Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

ਨਿਊਜ਼ੀਲੈਂਡ ਵਿਚ ਬਹੁਮੰਜ਼ਿਲਾ ਇਮਾਰਤ ਦੇ ਲਾਜ 'ਚ ਲੱਗੀ ਅੱਗ, 6 ਲੋਕਾਂ ਦੀ ਮੌਤ

May 16, 2023 12:18 PM

ਵੈਲੰਿਗਟਨ, 16 ਮਈ (ਪੋਸਟ ਬਿਊਰੋ): ਨਿਊਜ਼ੀਲੈਂਡ ਦੇ ਵੈਲੰਿਗਟਨ ਵਿੱਚ ਇੱਕ ਬਹੁ-ਮੰਜ਼ਿਲਾ ਲਾਜ ਵਿੱਚ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਕਈ ਲੋਕਾਂ ਨੂੰ ਇਮਾਰਤ 'ਚੋਂ ਕੱਢ ਕੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।
ਫਾਇਰ ਐਂਡ ਐਮਰਜੈਂਸੀ ਸਰਵਿਿਸਜ਼ ਨਿਊਜ਼ੀਲੈਂਡ (ਫੇਨਜ਼) ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਹਾਦਸੇ ਵਿੱਚ ਕਈ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਨਿਊਜ਼ੀਲੈਂਡ ਦੇ ਪੀਐਮ ਕ੍ਰਿਸ ਹਿਪਕਿਨਸ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ 10 ਤੱਕ ਵਧ ਸਕਦੀ ਹੈ। ਹੁਣ ਤੱਕ 52 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।
ਇਹ ਅੱਗ ਵੇਲੰਿਗਟਨ ਦੇ ਲੋਫਰ ਲਾਜ ਦੀ ਉਪਰਲੀ ਮੰਜ਼ਿਲ 'ਤੇ ਲੱਗੀ। ਫਿਲਹਾਲ ਪੁਲਿਸ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ। ਵੈਲੰਿਗਟਨ ਸਿਟੀ ਕੌਂਸਲ ਦੇ ਬੁਲਾਰੇ ਰਿਚਰਡ ਮੈਕਲੀਨ ਨੇ ਦੱਸਿਆ ਕਿ ਇਮਾਰਤ ਵਿੱਚ ਕਈ ਬਜ਼ੁਰਗ ਲੋਕ ਸਨ, ਜੋ ਅੱਗ ਲੱਗਣ ਤੋਂ ਤੁਰੰਤ ਬਾਅਦ ਭੱਜ ਗਏ। ਕਈ ਲੋਕਾਂ ਨੂੰ ਵੈਲੰਿਗਟਨ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ