Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਪੀਐਮ ਮੋਦੀ ਦਾ ਅਮਰੀਕਾ ਦੌਰਾ ਭਾਰਤ ਦੀ ਫੌਜੀ ਤਾਕਤ ਵਧਾਉਣ ਲਈ ਅਹਿਮ, ਕਈ ਸਮਝੌਤਿਆਂ 'ਤੇ ਲੱਗ ਸਕਦੀ ਹੈ ਮੋਹਰ

May 19, 2023 02:34 AM

ਵਾਸਿੰ਼ਗਟਨ, 19 ਮਈ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਭਾਵ ਜੂਨ 'ਚ ਅਮਰੀਕਾ ਦੇ ਅਧਿਕਾਰਤ ਦੌਰੇ 'ਤੇ ਜਾਣਗੇ। ਭਾਰਤ ਦੀ ਫੌਜੀ ਤਾਕਤ ਵਧਾਉਣ ਅਤੇ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਲਿਹਾਜ਼ ਨਾਲ ਇਹ ਦੌਰਾ ਬਹੁਤ ਮਹੱਤਵਪੂਰਨ ਹੈ। ਦਰਅਸਲ, ਪੀਐਮ ਮੋਦੀ ਦੇ ਅਮਰੀਕਾ ਦੌਰੇ 'ਤੇ ਭਾਰਤ ਅਤੇ ਅਮਰੀਕਾ ਵਿਚਾਲੇ ਜੈੱਟ ਇੰਜਣ, ਲੰਬੀ ਦੂਰੀ ਦੇ ਹਥਿਆਰਾਂ ਅਤੇ ਬਖਤਰਬੰਦ ਵਾਹਨਾਂ ਅਤੇ ਟੈਂਕਾਂ ਦੇ ਸਾਂਝੇ ਨਿਰਮਾਣ 'ਤੇ ਇਕ ਮਹੱਤਵਪੂਰਨ ਸਮਝੌਤਾ ਹੋ ਸਕਦਾ ਹੈ। ਇਸ ਸਬੰਧੀ ਗੱਲਬਾਤ ਸ਼ੁਰੂ ਹੋ ਗਈ ਹੈ। ਇਸ ਦਾ ਮਤਲਬ ਇਹ ਹੈ ਕਿ ਜੋ ਹਥਿਆਰ ਅਤੇ ਜੈੱਟ ਇੰਜਣ ਅਸੀਂ ਹੁਣ ਵਿਦੇਸ਼ਾਂ ਤੋਂ ਖਰੀਦਣੇ ਹਨ, ਅਸੀਂ ਭਵਿੱਖ ਵਿੱਚ ਅਮਰੀਕਾ ਨਾਲ ਮਿਲ ਕੇ ਬਣਾਵਾਂਗੇ। ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਨੇ ਮਿਲ ਕੇ ਪਿਛਲੇ ਸਾਲ ਇਨੀਸ਼ੀਏਟਿਵ ਆਨ ਕ੍ਰਿਟੀਕਲ ਐਂਡ ਐਮਰਜਿੰਗ ਟੈਕਨਾਲੋਜੀ (ਆਈਸੀਈਟੀ) ਸਕੀਮ ਦੀ ਸ਼ੁਰੂਆਤ ਕੀਤੀ ਸੀ। ਇਸ ਦੇ ਤਹਿਤ ਦੋਵੇਂ ਦੇਸ਼ ਮਹੱਤਵਪੂਰਨ ਅਤੇ ਉੱਭਰਦੀ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਕਰਨਗੇ। ਹੁਣ ਇਸ ਆਈਸੀਈਟੀ ਸਕੀਮ ਤਹਿਤ ਲੰਬੀ ਦੂਰੀ ਦੇ ਹਥਿਆਰਾਂ, ਜੈੱਟ ਇੰਜਣਾਂ ਅਤੇ ਬਖਤਰਬੰਦ ਵਾਹਨਾਂ ਅਤੇ ਟੈਂਕਾਂ ਦੇ ਵਿਕਾਸ ਬਾਰੇ ਵੀ ਚਰਚਾ ਕੀਤੀ ਜਾ ਰਹੀ ਹੈ।
ਪਿਛਲੇ ਸਾਲ ਮਈ 2022 ਵਿੱਚ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਜਾਪਾਨ ਦੀ ਰਾਜਧਾਨੀ ਟੋਕੀਉ ਵਿੱਚ ਮੁਲਾਕਾਤ ਕੀਤੀ ਸੀ। ਇਸ ਬੈਠਕ 'ਚ ਦੋਹਾਂ ਦੇਸ਼ਾਂ ਵਿਚਾਲੇ ਰਣਨੀਤਕ ਤਕਨੀਕ, ਸਰਕਾਰਾਂ ਵਿਚਕਾਰ ਰੱਖਿਆ ਉਦਯੋਗ ਸਹਿਯੋਗ ਅਤੇ ਵਪਾਰ ਅਤੇ ਸਿੱਖਿਆ ਸੰਸਥਾਵਾਂ 'ਚ ਸਹਿਯੋਗ ਵਧਾਉਣ 'ਤੇ ਸਹਿਮਤੀ ਬਣੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ