Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ: ਮੀਤ ਹੇਅਰ

May 23, 2023 06:42 AM

-ਜਲ ਸਰੋਤ ਮੰਤਰੀ ਨੇ ਕਈ ਸਾਲਾਂ ਤੋਂ ਲੰਬਿਤ ਪਏ ਸਨ ਕੇਸਾਂ ਨੂੰ ਨਿਪਟਾਉਣ ਦੇ ਕੰਮ ਦੀ ਸਮੀਖਿਆ ਕੀਤੀ
-ਬਾਕੀ ਰਹਿੰਦੇ ਕੇਸ ਵੀ ਜਲਦ ਨਿਪਟਾਏ ਜਾਣਗੇ


ਚੰਡੀਗੜ੍ਹ, 23 ਮਈ (ਪੋਸਟ ਬਿਊਰੋ): ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਆਪਣੇ ਹਿੱਸੇ ਦਾ ਪਾਣੀ ਦੇਣ ਲਈ ਜਲ ਸਰੋਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ ਗਏ ਹਨ। ਵਿਭਾਗ ਕੋਲ ਹੁਣ ਕੁੱਲ 5025 ਲੰਬਿਤ ਕੇਸਾਂ ਵਿੱਚੋਂ 1614 ਹੀ ਰਹਿ ਗਏ ਹਨ ਜਿਨ੍ਹਾਂ ਨੂੰ ਵੀ ਜਲਦ ਨਿਪਾਇਆ ਜਾਵੇਗਾ।
ਇਹ ਜਾਣਕਾਰੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਹਿਰੀ ਪਾਣੀ ਦੇ ਝਗੜਿਆਂ ਦੇ ਕਈ ਸਾਲਾਂ ਤੋਂ ਲੰਬਿਤ ਪਏ ਕੇਸਾਂ ਨੂੰ ਨਿਪਟਾਉਣ ਦੇ ਕੰਮ ਦੀ ਸਮੀਖਿਆ ਲਈ ਰੱਖੀ ਮੀਟਿੰਗ ਉਪਰੰਤ ਦਿੱਤੀ। ਜਲ ਸਰੋਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਨੂੰ ਵੀ ਜਲਦ ਨਿਪਟਾਇਆ ਜਾਵੇ ਤਾਂ ਜੋ ਕਿਸਾਨ ਨਹਿਰੀ ਪਾਣੀ ਤੋਂ ਵਾਂਝਾ ਨਾ ਰਹੇ।
ਮੀਤ ਹੇਅਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਨਹਿਰੀ ਪਾਣੀ ਨੂੰ ਨੈਟਵਰਕ ਨੂੰ ਮਜ਼ਬੂਤ ਕਰ ਰਹੀ ਹੈ ਉੱਥੇ ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਆਪਣੇ ਹਿੱਸੇ ਦਾ ਪਾਣੀ ਦੇਣਾ ਵੀ ਯਕੀਨੀ ਬਣਾ ਰਹੀ ਹੈ।ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਨਿਬੇੜਨ ਦੇ ਕੰਮ ਉਤੇ ਜਲ ਸਰੋਤ ਵਿਭਾਗ ਦੇ ਤਕਨੀਕੀ ਅਮਲੇ ਅਤੇ ਮਾਲ ਸਟਾਫ਼ ਜਿਨ੍ਹਾਂ ਵਿੱਚ ਪਟਵਾਰੀ, ਜ਼ਿਲੇਦਾਰ ਤੇ ਡਿਪਟੀ ਕੁਲੈਕਟਰ ਆਦਿ ਸ਼ਾਮਲ ਹਨ, ਨੂੰ ਨਿਗਰਾਨੀ ਉੱਤੇ ਲਗਾਇਆ ਗਿਆ ਹੈ।
ਮੀਤ ਹੇਅਰ ਨੇ ਦੱਸਿਆ ਕਿ ਵਿਭਾਗ ਦੇ ਕੰਮ ਦੀ ਸਮੀਖਿਆ ਦੌਰਾਨ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਜਲ ਸਰੋਤ ਵਿਭਾਗ ਕੋਲ ਕਈ ਸਾਲਾਂ ਤੋਂ ਕਿਸਾਨਾਂ ਦੇ ਨਹਿਰੀ ਪਾਣੀ ਦੇ ਝਗੜੇ ਦੇ ਕੇਸ ਲੰਬਿਤ ਪਏ ਸਨ। ਕਈ ਕੇਸ ਤਾਂ ਦਹਾਕਿਆਂ ਦੇ ਲੰਬਿਤ ਪਏ ਸਨ।ਵਿਭਾਗ ਵੱਲੋਂ ਇਸ ਕੰਮ ਨੂੰ ਤਰਜੀਹ ਦਿੰਦਿਆਂ ਅਜਿਹੇ ਕੇਸਾਂ ਸੰਬੰਧੀ ਕਿਸਾਨਾਂ ਦੀਆਂ ਵੱਡੀ ਗਿਣਤੀ ਅਰਜ਼ੀਆਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਇਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਉਣ ਦੇ ਉਪਰਾਲੇ ਕੀਤੇ ਗਏ। ਵਿਭਾਗ ਕੋਲ ਕੁੱਲ 5025 ਕੇਸ ਬਕਾਇਆ ਪਏ ਸਨ। ਇਸ ਤੋਂ ਬਾਅਦ ਸਰਕਾਰ ਨੇ ਹਫਤਾਵਾਰੀ ਆਧਾਰ 'ਤੇ ਪ੍ਰਾਪਤ ਸਾਰੀਆਂ ਅਰਜ਼ੀਆਂ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਸਿਰਫ 9 ਮਹੀਨਿਆਂ ਦੇ ਸਮੇਂ ਵਿੱਚ 3222 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਹੁਣ ਬਕਾਇਆ ਕੇਸਾਂ ਦੀ ਗਿਣਤੀ ਘਟ ਕੇ 1614 ਰਹਿ ਗਈ ਹੈ।ਇਹ ਵੀ ਜਲਦ ਨਿਪਟਾਏ ਜਾਣਗੇ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਵਿਭਾਗ ਦੇ ਕਰਮਚਾਰੀਆਂ ਦੀ ਵੱਧ ਲੋੜ ਹੈ, ਉੱਥੇ ਦੂਜੇ ਸਥਾਨਾਂ ਦੇ ਕਰਮਚਾਰੀਆਂ ਨੂੰ ਕੰਮ ਸੌਂਪਿਆ ਜਾ ਰਿਹਾ ਹੈ। ਸੂਬਾ ਸਰਕਾਰ ਲਈ ਕਿਸਾਨੀ ਪ੍ਰਮੁੱਖ ਤਰਜੀਹ ਹੈ ਅਤੇ ਕਿਸਾਨਾਂ ਨੂੰ ਨਹਿਰੀ ਪਾਣੀ ਹਾਸਲ ਕਰਨ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ