Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਇਟਲੀ 'ਚ ਮੀਂਹ ਦਾ ਕਹਿਰ, 36 ਘੰਟਿਆਂ 'ਚ ਰਿਕਾਰਡ 500 ਮਿਲੀਮੀਟਰ ਪਿਆ ਮੀਂਹ

May 18, 2023 06:08 PM

* ਹੁਣ ਤੱਕ 8 ਲੋਕਾਂ ਦੀ ਹੋਈ ਮੌਤ


ਰੋਮ, 18 ਮਈ (ਪੋਸਟ ਬਿਊਰੋ): ਇਟਲੀ 'ਚ ਪਿਛਲੇ 36 ਘੰਟਿਆਂ ਦੌਰਾਨ ਭਾਰੀ ਅਤੇ ਰਿਕਾਰਡ ਤੋੜ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਇਟਲੀ ਦੀਆਂ ਸੜਕਾਂ, ਗਲੀਆਂ ਅਤੇ ਲੋਕਾਂ ਦੇ ਘਰ ਪਾਣੀ ਵਿਚ ਡੁੱਬ ਗਏ ਹਨ। ਮੌਸਮ ਵਿਭਾਗ ਅਨੁਸਾਰ ਇਟਲੀ ਵਿਚ ਆਮ ਤੌਰ 'ਤੇ ਇਕ ਸਾਲ ਵਿਚ 1000 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਜਾਂਦਾ ਹੈ, ਜਦੋਂ ਕਿ ਪਿਛਲੇ 36 ਘੰਟਿਆਂ ਦੌਰਾਨ ਹੀ 500 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ ਹੈ। ਇਸ ਦੌਰਾਨ ਹੁਣ ਤੱਕ ਕਰੀਬ 8 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹੜ੍ਹ ਨਾਲ ਹਜ਼ਾਰਾਂ ਲੋਕ ਪ੍ਰਭਾਵਿਤ ਹੋਏ ਹਨ। ਲੋਕਾਂ ਦੀ ਜਾਨ ਬਚਾਉਣ ਲਈ ਫੌਜ ਤਾਇਨਾਤ ਕੀਤੀ ਗਈ ਹੈ। ਹੜ੍ਹ 'ਚ ਫਸੇ ਲੋਕਾਂ ਨੂੰ ਹਵਾਈ ਜਹਾਜ਼ ਰਾਹੀਂ ਵੀ ਕੱਢਿਆ ਜਾ ਰਿਹਾ ਹੈ। ਇਸ ਕਾਰਨ ਹੜ੍ਹ ਅਤੇ ਮੀਂਹ ਦੀ ਤਬਾਹੀ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ।
ਇਟਲੀ ਦੇ ਅਧਿਕਾਰੀਆਂ ਮੁਤਾਬਕ ਦੇਸ਼ ਦੇ ਵੱਖ-ਵੱਖ ਹਿੱਸੇ ਭਿਆਨਕ ਬਾਰਿਸ਼ ਕਾਰਨ ਹੜ੍ਹਾਂ ਦੀ ਲਪੇਟ 'ਚ ਹਨ। ਇਨ੍ਹਾਂ ਵਿੱਚੋਂ ਐਮਿਿਲਆ ਰੋਮਾਗਨਾ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਖੇਤਰ ਹੈ। ਇੱਥੇ ਲੋਕਾਂ ਦੇ ਘਰ ਪਾਣੀ ਵਿੱਚ ਡੁੱਬ ਗਏ ਹਨ ਅਤੇ ਕੁਝ ਘਰਾਂ ਦਾ ਉਪਰਲਾ ਹਿੱਸਾ ਹੀ ਪਾਣੀ ਦੇ ਉੱਪਰ ਨਜ਼ਰ ਆ ਰਿਹਾ ਹੈ। ਹੜ੍ਹ ਨਾਲ ਹਜ਼ਾਰਾਂ ਲੋਕ ਪ੍ਰਭਾਵਿਤ ਹੋਏ ਹਨ। ਇਟਲੀ ਦੀਆਂ ਜ਼ਿਆਦਾਤਰ ਸੜਕਾਂ ਦਰਿਆਵਾਂ ਬਣ ਗਈਆਂ ਹਨ। ਉਨ੍ਹਾਂ 'ਤੇ ਕਿਸ਼ਤੀ ਚੱਲ ਰਹੀ ਹੈ। ਕਈ ਥਾਵਾਂ 'ਤੇ ਭਿਆਨਕ ਜ਼ਮੀਨ ਖਿਸਕਣ ਕਾਰਨ ਲੋਕ ਬੇਘਰ ਹੋ ਗਏ ਹਨ। ਰਾਹਤ ਅਤੇ ਬਚਾਅ ਟੀਮਾਂ ਹੜ੍ਹ 'ਚ ਫਸੇ ਲੋਕਾਂ ਨੂੰ ਕੱਢਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ। ਹੁਣ ਤੱਕ ਹਜ਼ਾਰਾਂ ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਜਦਕਿ ਸੈਂਕੜੇ ਲੋਕ ਅਜੇ ਵੀ ਕਿਸੇ ਦੀ ਮਦਦ ਦੀ ਉਡੀਕ ਕਰ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ