਪੈਰੀ ਸਾਊਂਡ ਕੋਲ ਭਿਆਨਕ ਹਾਦਸੇ ਵਿੱਚ ਚਾਰਜਿਜ਼ ਲਗਾਏ, ਹਾਦਸੇ ਵਿਚ ਤਿੰਨ ਲੋਕਾਂ ਦੀ ਹੋ ਗਈ ਸੀ ਮੌਤ ਦੋ-ਤਿਹਾਈ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਜ ਦਰਾਂ ਵਿੱਚ ਕਮੀ ਦੀ ਜ਼ਰੂਰਤ : ਸਰਵੇ