Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਜੀ-7 ਆਗੂਆਂ ਦੀ ਸਿਖਰ ਵਾਰਤਾ ਲਈ ਟਰੂਡੋ ਜਾਪਾਨ ਪਹੁੰਚੇ

May 18, 2023 09:12 AM

ਹਿਰੋਸਿ਼ਮਾ, ਜਾਪਾਨ, 18 ਮਈ (ਪੋਸਟ ਬਿਊਰੋ) : ਜੀ-7 ਆਗੂਆਂ ਦੀ ਹੋ ਰਹੀ ਸਿਖਰ ਵਾਰਤਾ ਵਿੱਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਿਰੋਸਿ਼ਮਾ, ਜਾਪਾਨ ਪਹੁੰਚ ਚੁੱਕੇ ਹਨ। ਇੱਥੇ ਉਨ੍ਹਾਂ ਵੱਲੋਂ ਜੀਓਪੁਲੀਟੀਕਲ ਅਸਥਿਰਤ਼ਾ ਖਿਲਾਫ ਕੌਮਾਂਤਰੀ ਸਹਿਯੋਗ ਵਧਾਉਣ ਦੇ ਆਰਥਿਕ ਸਕਿਊਰਿਟੀ ਵਿੱਚ ਵਾਧਾ ਕਰਨ ਲਈ ਆਪਣੇ ਹਮਰੁਤਬਾ ਅਧਿਕਾਰੀਆਂ ਉੱਤੇ ਦਬਾਅ ਪਾਇਆ ਜਾਵੇਗਾ। ਇਸ ਦੇ ਨਾਲ ਹੀ ਟਰੂਡੋ ਕਲਾਈਮੇਟ ਚੇਂਜ ਦੇ ਮੁੱਦੇ ਉੱਤੇ ਵੀ ਕੌਮਾਂਤਰੀ ਸਹਿਯੋਗ ਦੀ ਆਸ ਰੱਖਦੇ ਹਨ।
ਇਸ ਤੋਂ ਇਲਾਵਾ ਸਾਰੀ ਦੁਨੀਆਂ ਦੀਆਂ ਨਜ਼ਰਾਂ ਇਸ ਗੱਲ ਉੱਤੇ ਲੱਗੀਆਂ ਹੋਈਆਂ ਹਨ ਕਿ ਜੀ-7 ਦੇਸ਼ ਚੀਨ ਤੋਂ ਸੰਭਾਵੀ ਖਤਰੇ ਨਾਲ ਕਿਸ ਤਰ੍ਹਾਂ ਨਜਿੱਠਦੇ ਹਨ। ਜੀ-7 ਦੇਸ਼ਾਂ ਜਿਵੇਂ ਕਿ ਕੈਨੇਡਾ, ਅਮਰੀਕਾ, ਬ੍ਰਿਟੇਨ, ਜਰਮਨੀ, ਫਰਾਂਸ, ਇਟਲੀ ਤੇ ਜਾਪਾਨ, ਸਾਂਝੇ ਟੀਚਿਆਂ ਦੀ ਪ੍ਰਾਪਤੀ ਬਾਰੇ ਸਾਲਾਨਾ ਤੌਰ ਉੱਤੇ ਮੁਲਾਕਾਤ ਕਰਦੇ ਹਨ। ਇਸ ਵਾਰੀ ਦੇ ਏਜੰਡੇ ਵਿੱਚ ਸੱਤ ਮੁੱਖ ਮੁੱਦਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਵਿੱਚ ਜੀਓਪੁਲਿਟੀਕਲ ਤੇ ਗਲੋਬਲ ਸਕਿਊਰਿਟੀ ਦੇ ਮੁੱਦੇ, ਆਰਥਿਕ ਮਾਮਲੇ ਤੇ ਕਲਾਈਮੇਟ ਚੇਂਜ ਦੇ ਨਾਲ ਨਾਲ ਐਨਰਜੀ ਦਾ ਮਾਮਲਾ ਵੀ ਸ਼ਾਮਲ ਹੈ।
ਇਸ ਸਿਖਰ ਵਾਰਤਾ ਤੋਂ ਪਹਿਲਾਂ ਟਰੂਡੋ ਵੀਰਵਾਰ ਨੂੰ ਆਪਣੇ ਪਹਿਲੇ ਦੱਖਣੀ ਕੋਰੀਆਈ ਦੌਰੇ ਉੱਤੇ ਗਏ ਸਨ। ਇਸ ਮੌਕੇ ਦੋਵਾਂ ਮੁਲਕਾਂ ਵੱਲੋਂ ਅਹਿਮ ਮਿਨਰਲਜ਼ ਦੀ ਸਪਲਾਈ ਚੇਨ ਨੂੰ ਬਰਕਰਾਰ ਰੱਖਣ ਤੇ ਯੂਥ ਮੋਬਿਲਿਟੀ ਬਾਰੇ ਸਮਝੌਤੇ ਕੀਤੇ ਗਏ। ਜਿ਼ਕਰਯੋਗ ਹੈ ਕਿ ਕੈਨੇਡਾ ਆਪਣੇ ਰਵਾਇਤ਼ੀ ਪੱਛਮੀ ਭਾਈਵਾਲਾਂ ਤੋਂ ਇਲਾਵਾ ਇਸ ਵਾਰੀ ਦੱਖਣੀ ਕੋਰੀਆ ਤੇ ਜਾਪਾਨ ਨਾਲ ਵੀ ਸਾਂਝ ਵਧਾਉਣੀ ਚਾਹੰੁਦਾ ਹੈ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ