Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਸਕੂਲ ਦੇ ਪਲੇਅਗ੍ਰਾਊਂਡ ਵਿੱਚ ਤੇਜ਼ ਰਫਤਾਰ ਗੱਡੀ ਨੇ ਬੱਚੇ ਨੂੰ ਮਾਰੀ ਟੱਕਰ

May 15, 2023 10:28 PM

ਮਾਰਖਮ, 15 ਮਈ (ਪੋਸਟ ਬਿਊਰੋ) :ਯੌਰਕ ਰੀਜਨਲ ਪੁਲਿਸ ਨੇ ਦੱਸਿਆ ਕਿ ਨਸੇ਼ ਦੀ ਹਾਲਤ ਵਿੱਚ ਗੱਡੀ ਚਲਾ ਰਹੇ ਇੱਕ ਵਿਅਕਤੀ ਨੇ ਐਤਵਾਰ ਨੂੰ ਮਾਰਖਮ ਦੇ ਇੱਕ ਸਕੂਲ ਦੇ ਪਲੇਅਗ੍ਰਾਊਂਡ ਵਿੱਚ ਗੱਡੀ ਵਾੜ ਕੇ ਇੱਕ ਨੌਂ ਸਾਲਾ ਬੱਚੇ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ।
ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਰਾਤੀਂ 8:35 ਉੱਤੇ ਬੈਕੇਟ ਐਵਨਿਊ ਵਿੱਚ ਹੋਇਆ। ਜਾਂਚਕਾਰਾਂ ਨੇ ਦੱਸਿਆ ਕਿ ਕਾਲੇ ਰੰਗ ਦੀ ਮਿਸੁਬਿਸ਼ੀ ਐਸਯੂਵੀ ਤੇਜ਼ ਰਫਤਾਰ ਨਾਲ ਦਰਵਾਜ਼ੇ ਨੂੰ ਤੋੜਦੀ ਹੋਈ ਪਲੇਅਗ੍ਰਾਊਂਡ ਵਿੱਚ ਦਾਖਲ ਹੋ ਗਈ ਤੇ ਬੱਚੇ ਨਾਲ ਜਾ ਟਕਰਾਈ।ਬੱਚੇ ਨੂੰ ਜ਼ਖ਼ਮੀ ਹਾਲਤ ਵਿੱਚ ਛੱਡ ਕੇ ਡਰਾਈਵਰ ਤੇਜ਼ ਰਫਤਾਰ ਨਾਲ ਗੱਡੀ ਨੂੰ ਉੱਥੋਂ ਭਜਾ ਕੇ ਲੈ ਗਿਆ। ਬਾਅਦ ਵਿੱਚ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ। ਬੱਚੇ ਨੂੰ ਬਹੁਤੀਆਂ ਗੰਭੀਰ ਸੱਟਾਂ ਨਹੀਂ ਸਨ ਲੱਗੀਆਂ।
ਅੱਧੇ ਘੰਟੇ ਬਾਅਦ ਪੁਲਿਸ ਨੂੰ ਉਸੇ ਗੱਡੀ ਦੇ ਮਾਰਖਮ ਵਿੱਚ ਵਿੰਸਟਨ ਕਾਸਲ ਡਰਾਈਵ ਉੱਤੇ ਕਿਸੇ ਰਿਹਾਇਸ਼ੀ ਲਾਅਨ ਵਿੱਚ ਲੱਗੇ ਰੁੱਖ ਨਾਲ ਟਕਰਾਉਣ ਦੀ ਜਾਣਕਾਰੀ ਮਿਲੀ। ਪੁਲਿਸ ਜਦੋਂ ਮੌਕੇ ਉੱਤੇ ਪਹੁੰਚੀ ਤਾਂ ਇੱਕ ਪੁਰਸ਼ ਡਰਾਈਵਰ ਬੇਸੁੱਧ ਡਰਾਈਵਰ ਵਾਲੀ ਸੀਟ ਉੱਤੇ ਪਿਆ ਸੀ।ਗੱਡੀ ਨੂੰ ਕਾਫੀ ਨੁਕਸਾਨ ਪਹੁੰਚਿਆ ਤੇ ਮਸ਼ਕੂਕ ਨੂੰ ਗੱਡੀ ਕੱਟ ਕੇ ਬਾਹਰ ਕੱਢਿਆ ਗਿਆ ਤੇ ਹਿਰਾਸਤ ਵਿੱਚ ਲਿਆ ਗਿਆ। ਉਸ ਨੂੰ ਹਸਪਤਾਲ ਵੀ ਲਿਜਾਇਆ ਗਿਆ ਜਿੱਥੇ ਪਤਾ ਲੱਗਿਆ ਕਿ ਉਸ ਨੇ ਲੋੜੋਂ ਵੱਧ ਨਸ਼ਾ ਕੀਤਾ ਹੋਇਆ ਸੀ। ਟੋਰਾਂਟੋ ਦੇ 45 ਸਾਲਾ ਗਫਰੀਜੀਓ ਮਰੀਅਲ ਨੂੰ ਹਾਦਸੇ ਤੋਂ ਬਾਅਦ ਨਾ ਰੁਕਣ, ਖਤਰਨਾਕ ਡਰਾਈਵਿੰਗ ਤੇ ਨਸ਼ਾ ਕਰਕੇ ਗੱਡੀ ਚਲਾਉਣ ਲਈ ਚਾਰਜ ਕੀਤਾ ਗਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ ਲੇਕ ਓਨਟਾਰੀਓ ਤੋਂ ਮਿਲੀ 14 ਸਾਲਾ ਲੜਕੇ ਦੀ ਲਾਸ਼ ਐਸ਼ਬ੍ਰਿੱਜਿਜ਼ ਬੇਅ ਨੇੜੇ ਡੁੱਬੇ ਵਿਅਕਤੀ ਦੀ ਕੀਤੀ ਜਾ ਰਹੀ ਹੈ ਭਾਲ