Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਮਿਲੇ 98 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਦਿੱਤੀ ਹਰੀ ਝੰਡੀ

May 23, 2023 05:44 AM

  

ਚੰਡੀਗੜ੍ਹ, 23 ਮਈ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦਿੱਤਾ ਵੱਡਾ ਤੋਹਫਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਸਮੇਂ ਦੇ ਮੁਤਾਬਕ ਢਾਲਣਾ ਪਵੇਗਾ ਕਿਉਂਕਿ ਅੱਜ ਕੱਲ੍ਹ ਤਕਨੀਕ ਦਾ ਯੁੱਗ ਹੈ। ਪੁਰਾਣੇ ਯੰਤਰ ਇੰਨੇ ਕਾਰਗਰ ਸਾਬਤ ਨਹੀਂ ਹੁੰਦੇ। ਇਸ ਲੋ ਫੋਰਸ ਲਈ ਬਜਟ ਵੀ ਜਾਰੀ ਕੀਤਾ ਹੈ । ਪੰਜਾਬ ਪੁਲਿਸ ਨੂੰ 98 ਐਮਰਜੈਂਸੀ ਰਿਸਪਾਂਸ ਵਾਹਨ ਦਿੱਤੇ ਗਏ ਹਨ ਜੋ ਕਿ ਜੀ.ਪੀ.ਐਸ. ਸਹੂਲਤਾਂ ਨਾਲ ਲੈਸ ਹੈ। ਇਸ ਵਿੱਚ 86 ਮਹਿੰਦਰਾ ਬਲੇਰੋ ਅਤੇ 12 ਮਾਰੂਤੀ ਅਰਟਿਗਾ ਸ਼ਾਮਲ ਹਨ।
ਇਨ੍ਹਾਂ ਵਾਹਨਾਂ ਵਿੱਚ ਮੋਬਾਈਲ ਡਾਟਾ ਟਰਮੀਨਲ, ਜੀਪੀਐੱਸ ਨਾਲ ਲੱਗੇ ਹੋਏ ਹਨ ਤਾਂ ਜੋ ਲੋਕਾਂ ਦੀ ਸਹੂਲਤ ਲਈ ਜਲਦੀ ਮਦਦ ਮੁਹੱਈਆ ਕਰਵਾਈ ਜਾ ਸਕੇ। ਜਦੋਂ ਕੋਈ 112 ਡਾਇਲ ਕਰਦਾ ਹੈ, ਤਾਂ ਉੱਥੇ ਪਹੁੰਚਣ ਦਾ ਸਮਾਂ ਘਟਾਇਆ ਜਾ ਸਕਦਾ ਹੈ। ਪੰਜਾਬ ਪੁਲਿਸ ਨੂੰ 98 ਨਵੀਆਂ ਐਮਰਜੈਂਸੀ ਰਿਸਪਾਂਸ ਗੱਡੀਆਂ ਪ੍ਰਾਪਤ ਹੋਈਆਂ ਹਨ ਜੋ ਕਿ ਮੁੱਖ ਮੰਤਰੀ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਗੱਡੀਆਂ ਐਮ.ਡੀ.ਟੀ.ਐਸ. ਅਤੇ ਜੀ.ਪੀ.ਸੀ. ਸਹੂਲਤਾਂ ਨਾਲ ਲੈਸ ਹੈ।
ਆਉਣ ਵਾਲੇ ਸਮੇਂ ਵਿੱਚ ਬਹੁਤ ਸਾਰਾ ਕੰਮ ਪੰਜਾਬ ਪੁਲਿਸ ਨਾਲ ਸਬੰਧਤ ਹੋਵੇਗਾ। ਸੰਚਾਰ ਪ੍ਰਣਾਲੀ ਲਈ 41 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸਾਈਬਰ ਮਾਮਲੇ ‘ਚ ਅਪਡੇਟ ਹੋਣਗੇ ਜਿਸ ਕਾਰਨ 30 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸੀ.ਐਮ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਉਨ੍ਹਾਂ ਦਾ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਬਿਹਤਰ ਢੰਗ ਨਾਲ ਚਲਾਉਣਾ ਹੋਵੇਗਾ। ਪੰਜਾਬ ਪੁਲਿਸ ਨੂੰ ਬਜਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜਿਵੇਂ ਕਿ ਉਹ ਸਮੇਂ-ਸਮੇਂ ‘ਤੇ ਕਹਿੰਦੇ ਰਹੇ ਹਨ ਕਿ ਸਰਹੱਦੀ ਸੂਬਾ ਹੋਣ ਕਾਰਨ ਕਈ ਸਮਾਜ ਵਿਰੋਧੀ ਅਨਸਰ ਪੰਜਾਬ ‘ਤੇ ਮਾੜੀ ਨਜ਼ਰ ਰੱਖਦੇ ਹਨ। ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਇੱਕ ਜਾਂ ਦੂਜੇ ਚਾਲ ਚੱਲਦੇ ਰਹਿੰਦੇ ਹਨ, ਜਿਸ ਨੂੰ ਪੰਜਾਬ ਪੁਲਿਸ ਬੜੀ ਬਹਾਦਰੀ ਨਾਲ ਨਾਕਾਮ ਕਰਦੀ ਹੈ। ਪਾਕਿਸਤਾਨ ਦੀ ਸਰਹੱਦ ਹੈ, ਜਿਸ ਕਾਰਨ ਕਈ ਡਰੋਨਾਂ ਦੀ ਆਵਾਜਾਈ ਦੇਖਣ ਨੂੰ ਮਿਲੀ ਹੋਵੇਗੀ। ਬੀ ਐੱਸ ਐੱਫ. ਨੇ ਕਈ ਡਰੋਨਾਂ ਨੂੰ ਵੀ ਡੇਗਿਆ ਅਤੇ ਕਬਜ਼ੇ ‘ਚ ਲਿਆ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ