Welcome to Canadian Punjabi Post
Follow us on

11

May 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਪੰਜਾਬ ਪੁਲਿਸ ਦੀ ਏ.ਜੀ.ਟੀ.ਐੱਫ. ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ, ਛੇ ਪਿਸਤੌਲ ਬਰਾਮਦ

May 22, 2023 07:26 AM

-ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਗਿ੍ਫਤਾਰ ਕੀਤੇ ਵਿਅਕਤੀ ਹਨ ਹਿਸਟਰੀ ਸ਼ੀਟਰ ਤੇ ਕਈ ਅਪਰਾਧਿਕ ਮਾਮਲਿਆਂ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦੇ
- ਦੋਸ਼ੀ ਵਿਅਕਤੀ ਲਾਰੇਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਵਿਰੋਧੀ ਗਿਰੋਹ ‘ਤੇ ਹਮਲਾ ਕਰਨ ਦੀ ਘੜ ਰਹੇ ਸਨ ਸਾਜ਼ਿਸ਼ : ਡੀ.ਜੀ.ਪੀ. ਗੌਰਵ ਯਾਦਵ


ਚੰਡੀਗੜ੍ਹ, 22 ਮਈ (ਪੋਸਟ ਬਿਊਰੋ): ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਮੁੱਖ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ।

ਇਹ ਜਾਣਕਾਰੀ ਦਿੰਦਿਆਂ ਡੀਜੀਪੀ, ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਫੂਜ਼ ਉਰਫ ਵਿਸ਼ਾਲ ਖ਼ਾਨ ਵਾਸੀ ਸੈਦਪੁਰਾ, ਡੇਰਾਬੱਸੀ ; ਮਨਜੀਤ ਸਿੰਘ ਉਰਫ ਗੁਰੀ ਵਾਸੀ ਖੇੜੀ ਗੁਜਰਾਂ, ਡੇਰਾਬੱਸੀ ; ਅੰਕਿਤ ਵਾਸੀ ਨਰੈਣਪੁਰ , ਪੰਚਕੂਲਾ ਅਤੇ ਗੋਲਡੀ ਵਾਸੀ ਖੇੜੀ, ਪੰਚਕੂਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨਾਂ ਕੋਲੋਂ 6 ਪਿਸਤੌਲਾਂ ਸਮੇਤ 26 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਤੋਂ ਬਾਅਦ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਦੀ ਅਗਵਾਈ ਵਾਲੀ ਏਜੀਟੀਐਫ ਟੀਮ ਨੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨਾਂ ਨੂੰ ਲਾਰੈਂਸ ਬਿਸ਼ਨੋਈ ਨੇ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ / ਹਮਲਾ ਕਰਨ ਦਾ ਕੰਮ ਸੌਂਪਿਆ ਸੀ।

ਉਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਚਾਰੇ ਦੋਸ਼ੀ ਪੁਰਾਣੇ ਅਪਰਾਧਿਕ ਪਿਛੋਕੜ ( ਹਿਸਟਰੀ ਸ਼ੀਟਰ ) ਵਾਲੇ ਹਨ ਅਤੇ ਪੰਜਾਬ ਅਤੇ ਹਰਿਆਣਾ ਰਾਜਾਂ ਵਿੱਚ ਇਰਾਦਾ ਕਤਲ , ਕਾਰ ਖੋਹਣ, ਜਬਰਨ ਵਸੂਲੀ, ਅਸਲਾ ਐਕਟ ਆਦਿ ਸਮੇਤ ਘਿਨਾਉਣੇ ਗੁਨਾਹਾਂ ਦੇ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ।

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਮੁਲਜ਼ਮ ਮਹਿਫੂਜ਼ ਉਰਫ ਵਿਸ਼ਾਲ ਛੇ ਪਿਸਤੌਲਾਂ ਦੀ ਬਰਾਮਦਗੀ ਦੇ ਇੱਕ ਕੇਸ ਵਿੱਚ ਲੋੜੀਂਦਾ ਸੀ, ਜਿਸ ਕੇਸ ਵਿੱਚ ਉਸਦੇ ਇੱਕ ਸਾਥੀ ਨਿਤੀਸ਼ ਰਾਣਾ, ਨੂੰ ਢਕੋਲੀ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਸੀ ਅਤੇ ਵਿਸ਼ਾਲ ਉਸ ਸਮੇਂ ਮੌਕੇ ਤੋਂ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਿਆ ਸੀ।

ਦੋਸ਼ੀ ਵਿਸ਼ਾਲ ਮਾਰਚ 2022 ਵਿੱਚ ਮੋਹਾਲੀ ਸਥਿਤ ਇੱਕ ਪਬ ਐਂਡ ਰੈਸਟੋਰੈਂਟ, ਬਰੀਊ ਬ੍ਰੋਸ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਵੀ ਸ਼ਾਮਲ ਸੀ। ਉਨਾਂ ਕਿਹਾ ਕਿ ਉਸਨੇ ਪੈਸੇ ਵਸੂਲਣ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਗੋਲੀਬਾਰੀ ਕੀਤੀ ਸੀ।

ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਕਿਹਾ ਕਿ ਹੋਰ ਤਫ਼ਤੀਸ਼ ਜਾਰੀ ਹੈ ਅਤੇ ਜਾਂਚ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਆਸ ਹੈ।

ਜ਼ਿਕਰਯੋਗ ਹੈ ਕਿ ਥਾਣਾ ਸਿਟੀ ਐਸ.ਏ.ਐਸ.ਨਗਰ ਵਿਖੇ ਆਈ.ਪੀ.ਸੀ. ਦੀ ਧਾਰਾ 384 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ