Welcome to Canadian Punjabi Post
Follow us on

03

July 2025
 
ਭਾਰਤ

ਠਾਣੇ ਵਿਚ 3 ਵਿਅਕਤੀਆਂ ਨੇ ਆਵਾਰਾ ਕੁੱਤੇ ਦਾ ਕੀਤਾ ਬੇਰਹਿਮੀ ਨਾਲ ਕਤਲ

May 16, 2023 12:27 PM

ਠਾਣੇ, 16 ਮਈ (ਪੋਸਟ ਬਿਊਰੋ): ਮਹਾਰਾਸ਼ਟਰ ਦੇ ਠਾਣੇ ਜ਼ਿਲੇ ਦੇ ਮੀਰਾ ਰੋਡ ਇਲਾਕੇ 'ਚ ਇਕ ਹਾਊਸਿੰਗ ਸੋਸਾਇਟੀ ਦੇ ਬਾਹਰ ਇਕ ਆਵਾਰਾ ਕੁੱਤੇ ਨੂੰ ਤਿੰਨ ਵਿਅਕਤੀਆਂ ਨੇ ਕਥਿਤ ਤੌਰ 'ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਉਨ੍ਹਾਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਸ ਨੇ ਦੱਸਿਆ ਕਿ ਇਹ ਘਟਨਾ 11 ਮਈ ਦੀ ਰਾਤ ਨੂੰ ਇਕ ਹਾਊਸਿੰਗ ਸੁਸਾਇਟੀ ਦੇ ਸਾਹਮਣੇ ਵਾਪਰੀ, ਜਦੋਂ ਇਕ ਵਿਅਕਤੀ ਨੇ ਕੁੱਤੇ ਨੂੰ ਚੁੱਕ ਕੇ ਜ਼ਮੀਨ 'ਤੇ ਸੁੱਟ ਦਿੱਤਾ। ਦੂਜੇ ਵਿਅਕਤੀ ਨੇ ਕੁੱਤੇ ਦੀ ਗਰਦਨ ਨੂੰ ਰੱਸੀ ਨਾਲ ਬੰਨ੍ਹ ਦਿੱਤਾ, ਜਦਕਿ ਤੀਜੇ ਨੇ ਡੰਡੇ ਨਾਲ ਕੁੱਟਿਆ। ਇਹ ਵਹਿਸ਼ੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਹਾਊਸਿੰਗ ਸੋਸਾਇਟੀ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਤਿੰਨਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 429 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ