Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦਾ ਪਲੇਠਾ ਸੈਸ਼ਨ ਇਸ ਵਰ੍ਹੇ ਤੋਂ ਹੋਵੇਗਾ ਸ਼ੁਰੂ, ਦਾਖ਼ਲਾ ਪ੍ਰੀਖਿਆ ਲਈ 28 ਮਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ

May 23, 2023 06:41 AM

-ਦਾਖ਼ਲਾ ਪ੍ਰੀਖਿਆ 4 ਜੂਨ ਨੂੰ


ਚੰਡੀਗੜ੍ਹ, 23 ਮਈ (ਪੋਸਟ ਬਿਊਰੋ): ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਦੇ ਪਹਿਲੇ ਬੈਚ ਵਾਸਤੇ ਲਈ ਜਾਣ ਵਾਲੀ ਲਿਖਤੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ।
ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਇਸ ਅਕਾਦਮਿਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਫੈਸਲੇ ਨਾਲ ਰੱਖਿਆ ਸੇਵਾਵਾਂ ਵਿੱਚ ਲੜਕੀਆਂ ਨੂੰ ਮੌਕੇ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਪੰਜਾਬ ਮੋਹਰੀ ਸੂਬੇ ਵਜੋਂ ਬਰਕਰਾਰ ਹੈ।
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੇ ਡਾਇਰੈਕਟਰ ਮੇਜਰ ਜਨਰਲ ਜੇ.ਐਸ.ਸੰਧੂ (ਸੇਵਾਮੁਕਤ) ਨੇ ਦੱਸਿਆ ਕਿ 4 ਜੂਨ, 2023 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਚੱਲ ਰਹੀ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 28 ਮਈ, 2023 ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਅਹਿਮ ਪਹਿਲਕਦਮੀ ਸੂਬੇ ਦੀਆਂ ਔਰਤਾਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਹੋਰ ਸਸ਼ਕਤ ਬਣਾਏਗੀ।
ਮੇਜਰ ਜਨਰਲ ਜੇ.ਐਸ.ਸੰਧੂ (ਸੇਵਾਮੁਕਤ) ਨੇ ਦੱਸਿਆ ਕਿ ਇਸ ਸਾਲ ਪਹਿਲੇ ਬੈਚ ਲਈ ਕੁੱਲ 10 ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਨ.ਡੀ.ਏ ਪ੍ਰੈਪਰੇਟਰੀ ਕੋਰਸ ਲਈ ਅਪਲਾਈ ਕਰਨ ਦੀਆਂ ਚਾਹਵਾਨ ਲੜਕੀਆਂ ਨੇ 2023 ਵਿੱਚ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੋਵੇ। ਇਸ ਕੋਰਸ ਲਈ ਗਿਆਰਵੀਂ ਜਮਾਤ ਵਿੱਚ ਪੜ੍ਹਦੀਆਂ ਲੜਕੀਆਂ ਵੀ ਅਪਲਾਈ ਕਰ ਸਕਦੀਆਂ ਹਨ ਪਰ ਉਨ੍ਹਾਂ ਦੀ ਜਨਮ ਮਿਤੀ 02 ਜੁਲਾਈ, 2006 ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਕੋਲ ਪੰਜਾਬ ਦੀ ਵਸਨੀਕ ਹੋਣ ਦਾ ਸਬੂਤ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਵਿੱਚ ਚੁਣੀਆਂ ਜਾਣ ਵਾਲੀਆਂ ਲੜਕੀਆਂ ਦੀ ਸਿਖਲਾਈ ਸਮੇਤ ਰਹਿਣ-ਸਹਿਣ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ