Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਹਾਥੀਆਂ ਦੇ ਝੁੰਡ ਨੇ ਵਿਅਕਤੀ ਨੂੰ ਕੁਚਲ ਕੇ ਮਾਰ ਦਿੱਤਾ

May 21, 2023 05:04 PM

ਸਰਾਏਕੇਲਾ, 21 ਮਈ (ਪੋਸਟ ਬਿਊਰੋ): ਝਾਰਖੰਡ ਦੇ ਸਰਾਏਕੇਲਾ-ਖਰਸਾਵਨ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ 68 ਸਾਲਾ ਵਿਅਕਤੀ ਨੂੰ ਜੰਗਲੀ ਹਾਥੀਆਂ ਦੇ ਝੁੰਡ ਨੇ ਕੁਚਲ ਕੇ ਮਾਰ ਦਿੱਤਾ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਜਦੋਂ ਇਹ ਘਟਨਾ ਚੰਦਿਲ ਬਲਾਕ ਦੇ ਖੁੰਟੀ ਪਿੰਡ 'ਚ ਵਾਪਰੀ ਜਦੋਂ ਪੀੜਤ ਸ਼ੌਚ ਲਈ ਬਾਹਰ ਗਿਆ ਹੋਇਆ ਸੀ। ਮ੍ਰਿਤਕ ਦੀ ਪਛਾਣ ਲਿਲਕੰਤ ਮਹਾਤੋ ਵਜੋਂ ਹੋਈ ਹੈ।
ਪੁਲਸ ਨੇ ਦੱਸਿਆ ਕਿ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਿੰਡ ਵਾਸੀਆਂ ਵੱਲੋਂ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਹਾਥੀਆਂ ਨੇ ਪਿੰਡ ਦੇ ਇੱਕ ਘਰ ਅਤੇ ਖੇਤਾਂ ਵਿੱਚ ਲੱਗੇ ਝੋਨੇ ਨੂੰ ਵੀ ਨੁਕਸਾਨ ਪਹੁੰਚਾਇਆ ਹੈ।
ਗਿਰੀਡੀਹ, ਪੂਰਬੀ ਸਿੰਘਭੂਮ, ਪੱਛਮੀ ਸਿੰਘਭੂਮ, ਖੁੰਟੀ, ਬੋਕਾਰੋ, ਰਾਂਚੀ, ਹਜ਼ਾਰੀਬਾਗ ਸਮੇਤ ਕਈ ਜ਼ਿਿਲ੍ਹਆਂ ਵਿੱਚ ਲੋਕਾਂ ਵਿੱਚ ਹਾਥੀਆਂ ਦਾ ਆਤੰਕ ਬਣਿਆ ਹੋਇਆ ਹੈ। ਇਨ੍ਹਾਂ ਜ਼ਿਿਲ੍ਹਆਂ ਦੇ ਕਈ ਇਲਾਕਿਆਂ ਵਿੱਚ ਹਾਥੀ ਪਿੰਡਾਂ ਵਿੱਚ ਦਾਖ਼ਲ ਹੋ ਕੇ ਫ਼ਸਲਾਂ ਅਤੇ ਲੋਕਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਸ ਦੇ ਨਾਲ ਹੀ ਝਾਰਖੰਡ ਦੀ ਸਰਹੱਦ ਨਾਲ ਲੱਗਦੇ ਬਿਹਾਰ ਦੇ ਕਈ ਜ਼ਿਿਲ੍ਹਆਂ ਵਿੱਚ ਵੀ ਹਾਥੀਆਂ ਦੀ ਹਿੰਸਾ ਦੇਖਣ ਨੂੰ ਮਿਲ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼