Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਕੈਨੇਡਾ

ਅੱਠ ਸਾਲ ਪ੍ਰਧਾਨ ਮੰਤਰੀ ਰਹਿਣ ਮਗਰੋਂ ਟਰੂਡੋ ਦਾ ਅਪਰੂਵਲ ਰੇਟ ਕ੍ਰੈਚੀਅਨ ਨਾਲੋਂ ਘੱਟ

May 22, 2023 10:53 PM

ਓਟਵਾ, 22 ਮਈ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਹਰਮਨ ਪਿਆਰਾ ਆਗੂ ਹੋਣ ਦੇ ਅਕਸ ਨੂੰ ਖੋਰਾ ਲੱਗ ਗਿਆ ਲੱਗਦਾ ਹੈ। ਕੌਮੀ ਪੱਧਰ ਉੱਤੇ ਕਰਵਾਏ ਗਏ ਇੱਕ ਨਵੇਂ ਅਧਿਐਨ ਤੋਂ ਸਾਹਮਣੇ ਆਇਆ ਹੈ ਕਿ ਇਸ ਮਾਮਲੇ ਵਿੱਚ ਕੈਨੇਡੀਅਨ ਦੋ ਹਿੱਸਿਆਂ ਵਿੱਚ ਵੰਡੇ ਹੋਏ ਹਨ। ਪੰਜਾਂ ਵਿੱਚੋਂ ਦੋ ਕੈਨੇਡੀਅਨਜ਼ ਦਾ ਅਜੇ ਵੀ ਇਹੋ ਆਖਣਾ ਹੈ ਕਿ ਉਹ ਪ੍ਰਧਾਨ ਮੰਤਰੀ ਵਜੋਂ ਟਰੂਡੋ ਨੂੰ ਹੀ ਪਸੰਦ ਕਰਦੇ ਹਨ ਪਰ ਅੱਧੇ ਤੋਂ ਵੱਧ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਜਿਹੀ ਰਾਇ ਨਹੀਂ ਹੈ।
ਐਂਗਸ ਰੀਡ ਵੱਲੋਂ ਕਰਵਾਏ ਗਏ ਅਧਿਐਨ ਵਿੱਚ ਇਹ ਪਤਾ ਲਾਉਣ ਦੀ ਕੋਸਿ਼ਸ਼ ਕੀਤੀ ਗਈ ਕਿ ਅੱਠਵੇਂ ਸਾਲ ਵਿੱਚ ਪਹੁੰਚਣ ਉੱਤੇ ਆਪਣੇ ਆਫਿਸ ਵਿੱਚ ਟਰੂਡੋ ਦੇ ਪੂਰਵਜਾਂ ਦਾ ਜੋ ਅਕਸ ਸੀ ਉਸ ਦੇ ਮੁਕਾਬਲੇ ਟਰੂਡੋ ਕਿੱਥੇ ਖੜ੍ਹਦੇ ਹਨ। ਵੱਡੀ ਪੱਧਰ ਉੱਤੇ ਨਤੀਜੇ ਟਰੂਡੋ ਦੇ ਹੱਕ ਵਿੱਚ ਹੀ ਰਹੇ ਜਦਕਿ ਵੱਡੀ ਗਿਣਤੀ ਲੋਕਾਂ ਵੱਲੋਂ ਟਰੂਡੋ ਲਈ ਨਾਮੰਜੂ਼ਰੀ ਵੀ ਦਿੱਤੀ ਗਈ ਹੈ।ਆਪਣੇ ਕਰੀਅਰ ਦੇ ਇਸ ਮੁਕਾਮ ਉੱਤੇ ਪਿਛਲੇ ਤਿੰਨ ਪ੍ਰਧਾਨ ਮੰਤਰੀਆਂ ਦਾ ਜੋ ਅਪਰੂਵਲ ਰੇਟ ਸੀ, 40 ਫੀ ਸਦੀ ਹਾਸਲ ਕਰਕੇ ਟਰੂਡੋ ਦਾ ਉਨ੍ਹਾਂ ਨਾਲੋਂ ਵੱਧ ਅਪਰੂਵਲ ਰੇਟ ਪਾਇਆ ਗਿਆ ਹੈ।ਇਸ ਮਾਮਲੇ ਵਿੱਚ ਸਿਰਫ ਜੀਨ ਕ੍ਰੈਚੀਅਨ ਹੀ ਟਰੂਡੋ ਤੋਂ ਅੱਗੇ ਹਨ।
ਮਈ ਦੇ ਸ਼ੁਰੂ ਵਿੱਚ 1600 ਕੈਨੇਡੀਅਨਜ਼ ਉੱਤੇ ਕੀਤੇ ਗਏ ਸਰਵੇਖਣ ਤੋਂ ਇਹ ਤੱਥ ਨਿਕਲ ਕੇ ਸਾਹਮਣੇ ਆਏ ਹਨ। ਅੱਠਵੇਂ ਸਾਲ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਉੱਤੇ ਰਹਿਣ ਦੇ ਮਾਮਲੇ ਵਿੱਚ ਟਰੂਡੋ ਦਾ ਅਪਰੂਵਲ ਰੇਟ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨਾਲੋਂ ਚਾਰ ਅੰਕ ਜਿ਼ਆਦਾ ਹੈ ਤੇ ਆਪਣੇ ਹੀ ਪਿਤਾ ਪਿਏਰ ਐਲੀਅਟ ਟਰੂਡੋ ਨਾਲੋਂ ਇਹ ਅਪਰੂਵਲ ਰੇਟ ਅੱਠ ਅੰਕ ਜਿ਼ਆਦਾ ਹੈ।ਬ੍ਰਾਇਨ ਮਲਰੋਨੀ ਦਾ ਅਪਰੂਵਲ ਰੇਟ ਸਿਰਫ 12 ਫੀ ਸਦੀ ਹੀ ਪਾਇਆ ਗਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦ ਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਦਾ ਵੱਡਾ ਬਿਆਨ: ਕਿਹਾ- ਖਾਲਿਸਤਾਨੀਆਂ ਨੇ ਦੇਸ਼ ਨੂੰ ਕੀਤਾ ਪ੍ਰਦੂਸਿ਼ਤ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਵਿੱਚ ਕੀਤੀ ਕਟੌਤੀ ਕਨਾਟਾ `ਚ ਟ੍ਰੈਫਿਕ ਰੋਕਣ ਤੋਂ ਬਾਅਦ G1 ਚਾਲਕ `ਤੇ ਲੱਗੇ ਚਾਰਜਿਜ ਟਰੂਡੋ, ਫਰੀਲੈਂਡ ਅਤੇ ਜਗਮੀਤ ਸਿੰਘ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀ ਦੋਸ਼ੀ ਪਾਏ ਗਏ਼ ਇੰਗਲਿਸ਼ ਬੇ ਵਿੱਚ ਇਕ ਹੋਰ ਔਰਤ ਮ੍ਰਿਤਕ ਮਿਲੀ 2024 ਵਿੱਚ ਹੁਣ ਤੱਕ ਓਟਵਾ ਵਿੱਚ 900 ਵਾਹਨ ਹੋਏ ਚੋਰੀ ਹੋਏ 23 ਸਾਲਾ ਡਰਾਈਵਰ `ਤੇ ਪੈਰੀ ਸਾਊਂਡ ਕੋਲ ਭਿਆਨਕ ਹਾਦਸੇ ਵਿੱਚ ਚਾਰਜਿਜ਼ ਲਗਾਏ, ਹਾਦਸੇ ਵਿਚ ਤਿੰਨ ਲੋਕਾਂ ਦੀ ਹੋ ਗਈ ਸੀ ਮੌਤ ਦੋ-ਤਿਹਾਈ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਜ ਦਰਾਂ ਵਿੱਚ ਕਮੀ ਦੀ ਜ਼ਰੂਰਤ : ਸਰਵੇ