Welcome to Canadian Punjabi Post
Follow us on

01

July 2025
 
ਕੈਨੇਡਾ

ਅੱਜ ਆਪਣੇ ਪਹਿਲੇ ਦੱਖਣੀ ਕੋਰੀਆ ਦੇ ਦੌਰੇ ਲਈ ਰਵਾਨਾ ਹੋਣਗੇ ਟਰੂਡੋ

May 15, 2023 09:13 AM

ਓਟਵਾ, 15 ਮਈ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੋਮਵਾਰ ਨੂੰ ਆਪਣੇ ਇੱਕ ਹਫਤੇ ਦੇ ਏਸ਼ੀਆ ਦੌਰੇ ਉੱਤੇ ਜਾ ਰਹੇ ਹਨ। ਇਸ ਦੌਰਾਨ ਉਹ ਜਾਪਾਨ ਵਿੱਚ ਹੋਣ ਜਾ ਰਹੀ ਜੀ-7 ਆਗੂਆਂ ਦੀ ਸਿਖਰ ਵਾਰਤਾ ਵਿੱਚ ਹਿੱਸਾ ਲੈਣ ਦੇ ਨਾਲ ਨਾਲ ਦੱਖਣੀ ਕੋਰੀਆ ਦਾ ਪਹਿਲਾ ਰਸਮੀ ਦੌਰਾ ਕਰਨਗੇ।
ਟਰੂਡੋ ਵੱਲੋਂ ਇਹ ਦੌਰਾ ਉਸ ਸਮੇਂ ਕੀਤਾ ਜਾ ਰਿਹਾ ਹੈ ਜਦੋਂ ਸਾਰੇ ਦੇਸ਼ ਸਾਂਝੇ ਤੌਰ ਉੱਤੇ ਸਕਿਊਰਿਟੀ ਸਬੰਧੀ ਚੁਣੌਤੀਆਂ, ਆਰਥਿਕ ਅਸਥਿਰਤਾ ਦੇ ਨਾਲ ਨਾਲ ਕਲਾਈਮੇਟ ਚੇਂਜ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ।ਕੈਨੇਡਾ ਦੀ ਸੱਭ ਤੋਂ ਮੁੱਖ ਤਰਜੀਹ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਈਵਾਲ ਮੁਲਕਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਰਹੇਗੀ।
16 ਤੇ 18 ਮਈ ਦਰਮਿਆਨ ਪ੍ਰਧਾਨ ਮੰਤਰੀ ਸਿਓਲ ਵਿੱਚ ਹੋਣਗੇ।ਜਿ਼ਕਰਯੋਗ ਹੈ ਕਿ ਪਿਛਲੇ ਸਾਲ ਦੇ ਅੰਤ ਵਿੱਚ ਸਾਊਥ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯਿਓਲ ਨੇ ਓਟਵਾ ਦਾ ਦੌਰਾ ਕੀਤਾ ਸੀ।ਉਸ ਸਮੇਂ ਤੋਂ ਹੀ ਦੋਵਾਂ ਦੇਸ਼ਾਂ ਵੱਲੋਂ ਆਪਣੀਆਂ ਇੰਡੋ-ਪੈਸੇਫਿਕ ਰਣਨੀਤੀਆਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਤਹਿਤ ਰੀਜਨ ਵਿੱਚ ਆਰਥਿਕ ਤੇ ਮਿਲਟਰੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਕੇ ਚੀਨੀ ਪ੍ਰਭਾਵ ਨੂੰ ਘਟਾਉਣ ਦੀ ਕੋਸਿ਼ਸ਼ ਕਰਨ ਦਾ ਫੈਸਲਾ ਕੀਤਾ ਗਿਆ ਸੀ।
ਯੂਕਰੇਨ ਨੂੰ ਦਿੱਤੇ ਜਾ ਰਹੇ ਸਹਿਯੋਗ ਦੇ ਨਾਲ ਨਾਲ ਕਲਾਈਮੇਟ ਚੇਂਜ ਵਰਗੇ ਮੁੱਦੇ ਨਾਲ ਨਜਿੱਠਣ ਲਈ ਕੈਨੇਡਾ ਜੀ-7 ਮੁਲਕਾਂ ਤੋਂ ਸਹਿਯੋਗ ਦੀ ਆਸ ਲਾ ਕੇ ਬੈਠਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ