Welcome to Canadian Punjabi Post
Follow us on

10

June 2023
ਬ੍ਰੈਕਿੰਗ ਖ਼ਬਰਾਂ :
ਪੀ.ਆਰ.ਟੀ.ਸੀ. ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਨੇ ਦਿੱਤਾ ਚੈੱਕ, ਲਾਕਡਾਊਨ ਸਮੇਂ ਹਜ਼ੂਰ ਸਾਹਿਬ ਤੋਂ ਆਉਂਦੇ ਮਨਜੀਤ ਸਿੰਘ ਦੀ ਹੋਈ ਸੀ ਮੌਤਮੁੱਖ ਮੰਤਰੀ ਗਭਵੰਤ ਮਾਨ ਨੇ ਕਿਹਾ: ਸਰਕਾਰ ਗੋਇੰਦਵਾਲ ਥਰਮਲ ਪਲਾਂਟ ਖਰੀਦਣ ਦੀ ਤਿਆਰੀ ਵਿਚ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਦਵਿੰਦਰ ਸਿੰਘ ਤੋਂ ਰੂਪਨਗਰ ਪੁਲਿਸ ਨੇ 4 ਪਿਸਤੌਲਾਂ ਕੀਤੀਆਂ ਬਰਾਮਦਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਨੇੜੇ ਅਤਿ ਸੁਰੱਖਿਅਤ ਡਿਜ਼ੀਟਲ ਜੇਲ੍ਹ ਬਣਾਉਣ ਦਾ ਐਲਾਨਪਟਿਆਲਾ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀਆਬਕਾਰੀ ਵਿਭਾਗ ਵੱਲੋਂ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ ਬਰਾਮਦਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ
 
ਪੰਜਾਬ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੇਵੇਗੀ ਸਰਕਾਰ : ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ

May 23, 2023 05:57 AM

ਅੰਮ੍ਰਿਤਸਰ, 23 ਮਈ (ਪੋਸਟ ਬਿਊਰੋ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਾਉਣੀ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਇੰਨਾਂ ਸ਼ਬਦਾ ਦਾ ਪ੍ਰਗਟਾਵਾ ਕਰਦਿਆ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾ ਤੇ ਖੇਤੀਬਾੜੀ ਵਿਭਾਗ ਵੱਲੋਂ ਥਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਹਿੱਤ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਸਿੱਧੀ ਬਿਜਾਈ ਤਕਨੀਕ ਦੇ ਫਾਇਦੇ ਗਿਣਾਉਂਦਿਆਂ ਕਿਹਾ ਕਿ ਕੱਦੂ ਕਰਕੇ ਲਾਏ ਗਏ ਝੋਨੇ ਦੇ ਮੁਕਾਬਲੇ ਸਿੱਧੀ ਬਿਜਾਈ ਕਰਨ ਨਾਲ 15-20% ਪਾਣੀ ਦੀ ਬੱਚਤ ਹੁੰਦੀ ਹੈ, ਜਮੀਨ ਵਿੱਚ ਪਾਣੀ ਦਾ 10-12% ਰਿਚਾਰਜ ਜਿਆਦਾ ਹੁੰਦਾ ਹੈ ਅਤੇ ਲੇਬਰ ਦੀ ਬੱਚਤ ਹੁੰਦੀ ਹੈ।
ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਹਾਲਤਾਂ ਵਿੱਚ ਅਤੇ ਸੁੱਕੇ ਖੇਤ ਵਿੱਚ ਬਿਜਾਈ ਮਗਰੋਂ ਪਾਣੀ ਲਗਾ ਕੇ ਵੀ ਕੀਤੀ ਜਾ ਸਕਦੀ ਹੈ। ਜਿਲ੍ਹਾ ਅੰਮ੍ਰਿਤਸਰ ਵਿੱਚ ਸਾਉਣੀ 2023 ਦੌਰਾਨ 28120 ਏਕੜ ਰਕਬਾ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਉਹਨਾ ਕਿਹਾ ਕਿ ਜੋ ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ ਉਹ ਆਪਣੀ ਰਜਿਸਟਰੇਸ਼ਨ ਆਨਲਾਈਨ ਪੋਰਟਲ ਲਿੰਕ agrimachinerypb.com/home/4SR234epartment ਤੇ ਆਪਣਾ ਆਧਾਰ ਕਾਰਡ ਨੰਬਰ ਭਰ ਕੇ ਕਰ ਸਕਦੇ ਹਨ। ਕਿਸਾਨ ਵੱਲੋਂ ਜਮੀਨ ਸਬੰਧੀ ਵੇਰਵਾ ਜਿਵੇਂ ਕਿ ਜਿਲ੍ਹਾ/ ਤਹਿਸੀਲ-ਸਬ ਤਹਿਸੀਲ/
ਪਿੰਡ/ ਖੇਵਟ ਨੰਬਰ/ ਖਸਰਾ ਨੰਬਰ/ ਅਤੇ ਸਿੱਧੀ ਬਿਜਾਈ ਨਾਲ ਬੀਜਿਆ ਰਕਬਾ ਆਦਿ ਦਰਜ ਕੀਤਾ ਜਾਵੇਗਾ ਅਤੇ ਕਿਸਾਨ ਆਪਣੇ ਵੱਲੋਂ ਦਰਜ ਕੀਤੇ ਵੇਰਵਿਆਂ ਵਿੱਚ 24 ਜੂਨ 2023 ਤੱਕ ਕੋਈ ਵੀ ਤਬਦੀਲੀ ਕਰ ਸਕਦੇ ਹਨ। 26 ਜੂਨ 2023 ਤੋਂ ਵਿਭਾਗ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਸਿੱਧੀ ਬਿਜਾਈ ਨਾਲ ਬੀਜੇ ਰਕਬੇ ਦੀ ਤਸਦੀਕ ਕੀਤੀ ਜਾਵੇਗੀ। ਇਸ ਲਈ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਲੈਣ ਅਤੇ ਆਨਲਾਈਨ ਪੋਰਟਲ ਤੇ ਵੇਰਵੇ ਦਰਜ ਕਰਨ ਸਬੰਧੀ ਸਹਾਇਤਾ ਲਈ ਆਪਣੇ ਨੇੜਲੇ ਬਲਾਕ ਜਾਂ ਸਰਕਲ ਦੇ ਖੇਤੀਬਾੜੀ ਦਫਤਰਾਂ ਵਿੱਚ ਖੇਤੀ ਅਧਿਕਾਰੀਆਂ/ਕਰਮਚਾਰੀਆਂ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੀ.ਆਰ.ਟੀ.ਸੀ. ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਨੇ ਦਿੱਤਾ ਚੈੱਕ, ਲਾਕਡਾਊਨ ਸਮੇਂ ਹਜ਼ੂਰ ਸਾਹਿਬ ਤੋਂ ਆਉਂਦੇ ਮਨਜੀਤ ਸਿੰਘ ਦੀ ਹੋਈ ਸੀ ਮੌਤ ਮੁੱਖ ਮੰਤਰੀ ਗਭਵੰਤ ਮਾਨ ਨੇ ਕਿਹਾ: ਸਰਕਾਰ ਗੋਇੰਦਵਾਲ ਥਰਮਲ ਪਲਾਂਟ ਖਰੀਦਣ ਦੀ ਤਿਆਰੀ ਵਿਚ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਦਵਿੰਦਰ ਸਿੰਘ ਤੋਂ ਰੂਪਨਗਰ ਪੁਲਿਸ ਨੇ 4 ਪਿਸਤੌਲਾਂ ਕੀਤੀਆਂ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਨੇੜੇ ਅਤਿ ਸੁਰੱਖਿਅਤ ਡਿਜ਼ੀਟਲ ਜੇਲ੍ਹ ਬਣਾਉਣ ਦਾ ਐਲਾਨ ਪਟਿਆਲਾ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ ਆਬਕਾਰੀ ਵਿਭਾਗ ਵੱਲੋਂ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚਕ ਦੇ ਨਿਰਦੇਸ਼ਾਂ ’ਤੇ ਆਗਾਮੀ ਖ਼ਰੀਫ ਮੰਡੀਕਰਨ ਸੀਜ਼ਨ 23-24 ਦੇ ਝੋਨੇ ਦੀ ਖਰੀਦ ਲਈ ਪ੍ਰਬੰਧ ਸ਼ੁਰੂ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸੌਣੀ ਫ਼ਸਲਾਂ ਦੇ ਐੱਮ ਐੱਸ ਪੀ ਵਿਚ ਕੀਤਾ ਵਾਧਾ ਨਿਗੂਣਾ ਕਰਾਰ ਦਿੱਤਾ