Welcome to Canadian Punjabi Post
Follow us on

10

June 2023
ਬ੍ਰੈਕਿੰਗ ਖ਼ਬਰਾਂ :
ਪੀ.ਆਰ.ਟੀ.ਸੀ. ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਨੇ ਦਿੱਤਾ ਚੈੱਕ, ਲਾਕਡਾਊਨ ਸਮੇਂ ਹਜ਼ੂਰ ਸਾਹਿਬ ਤੋਂ ਆਉਂਦੇ ਮਨਜੀਤ ਸਿੰਘ ਦੀ ਹੋਈ ਸੀ ਮੌਤਮੁੱਖ ਮੰਤਰੀ ਗਭਵੰਤ ਮਾਨ ਨੇ ਕਿਹਾ: ਸਰਕਾਰ ਗੋਇੰਦਵਾਲ ਥਰਮਲ ਪਲਾਂਟ ਖਰੀਦਣ ਦੀ ਤਿਆਰੀ ਵਿਚ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਦਵਿੰਦਰ ਸਿੰਘ ਤੋਂ ਰੂਪਨਗਰ ਪੁਲਿਸ ਨੇ 4 ਪਿਸਤੌਲਾਂ ਕੀਤੀਆਂ ਬਰਾਮਦਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਨੇੜੇ ਅਤਿ ਸੁਰੱਖਿਅਤ ਡਿਜ਼ੀਟਲ ਜੇਲ੍ਹ ਬਣਾਉਣ ਦਾ ਐਲਾਨਪਟਿਆਲਾ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀਆਬਕਾਰੀ ਵਿਭਾਗ ਵੱਲੋਂ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ ਬਰਾਮਦਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ
 
ਅੰਤਰਰਾਸ਼ਟਰੀ

ਜੀ-7 ਦੇਸ਼ਾਂ ਦੇ ਸਾਂਝੇ ਬਿਆਨ ਨੂੰ ਚੀਨ ਨੇ ਅੰਦਰੂਨੀ ਮਾਮਲਿਆਂ 'ਚ ਦਖਲ ਦੱਸਿਆ

May 21, 2023 05:46 PM

ਬੀਜਿੰਗ, 21 ਮਈ (ਪੋਸਟ ਬਿਊਰੋ):ਜਾਪਾਨ ਦੇ ਹੀਰੋਸ਼ੀਮਾ ਵਿੱਚ ਜੀ-7 ਦੇਸ਼ਾਂ ਦੀ ਇੱਕ ਕਾਨਫਰੰਸ ਹੋਈ। ਇਸ ਕਾਨਫਰੰਸ ਦੇ ਅੰਤ 'ਚ ਜਾਰੀ ਕੀਤੇ ਗਏ ਸਾਂਝੇ ਬਿਆਨ ਨੇ ਚੀਨ ਨੂੰ ਨਾਰਾਜ਼ ਕੀਤਾ ਹੈ। ਚੀਨ ਨੇ ਜੀ-7 ਦੇਸ਼ਾਂ ਦੇ ਸਾਂਝੇ ਬਿਆਨ ਖਿਲਾਫ ਕੂਟਨੀਤਕ ਤੌਰ 'ਤੇ ਵਿਰੋਧ ਜਤਾਇਆ ਹੈ। ਦੱਸ ਦੇਈਏ ਕਿ ਜੀ-7 ਦੇਸ਼ਾਂ ਨੇ ਆਪਣੇ ਸਾਂਝੇ ਬਿਆਨ 'ਚ ਤਾਈਵਾਨ, ਪੂਰਬੀ ਅਤੇ ਦੱਖਣੀ ਚੀਨ ਸਾਗਰ ਦੇ ਮਾਮਲੇ 'ਚ ਚੀਨ ਦੀ ਕਾਰਵਾਈ ਦੀ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਚੀਨ ਨੇ ਇਸ ਬਿਆਨ ਨੂੰ ਆਪਣੇ ਅੰਦਰੂਨੀ ਮਾਮਲਿਆਂ 'ਚ ਦਖਲ ਮੰਨਿਆ ਹੈ ਅਤੇ ਇਸ 'ਤੇ ਇਤਰਾਜ਼ ਦਰਜ ਕਰਵਾਇਆ ਹੈ।
ਜੀ-7 ਦੇਸ਼ਾਂ ਦੀ ਬੈਠਕ ਤੋਂ ਬਾਅਦ ਜਾਰੀ ਸਾਂਝੇ ਬਿਆਨ 'ਚ ਚੀਨ ਦਾ ਕਾਫੀ ਜ਼ਿਕਰ ਕੀਤਾ ਗਿਆ। ਬਿਆਨ 'ਚ ਕਿਹਾ ਗਿਆ ਹੈ ਕਿ ਜੀ-7 ਦੇਸ਼ ਵੀ ਚੀਨ ਨਾਲ ਬਿਹਤਰ ਸਬੰਧ ਚਾਹੁੰਦੇ ਹਨ ਪਰ ਉਹ ਚੀਨ ਦੇ ਤਾਇਵਾਨ, ਪੂਰਬੀ ਅਤੇ ਦੱਖਣੀ ਚੀਨ ਸਾਗਰ ਦੇ ਮੁੱਦਿਆਂ ਨੂੰ ਲੈ ਕੇ ਵੀ ਚਿੰਤਤ ਹਨ। ਜੀ-7 ਦੇਸ਼ਾਂ ਨੇ ਚੀਨ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਵੀ ਗੱਲ ਕੀਤੀ ਅਤੇ ਕਿਹਾ ਕਿ ਤਿੱਬਤ, ਹਾਂਗਕਾਂਗ, ਸ਼ਿਨਜਿਆਂਗ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ ਖਰਾਬ ਹੈ ਅਤੇ ਉਈਗਰ ਮੁਸਲਮਾਨਾਂ ਨੂੰ ਨਜ਼ਰਬੰਦੀ ਕੈਂਪਾਂ ਵਿੱਚ ਰੱਖਣ 'ਤੇ ਵੀ ਚਿੰਤਾ ਪ੍ਰਗਟ ਕੀਤੀ ਹੈ।
ਚੀਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਚੀਨ ਦੀਆਂ ਚਿੰਤਾਵਾਂ ਦੇ ਬਾਵਜੂਦ ਜੀ-7 ਦੇਸ਼ ਚੀਨ ਦੇ ਅੰਦਰੂਨੀ ਮਾਮਲਿਆਂ 'ਚ ਦਖਲਅੰਦਾਜ਼ੀ ਕਰ ਰਹੇ ਹਨ ਅਤੇ ਉਸ 'ਤੇ ਲਗਾਤਾਰ ਹਮਲੇ ਕਰ ਰਹੇ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਚੀਨ ਇਨ੍ਹਾਂ ਦੋਸ਼ਾਂ ਦੀ ਸਖ਼ਤ ਨਿੰਦਾ ਕਰਦਾ ਹੈ ਅਤੇ ਸਖ਼ਤੀ ਨਾਲ ਰੱਦ ਕਰਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਫਗਾਨਿਸਤਾਨ 'ਚ ਡਿਪਟੀ ਗਵਰਨਰ ਦੀ ਮੌਤ ਦੇ ਸ਼ੋਕ ਪ੍ਰੋਗਰਾਮ ਦੌਰਾਨ ਹੋਇਆ ਬੰਬ ਧਮਾਕਾ, 11 ਦੀ ਮੌਤ ਫਰਾਂਸ 'ਚ ਵਿਅਕਤੀ ਵਲੋਂ ਚਾਕੂ ਨਾਲ ਬੱਚਿਆਂ ਉਤੇ ਹਮਲਾ, 8 ਬੱਚੇ ਜ਼ਖਮੀ ਕੈਨੇਡਾ ਦੇ ਜੰਗਲਾਂ 'ਚ ਲੱਗੀ ਅੱਗ ਕਾਰਣ ਅਮਰੀਕਾ ਵਿਚ ਛਾਇਆ ਧੂੰਆਂ ਟੀਟੀਪੀ ਅੱਤਵਾਦੀਆਂ ਵਲੋਂ ਖੈਬਰ ਪਖਤੂਨਖਵਾ ਵਿੱਚ ਸੁਰੱਖਿਆ ਬਲਾਂ 'ਤੇ ਹਮਲਾ, ਤਿੰਨ ਦੀ ਮੌਤ ਈਰਾਨ ਨੇ ਬਣਾਈ ਆਵਾਜ਼ ਦੀ ਰਫ਼ਤਾਰ ਤੋਂ 15 ਗੁਣਾ ਤੇਜ਼ ਚੱਲਣ ਵਾਲੀ ਹਾਈਪਰਸੋਨਿਕ ਮਿਜ਼ਾਈਲ ਅਮਰੀਕਾ 'ਚ ਫਿਰ ਹੋਈ ਗੋਲੀਬਾਰੀ, ਕਾਮਨਵੈਲਥ ਯੂਨੀਵਰਸਿਟੀ ਨੇੜੇ ਤੇਜ਼ ਫਾਇਰਿੰਗ 'ਚ ਕਈ ਗੰਭੀਰ ਜਖਮੀ ਤੋਸ਼ਾਖਾਨਾ ਮਾਮਲੇ 'ਚ ਇਮਰਾਨ ਤੇ ਬੁਸ਼ਰਾ ਖਿਲਾਫ ਇਕ ਹੋਰ ਮਾਮਲਾ ਦਰਜ ਬੰਗਲਾਦੇਸ਼ 'ਚ ਟਰੱਕ-ਵੈਨ ਦੀ ਟੱਕਰ 'ਚ 15 ਲੋਕਾਂ ਦੀ ਹੋਈ ਮੌਤ ਹੈਤੀ ਵਿੱਚ ਭਿਆਨਕ ਹੜ੍ਹਾਂ ਕਾਰਨ 42 ਲੋਕਾਂ ਦੀ ਮੌਤ, ਹਜ਼ਾਰਾਂ ਹੋਏ ਬੇਘਰ ਅਦਾਲਤ ਵਲੋਂ ਕਤਲ ਕੇਸ ਵਿੱਚ ਇਮਰਾਨ ਖਾਨ ਦੀ ਅਗਾਊਂ ਜ਼ਮਾਨਤ ਮਨਜ਼ੂਰ