Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਭਾਰਤ

ਨਸ਼ੇੜੀ ਦੀ ਪਿਉ, ਭਰਾ ਤੇ ਪੁੱਤਰ ਨੇ ਕੁੱਟ-ਕੁੱਟ ਕੇ ਹੱਤਿਆ, ਕਤਲ ਤੋਂ ਬਾਅਦ ਲਾਸ਼ ਸਾੜੀ

May 18, 2023 05:43 AM

ਮੁੰਬਈ, 18 ਮਈ (ਪੋਸਟ ਬਿਊਰੋ): ਮਹਾਰਾਸ਼ਟਰ 'ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ 35 ਸਾਲਾ ਬੇਟੇ ਦੀ ਸ਼ਰਾਬ ਦੀ ਲਤ ਤੋਂ ਪ੍ਰੇਸ਼ਾਨ ਹੋ ਕੇ ਉਸ ਦੇ ਹੀ ਪਰਿਵਾਰ ਨੇ ਉਸ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਇੰਨਾ ਹੀ ਨਹੀਂ ਕਤਲ ਤੋਂ ਬਾਅਦ ਲਾਸ਼ ਨੂੰ ਸਾੜ ਦਿੱਤਾ ਗਿਆ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਪਹਿਲੀ ਨਜ਼ਰੇ ਅਜਿਹਾ ਲੱਗਦਾ ਹੈ ਕਿ ਪਰਿਵਾਰ ਨੇ ਹੀ ਨੌਜਵਾਨ ਦਾ ਕਤਲ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ 15 ਮਈ ਨੂੰ ਮਹਾਰਾਸ਼ਟਰ ਦੇ ਜਾਲਨਾ ਦੇ ਅੰਬੇਡ ਤਾਲੁਕਾ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਦੀ ਖੇਤਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਹਿਸ ਹੋ ਗਈ ਸੀ। ਤਕਰਾਰ ਵਧ ਕੇ ਹੱਥੋਪਾਈ ਤੱਕ ਪਹੁੰਚ ਗਈ ਅਤੇ ਨੌਜਵਾਨ ਦੇ ਪਿਤਾ, ਭਰਾ ਅਤੇ ਪੁੱਤਰ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਕੁੱਟਮਾਰ ਕਾਰਨ ਨੌਜਵਾਨ ਦੀ ਮੌਤ ਹੋ ਗਈ। ਜਦੋਂ ਰਿਸ਼ਤੇਦਾਰਾਂ ਨੂੰ ਪਤਾ ਲੱਗਾ ਕਿ ਉਸ ਦੀ ਮੌਤ ਹੋ ਗਈ ਹੈ ਤਾਂ ਉਨ੍ਹਾਂ ਨੇ ਪੁਲਸ ਦੀ ਕਾਰਵਾਈ ਤੋਂ ਬਚਣ ਲਈ ਉਸ ਦੀ ਲਾਸ਼ ਨੂੰ ਸਾੜ ਦਿੱਤਾ।
ਹਾਲਾਂਕਿ ਰਿਸ਼ਤੇਦਾਰ ਪੁਲਸ ਦੀ ਜਾਂਚ 'ਚ ਫਸ ਗਏ ਸਨ। ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਸ਼ਰਾਬ ਅਤੇ ਭੰਗ ਦਾ ਆਦੀ ਸੀ ਅਤੇ ਪੂਰਾ ਪਰਿਵਾਰ ਇਸ ਆਦਤ ਤੋਂ ਪ੍ਰੇਸ਼ਾਨ ਸੀ। ਪੁਲੀਸ ਨੇ ਮੁਲਜ਼ਮ ਨੂੰ ਕਤਲ ਅਤੇ ਸਬੂਤ ਨਸ਼ਟ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ