Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਵੈਸਟਜੈੱਟ ਦੇ ਪਾਇਲਟਸ ਨੇ 72 ਘੰਟਿਆਂ ਵਿੱਚ ਹੜਤਾਲ ਦਾ ਦਿੱਤਾ ਅਲਟੀਮੇਟਮ

May 16, 2023 09:16 AM

ਓਟਵਾ, 16 ਮਈ (ਪੋਸਟ ਬਿਊਰੋ) : ਵੈਸਟਜੈੱਟ ਦੇ ਪਾਇਲਟਸ ਦੀ ਨੁਮਾਇੰਦਗੀ ਕਰ ਰਹੀ ਯੂਨੀਅਨ ਨੇ ਅਲਟੀਮੇਟਮ ਦਿੱਤਾ ਹੈ ਕਿ ਜੇ ਡੈੱਡਲਾਈਨ ਤੱਕ ਕਿਸੇ ਨਵੇਂ ਸਮਝੌਤੇ ਉੱਤੇ ਨਾ ਪਹੁੰਚਿਆ ਗਿਆ ਤਾਂ ਸ਼ੁੱਕਰਵਾਰ ਸਵੇਰ ਨੂੰ ਉਸ ਦੇ 1600 ਮੈਂਬਰ ਹੜਤਾਲ ਉੱਤੇ ਚਲੇ ਜਾਣਗੇ।
ਮਈ ਦੇ ਲਾਂਗਵੀਕੈਂਡ ਤੋਂ ਪਹਿਲਾਂ ਯੂਨੀਅਨ ਨੇ ਆਖਿਆ ਕਿ ਹੜਤਾਲ ਤੋਂ ਬਾਅਦ ਸਾਰੇ ਜਹਾਜ਼ਾਂ ਦੀ ਉਡਾਨ ਬੰਦ ਕਰ ਦਿੱਤੀ ਜਾਵੇਗੀ ਤੇ ਸਾਰਾ ਕੰਮਕਾਜ ਠੱਪ ਕਰ ਦਿੱਤਾ ਜਾਵੇਗਾ। ਵੈਸਟਜੈੱਟ ਏਅਰ ਲਾਈਨ ਪਾਇਲਟਸ ਐਸੋਸਿਏਸ਼ਨ (ਏਐਲਪੀਏ) ਦਾ ਕਹਿਣਾ ਹੈ ਕਿ ਕੰਪਨੀ ਨਾਲ ਡੀਲ ਸਿਰੇ ਚੜ੍ਹਾਉਣ ਲਈ ਉਨ੍ਹਾਂ ਦੀ ਕਮੇਟੀ 24¿7 ਉਪਲਬਧ ਹੈ। ਅਪਰੈਲ ਵਿੱਚ ਏਐਲਪੀਏ ਨੇ ਆਖਿਆ ਸੀ ਕਿ ਉਸ ਦੇ 93 ਫੀ ਸਦੀ ਮੈਂਬਰ ਹੜਤਾਲ ਦੇ ਪੱਖ ਵਿੱਚ ਹਨ। ਯੂਨੀਅਨ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਬਿਹਤਰ ਤਨਖਾਹਾਂ, ਸ਼ਡਿਊਲ ਤੇ ਨੌਕਰੀ ਦੀ ਸੁਰੱਖਿਆ ਦੀ ਮੰਗ ਕੀਤੀ ਜਾ ਰਹੀ ਹੈ।
ਪਿਛਲੇ ਹਫਤੇ ਯੂਨੀਅਨ ਨੇ ਟਵਿੱਟਰ ਉੱਤੇ ਬਾਰਗੇਨਿੰਗ ਸਬੰਧੀ ਵੇਰਵੇ ਪਾਉਣੇ ਸ਼ੁਰੂ ਕਰ ਦਿੱਤੇ ਸਨ ਪਰ ਸੋਮਵਾਰ ਨੂੰ ਹੜਤਾਲ ਦਾ ਅਲਟੀਮੇਟਮ ਦੇ ਦਿੱਤਾ ਗਿਆ। ਪਿਛਲੇ ਹਫਤੇ ਜਾਰੀ ਰਲੀਜ਼ ਵਿੱਚ ਵੈਸਟਜੈੱਟ ਏਐਲਪੀਏ ਦੇ ਚੇਅਰ ਬਰਨਾਰਡ ਲੀਵਾਲ ਨੇ ਆਖਿਆ ਕਿ ਪਿਛਲੇ ਡੇਢ ਸਾਲ ਵਿੱਚ ਕੁੱਝ 340 ਪਾਇਲਟਾਂ ਵੱਲੋਂ ਕੰਪਨੀ ਛੱਡ ਕੇ ਜਾ ਚੁੱਕੇ ਹਨ ਤੇ ਬਹੁਤੇ ਹੋਰਨਾਂ ਏਅਰਲਾਈਨਜ਼ ਨਾਲ ਕੰਮ ਕਰ ਰਹੇ ਹਨ।
ਪਰ ਏਅਰਲਾਈਨ ਦਾ ਕਹਿਣਾ ਹੈ ਕਿ ਉਹ ਆਪਣੇ ਪਾਇਲਟਾਂ ਨੂੰ ਕੈਨੇਡਾ ਵਿੱਚ ਸੱਭ ਤੋਂ ਬਿਹਤਰ ਤਨਖਾਹ ਦੇ ਰਹੀ ਹੈ। ਏਐਲਪੀਏ ਦੇ ਹੜਤਾਲ ਦੇ ਨੋਟਿਸ ਦੇ ਬਦਲੇ ਵਿੱਚ ਵੈਸਟਜੈੱਟ ਨੇ ਆਖਿਆ ਕਿ ਉਹ ਗੱਲਬਾਤ ਨੂੰ ਜਾਰੀ ਰੱਖਣ ਦੀ ਪੂਰੀ ਕੋਸਿ਼ਸ਼ ਕਰੇਗੀ ਤੇ ਇਸ ਮਸਲੇ ਦਾ ਕੋਈ ਹੱਲ ਜਲਦ ਹੀ ਕੱਢੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼