Welcome to Canadian Punjabi Post
Follow us on

21

September 2024
ਬ੍ਰੈਕਿੰਗ ਖ਼ਬਰਾਂ :
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ
 
ਟੋਰਾਂਟੋ/ਜੀਟੀਏ

ਮਹਿਲਾ ਦੀ ਮੌਤ ਦੇ ਸਬੰਧ ਵਿੱਚ ਇੱਕ ਗ੍ਰਿਫਤਾਰ

May 21, 2023 11:36 PM

ਟੋਰਾਂਟੋ, 21 ਮਈ (ਪੋਸਟ ਬਿਊਰੋ) : ਸ਼ਹਿਰ ਦੇ ਪੱਛਮੀ ਸਿਰੇ ਉੱਤੇ ਹੋਈ ਇੱਕ ਮਹਿਲਾ ਦੀ ਮੌਤ ਦੀ ਟੋਰਾਂਟੋ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਕੁੱਝ ਗੜਬੜ ਹੋਣ ਦੀਆਂ ਖਬਰਾਂ ਦੇ ਕੇ ਉਨ੍ਹਾਂ ਨੂੰ ਸਵੇਰੇ 11:45 ਉੱਤੇ ਓਸਿੰਗਟਨ ਐਵਨਿਊ ਵਿਖੇ 397 ਹਾਰਬਰਡ ਸਟਰੀਟ ਉੱਤੇ ਸੱਦਿਆ ਗਿਆ। ਜਦੋਂ ਉਹ ਮੌਕੇ ਉੱਤੇ ਪਹੁੰਚੇ ਤਾਂ ਉਨ੍ਹਾਂ ਨੂੰ ਇੱਕ ਮਹਿਲਾ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ। ਬਾਅਦ ਵਿੱਚ ਉਸ ਨੂੰ ਥਾਂ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਸ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹੋਈਆਂ ਸਨ ਤੇ ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ ਪਰ ਉਨ੍ਹਾਂ ਦਾ ਆਪਸ ਵਿੱਚ ਕੀ ਸਬੰਧ ਸੀ ਇਸ ਬਾਰੇ ਤਫਸੀਲ ਨਾਲ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਮਹਿਲਾ ਦੀ ਮੌਤ ਪਿੱਛੇ ਕੀ ਕਾਰਨ ਤੇ ਹਾਲਾਤ ਸਨ ਇਸ ਬਾਰੇ ਵੀ ਪੁਲਿਸ ਨੇ ਕੋਈ ਜਾਣਕਾਰੀ ਨਹੀਂ ਦਿੱਤੀ।

 

 

 
Have something to say? Post your comment