Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਟੋਰਾਂਟੋ/ਜੀਟੀਏ

ਸਕੂਲਾਂ ਵਿੱਚ ਵੱਧ ਰਹੀ ਹਿੰਸਾ ਲਈ ਈਟੀਐਫਓ ਨੇ ਫੋਰਡ ਸਰਕਾਰ ਨੂੰ ਠਹਿਰਾਇਆ ਜਿ਼ੰਮੇਵਾਰ

May 15, 2023 10:30 PM

ਓਨਟਾਰੀਓ, 15 ਮਈ (ਪੋਸਟ ਬਿਊਰੋ) : ਓਨਟਾਰੀਓ ਵਿੱਚ ਐਲੀਮੈਂਟਰੀ ਸਕੂਲ ਟੀਚਰਜ਼ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਦਾ ਕਹਿਣਾ ਹੈ ਕਿ ਸਕੂਲਾਂ ਵਿੱਚ ਹਿੰਸਾ ਹੁਣ ਆਮ ਗੱਲ ਬਣ ਗਈ ਹੈ। ਯੂਨੀਅਨ ਨੇ ਆਖਿਆ ਕਿ ਵਿਗੜ ਰਹੇ ਹਾਲਾਤ ਲਈ ਫੋਰਡ ਸਰਕਾਰ ਹੀ ਜਿ਼ੰਮੇਵਾਰ ਹੈ।
ਜਿ਼ਕਰਯੋਗ ਹੈ ਕਿ ਸੋਮਵਾਰ ਨੂੰ ਇੱਕ ਸਰਵੇਖਣ ਦੀ ਜਾਰੀ ਹੋਈ ਰਿਪੋਰਟ ਵਿੱਚ ਆਖਿਆ ਗਿਆ ਕਿ ਐਲੀਮੈਂਟਰੀ ਟੀਚਰਜ਼ ਫੈਡਰੇਸ਼ਨ ਆਫ ਓਨਟਾਰੀਓ (ਈਟੀਐਫਓ) ਦੇ 77 ਫੀ ਸਦੀ ਮੈਂਬਰਾਂ ਨੇ ਹਿੰਸਾ ਨੂੰ ਜਾਂ ਤਾਂ ਆਪ ਝੱਲਿਆ ਹੈ ਤੇ ਜਾਂ ਫਿਰ ਦੂਜੇ ਸਟਾਫ ਮੈਂਬਰਾਂ ਉੱਤੇ ਹਿੰਸਾ ਹੁੰਦੀ ਵੇਖੀ ਹੈ। ਇਹ ਸਰਵੇਖਣ ਫਰਵਰੀ ਤੇ ਮਾਰਚ 2023 ਦਰਮਿਆਨ ਕਰਵਾਇਆ ਗਿਆ। ਈਟੀਐਫਓ ਅਨੁਸਾਰ ਫੋਰਡ ਸਰਕਾਰ ਵੱਲੋਂ ਘੱਟ ਫੰਡ ਦਿੱਤੇ ਜਾਣਾ ਹੀ ਇਸ ਹਿੰਸਾ ਦਾ ਕਾਰਨ ਹੈ। ਈਟੀਐਫਓ ਦੀ ਪ੍ਰੈਜ਼ੀਡੈਂਟ ਕੈਰਨ ਬ੍ਰਾਊਨ ਨੇ ਆਖਿਆ ਕਿ ਫੋਰਡ ਸਰਕਾਰ ਵੱਲੋਂ ਪਬਲਿਕ ਐਜੂਕੇਸ਼ਨ ਵਿੱਚ ਸਹੀ ਢੰਗ ਨਾਲ ਨਿਵੇਸ਼ ਨਾ ਕੀਤੇ ਜਾਣ ਕਾਰਨ ਹੀ ਸਕੂਲਾਂ ਵਿੱਚ ਪੜ੍ਹਾਈ ਲਿਖਾਈ ਠੱਪ ਹੋਈ ਪਈ ਹੈ ਤੇ ਹਿੰਸਾ ਦਾ ਬੋਲਬਾਲਾ ਹੈ।
ਉਨ੍ਹਾਂ ਆਖਿਆ ਕਿ ਫੰਡਾਂ ਦੀ ਲੋੜੋਂ ਵੱਧ ਘਾਟ ਕਾਰਨ, ਸਟਾਫ ਪੂਰਾ ਨਾ ਹੋਣ ਕਾਰਨ ਤੇ ਵਿਦਿਆਰਥੀਆਂ ਦੀਆਂ ਲੋੜਾਂ ਪੂਰੀਆਂ ਨਾ ਹੋਣ ਕਾਰਨ ਇਹ ਸੱਭ ਵਾਪਰ ਰਿਹਾ ਹੈ। ਉਨ੍ਹਾਂ ਆਖਿਆ ਕਿ ਪ੍ਰੋਵਿੰਸ ਨੂੰ ਲਰਨਿੰਗ ਤੇ ਕੰਮ ਕਰਨ ਲਈ ਸਹੀ ਮਾਹੌਲ ਮੁਹੱਈਆ ਕਰਵਾਉਣਾ ਚਾਹੀਦਾ ਹੈ ਤਾਂ ਕਿ ਵਿਦਿਆਰਥੀ ਤੇ ਅਧਿਆਪਕ ਸ਼ਾਂਤੀ ਨਾਲ ਤੇ ਸੁਰੱਖਿਅਤ ਢੰਗ ਨਾਲ ਆਪਣਾ ਕੰਮ ਕਰ ਸਕਣ। ਈਟੀਐਫਓ ਦੇ 86 ਫੀ ਸਦੀ ਮੈਂਬਰਾਂ ਨੇ ਆਖਿਆ ਕਿ ਉਨ੍ਹਾਂ ਨੇ ਆਪ ਹਿੰਸਾ ਹੰਢਾਈ ਹੈ ਤੇ ਜਾਂ ਕਿਸੇ ਸਟਾਫ ਮੈਂਬਰ ਉੱਤੇ ਹਿੰਸਾ ਹੁੰਦੀ ਵੇਖੀ ਹੈ। ਪੰਜਾਂ ਵਿੱਚੋਂ ਚਾਰਾਂ ਮੈਂਬਰਾਂ ਦਾ ਮੰਨਣਾ ਹੈ ਕਿ ਹਾਲਾਤ ਹੋਰ ਵਿਗੜ ਰਹੇ ਹਨ। ਇਹ ਵੀ ਆਖਿਆ ਗਿਆ ਕਿ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਬਾਅਦ ਹਿੰਸਾ ਵਿੱਚ ਹੋਰ ਵਾਧਾ ਹੋਇਆ।
ਇਸ ਉੱਤੇ ਓਨਟਾਰੀਓ ਦੇ ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਆਖਿਆ ਕਿ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਵਿੱਚ ਨਿਵੇਸ਼ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ। ਉਨ੍ਹਾਂ ਆਖਿਆ ਕਿ ਅਸੀਂ ਸਮਝਦੇ ਹਾਂ ਕਿ ਮੰਗਾਂ ਵਿੱਚ ਵਾਧਾ ਹੋ ਰਿਹਾ ਹੈ ਤੇ ਹਿੰਸਾ ਦਾ ਸਾਡੇ ਸਕੂਲਾਂ ਉੱਤੇ ਵੀ ਅਸਰ ਪੈ ਰਿਹਾ ਹੈ।ਉਨ੍ਹਾਂ ਆਖਿਆ ਕਿ ਇਸੇ ਲਈ ਪ੍ਰੋਵਿੰਸ ਵੱਲੋਂ ਮਾਨਸਿਕ ਸਿਹਤ ਸਬੰਧੀ ਫੰਡਿੰਗ ਵਿੱਚ ਕਾਫੀ ਵਾਧਾ ਕੀਤਾ ਗਿਆ ਹੈ। ਉਨ੍ਹਾ ਆਖਿਆ ਕਿ ਸਰਕਾਰ 2000 ਫਰੰਟਲਾਈਨ ਟੀਚਰਜ਼ ਦੀ ਭਰਤੀ ਕਰ ਰਹੀ ਹੈ ਤੇ ਸਤੰਬਰ ਤੋਂ ਸ਼ੁਰੂ ਹੋਣ ਜਾ ਰਹੇ ਸਮੈਸਟਰ ਲਈ 12 ਮਿਲੀਅਨ ਡਾਲਰ ਦੇ ਫੰਡ ਹੋਰ ਜਾਰੀ ਕੀਤੇ ਜਾ ਰਹੇ ਹਨ।
ਇਸ ਦੌਰਾਨ ਫੋਰਡ ਨੇ ਵੀ ਆਖਿਆ ਕਿ ਬੜੀ ਸ਼ਰਮ ਵਾਲੀ ਗੱਲ ਹੈ ਕਿ ਕਿਸੇ ਅਧਿਆਪਕ ਨੂੰ ਮਾਰਨਾ ਜਾਂ ਕਿਸੇ ਅਧਿਆਪਕ ਖਿਲਾਫ ਹਿੰਸਾ ਦੀ ਵਰਤੋਂ ਕਰਨਾ ਅੱਜ ਵੀ ਵਾਪਰ ਰਿਹਾ ਹੈ। ਉਨ੍ਹਾਂ ਆਖਿਆ ਕਿ ਇਮਾਨਦਾਰੀ ਦਾ ਸਬਕ ਬੱਚਿਆਂ ਨੂੰ ਘਰ ਤੋਂ ਹੀ ਮਿਲਦਾ ਹੈ। ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਠੱਲ੍ਹ ਪੈਣੀ ਚਾਹੀਦੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਗੋਲੀਬਾਰੀ ਵਿੱਚ ਮਾਰੇ ਗਏ ਵਿਅਕਤੀ ਅਤੇ ਔਰਤ ਦੀ ਪੁਲਿਸ ਨੇ ਕੀਤੀ ਪਹਿਚਾਣ ਮਿਸਿਸਾਗਾ `ਚ ਲਾਪਤਾ 3 ਸਾਲਾ ਬੱਚੇ ਦੀ ਭਾਲ ਲਈ ਪੁਲਿਸ ਨੇ ਮੰਗੀ ਮਦਦ ਇਟੋਬੀਕੋਕ ਵਿੱਚ 3 ਵਾਹਨਾਂ ਦੀ ਟੱਕਰ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਪੀਲ ਪੁਲਿਸ ਨੇ 18 ਮੁਲਜ਼ਮ ਕੀਤੇ ਗ੍ਰਿਫਤਾਰ, 1.2 ਮਿਲੀਅਨ ਡਾਲਰ ਦੇ ਚੋਰੀ ਕੀਤੇ ਵਾਹਨ ਅਤੇ ਹਥਿਆਰ ਬਰਾਮਦ ਹੈਮਿਲਟਨ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ 1 ਵਿਅਕਤੀ ਦੀ ਮੌਤ, 3 ਜਖ਼ਮੀ ਨਾਰਥ ਯਾਰਕ `ਚ ਟੋਰਾਂਟੋ ਪੁਲਿਸ ਕਰੂਜਰ ਅਤੇ ਏਟੀਵੀ ਵਿਚਕਾਰ ਹੋਏ ਹਾਦਸੇ ਦੀ ਐੱਸ.ਆਈ.ਯੂ. ਕਰ ਰਹੀ ਜਾਂਚ ਟੋਰਾਂਟੋ ਦੀ ਔਰਤ `ਤੇ ਮਾਲਿਸ਼ ਦੌਰਾਨ ਤਸਵੀਰਾਂ ਲੈਣ ਤੋਂ ਬਾਅਦ ਗੁਪਤ ਰੂਪ ਤੋਂ ਦੇਖਣ ਦਾ ਦੋਸ਼ 10 ਹਜ਼ਾਰ ਕਰਮਚਾਰੀ ਕੰਮ `ਤੇ ਪਰਤੇ, ਮੰਗਲਵਾਰ ਨੂੰ ਦੁਕਾਨਾਂ ਦੁਬਾਰਾ ਖੁੱਲ੍ਹਣਗੀਆਂ : LCBO ਟੋਰਾਂਟੋ ਸ਼ਹਿਰ ਵਿੱਚ ਵਾਹਨ ਦੀ ਟੱਕਰ ਨਾਲ ਪੈਦਲ ਜਾ ਰਹੀ ਔਰਤ ਦੀ ਮੌਤ ਓਸ਼ਵਾ ਵਿੱਚ ਘਰ `ਤੇ ਹਮਲਾ ਕਰਨ ਵਾਲੇ 2 ਟੀਨੇਜ਼ਰ ਤੇ 2 ਬਾਲਿਗ ਗ੍ਰਿਫ਼ਤਾਰ