Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਗੁਇਆਨਾ 'ਚ ਸਕੂਲ ਹੋਸਟਲ ਨੂੰ ਲੱਗੀ ਅੱਗ, 20 ਬੱਚਿਆਂ ਦੀ ਮੌਤ

May 22, 2023 01:24 PM

ਗੁਇਆਨਾ, 22 ਮਈ (ਪੋਸਟ ਬਿਊਰੋ): ਦੱਖਣੀ ਅਮਰੀਕੀ ਦੇਸ਼ ਗੁਇਆਨਾ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਇੱਕ ਸਕੂਲ ਦੇ ਹੋਸਟਲ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 20 ਵਿਿਦਆਰਥਣਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਦੱਖਣੀ ਅਮਰੀਕੀ ਮਹਾਦੀਪ 'ਚ ਸਥਿਤ ਦੇਸ਼ ਗੁਇਆਨਾ ਦੀ ਸਰਕਾਰ ਨੇ ਇਕ ਬਿਆਨ 'ਚ ਕਿਹਾ ਕਿ ਮਾਹਦੀਆ ਸ਼ਹਿਰ 'ਚ ਇਕ ਸੈਕੰਡਰੀ ਸਕੂਲ ਦੇ ਹੋਸਟਲ 'ਚ ਅੱਗ ਲੱਗ ਗਈ। ਇਹ ਸ਼ਹਿਰ ਰਾਜਧਾਨੀ ਜੌਰਜਟਾਊਨ ਤੋਂ ਲਗਭਗ 320 ਕਿਲੋਮੀਟਰ ਦੂਰ ਹੈ।
ਸਰਕਾਰ ਨੇ ਇਕ ਬਿਆਨ 'ਚ ਕਿਹਾ ਕਿ ਅੱਗ ਲੱਗਣ ਕਾਰਨ ਕਈ ਵਿਿਦਆਰਥਣਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਵਿਿਦਆਰਥਣਾਂ ਜ਼ਖਮੀ ਹੋ ਗਈਆਂ ਹਨ, ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਕਈ ਵਿਿਦਆਰਥਣਾਂ ਨੂੰ ਇਲਾਜ ਲਈ ਹਵਾਈ ਜਹਾਜ਼ ਰਾਹੀਂ ਰਾਜਧਾਨੀ ਲਿਜਾਇਆ ਗਿਆ ਹੈ। ਸੁਰੱਖਿਆ ਸਲਾਹਕਾਰ ਗੇਰਾਲਡ ਗੌਵੀਆ ਮੁਤਾਬਕ ਸਕੂਲ ਦੇ ਹੋਸਟਲ 'ਚ ਐਤਵਾਰ-ਸੋਮਵਾਰ ਦੀ ਦਰਮਿਆਨੀ ਰਾਤ ਨੂੰ ਅੱਗ ਲੱਗ ਗਈ। ਇਸ ਸਕੂਲ ਵਿੱਚ 12 ਤੋਂ 18 ਸਾਲ ਤੱਕ ਦੇ ਬੱਚੇ ਪੜ੍ਹਦੇ ਹਨ।
ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅੰਦਾਜ਼ਾ ਲਗਾਉਣਾ ਅਜੇ ਜਲਦਬਾਜ਼ੀ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਬੁਝਾਉਣ 'ਚ 24 ਘੰਟੇ ਤੋਂ ਵੱਧ ਸਮਾਂ ਲੱਗ ਗਿਆ। ਸਕੂਲ ਪੂਰੀ ਤਰ੍ਹਾਂ ਤਬਾਹ ਹੋ ਗਿਆ। ਅੱਗ ਲੜਕੀਆਂ ਦੇ ਹੋਸਟਲ ਵਿੱਚ ਲੱਗੀ ਅਤੇ ਖਰਾਬ ਮੌਸਮ ਨੇ ਅਧਿਕਾਰੀਆਂ ਲਈ ਹਵਾਈ ਮਾਰਗ ਦੁਆਰਾ ਅੱਗ ਨੂੰ ਕਾਬੂ ਵਿੱਚ ਲਿਆਉਣਾ ਇੱਕ ਚੁਣੌਤੀ ਬਣਾ ਦਿੱਤਾ। ਵਿਰੋਧੀ ਧਿਰ ਦੀ ਸੰਸਦ ਮੈਂਬਰ ਨਤਾਸ਼ਾ ਸਿੰਘ-ਲੁਈਸ ਨੇ ਮਾਮਲੇ ਦੀ ਵਿਸਤ੍ਰਿਤ ਜਾਂਚ ਦੀ ਮੰਗ ਕੀਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ