Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਸਪੀਕਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਦਰਸਾਈ ਜੀਵਨ-ਜਾਚ ਅਪਨਾਉਣ ਦਾ ਸੱਦਾ

May 22, 2023 09:34 AM

ਚੰਡੀਗੜ੍ਹ, 22 ਮਈ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲੋਕਾਂ ਨੂੰ ਮਾਨਵਤਾ, ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਲਈ ਆਪਣੀ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੇ ਸਿਰਤਾਜ ਅਤੇ ਸ਼ਾਂਤੀ ਦੇ ਪੁੰਜ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਦਰਸਾਈ ਗਈ ਜੀਵਨ-ਜਾਚ ਅਪਨਾਉਣ ਦਾ ਸੱਦਾ ਦਿੱਤਾ ਹੈ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੀ ਪੂਰਬਲੀ ਸ਼ਾਮ ਆਪਣੇ ਸੰਦੇਸ਼ ਵਿੱਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਚਮ ਪਾਤਿਸ਼ਾਹ ਨੇ ਧਰਮ ਅਤੇ ਸੱਚ ਦੀ ਰਾਖੀ ਲਈ ਲਾਸਾਨੀ ਸ਼ਹਾਦਤ ਦਿੱਤੀ ਅਤੇ ਇਸ ਅਜ਼ੀਮ ਸ਼ਹਾਦਤ ਨੇ ਹੀ ਮੁਲਕ ਵਿੱਚੋਂ ਜ਼ਾਲਮ ਮੁਗ਼ਲ ਹਕੂਮਤ ਦੇ ਖ਼ਾਤਮੇ ਦਾ ਮੱਢ ਬੰਨ੍ਹਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ, ਹੱਕ-ਸੱਚ ਦੇ ਮਾਰਗ ਦੇ ਪਾਂਧੀਆਂ ਲਈ ਹਮੇਸ਼ਾ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਪ੍ਰੇਰਣਾਸਰੋਤ ਬਣੀ ਰਹੇਗੀ।
ਉਨ੍ਹਾਂ ਕਿਹਾ ਕਿ ਬਾਣੀ ਦੇ ਬੋਹਿਥ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਜਾਗਦੀ ਜੋਤ ਜਗਤ ਗੁਰੂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’, ਪੂਰੇ ਸੰਸਾਰ ਦੇ ਲੋਕਾਂ ਨੂੰ ਅਜਿਹੀ ਅਦੁੱਤੀ ਅਤੇ ਵਿਲੱਖਣ ਦੇਣ ਹਨ, ਜਿਨ੍ਹਾਂ ਤੋਂ ਪੂਰੀ ਮਾਨਵਤਾ ਹਮੇਸ਼ਾ ਲਈ ਅਗਵਾਈ ਲੈਂਦੀ ਰਹੇਗੀ। ਉਨ੍ਹਾਂ ਕਿਹਾ ਕਿ ਮਹਾਨ ਗੁਰੂ ਜੀ ਦੇ ਉੱਚੇ-ਸੁੱਚੇ ਵਿਚਾਰਾਂ ਨੂੰ ਅਪਨਾਉਣਾ ਅਤੇ ਹੱਕ-ਸੱਚ ਦੀ ਰਾਖੀ ਕਰਨ ਲਈ ਅੱਗੇ ਆਉਣਾ ਹੀ ਉਨ੍ਹਾਂ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਹੋਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ